ਕਹਿਰ ਬਣ ਲੋਕਾਂ ''ਤੇ ਡਿੱਗੀ ਅਸਮਾਨੀ ਬਿਜਲੀ, 24 ਘੰਟਿਆਂ ''ਚ 19 ਲੋਕਾਂ ਦੀ ਮੌਤ
Friday, Jul 18, 2025 - 12:01 PM (IST)

ਬਿਹਾਰ : ਬਿਹਾਰ ਵਿਚ ਪਿਛਲੇ 24 ਘੰਟਿਆਂ ਵਿਚ ਅਸਮਾਨੀ ਬਿਜਲੀ ਡਿੱਗਣ ਕਾਰਨ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਪੈਦਾ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਨੇ ਵੀਰਵਾਰ ਨੂੰ ਦਿੱਤੀ ਹੈ। ਇਸ ਮਾਮਲੇ ਦੇ ਸਬੰਧ ਵਿਚ ਦਫ਼ਤਰ ਵਲੋਂ ਜਾਰੀ ਕੀਤੇ ਗਏ ਬਿਆਨ ਅਨੁਸਾਰ ਇਸ ਘਟਨਾ ਕਾਰਨ ਸਭ ਤੋ ਵੱਧ 5 ਮੌਤਾਂ ਨਾਲੰਦਾ ਵਿਚ ਹੋਈ ਹੈ। ਇਸ ਤੋ ਬਾਅਦ ਵੈਸ਼ਾਲੀ ਵਿਚ 4, ਬਾਂਕਾ ਅਤੇ ਪਟਨਾ ਵਿਚ 2-2 ਲੋਕਾਂ ਦੀ ਮੌਤ ਹੋਈ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : 40 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕੰਬਿਆ ਪੂਰਾ ਸ਼ਹਿਰ
ਇਸ ਸਬੰਧ ਵਿਚ ਜਾਰੀ ਕੀਤੇ ਗਏ ਬਿਆਨ ਵਿਚ ਕਿਹਾ ਕਿ ਇਸ ਤੋਂ ਇਲਾਵਾ ਸ਼ੇਖਪੁਰਾ, ਨਵਾਦਾ, ਜਹਾਨਾਬਾਦ, ਔਰੰਗਾਬਾਦ, ਜਮੂਈ ਅਤੇ ਸਮਸਤੀਪੁਰ ਜ਼ਿਲ੍ਹਿਆਂ ਵਿਚ ਇਕ-ਇਕ ਵਿਅਕਤੀ ਦੀ ਮੌਤ ਹੋਈ ਹੈ। ਦੂਜੇ ਪਾਸੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇਹਨਾਂ ਮੌਤਾਂ 'ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ ਚਾਰ-ਚਾਰ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਲੋਕਾ ਨੂੰ ਖ਼ਰਾਬ ਮੌਸਮ ਦੌਰਾਨ ਲੋੜੀਂਦੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ - ਹੋ ਗਿਆ ਛੁੱਟੀਆਂ ਦਾ ਐਲਾਨ: 16 ਤੋਂ 28 ਜੁਲਾਈ ਤੇ 2 ਤੋਂ 4 ਅਗਸਤ ਤੱਕ ਬੰਦ ਰਹਿਣਗੇ ਸਕੂਲ-ਕਾਲਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8