ਅਸਮਾਨੀ ਬਿਜਲੀ ਨੇ ਢਾਹਿਆ ਕਹਿਰ, ਖੇਤ ''ਚ ਕੰਮ ਕਰਦੀ ਔਰਤ ਦੀ ਮੌਤ

Thursday, Aug 29, 2024 - 02:32 AM (IST)

ਅਸਮਾਨੀ ਬਿਜਲੀ ਨੇ ਢਾਹਿਆ ਕਹਿਰ, ਖੇਤ ''ਚ ਕੰਮ ਕਰਦੀ ਔਰਤ ਦੀ ਮੌਤ

ਨੈਸ਼ਨਲ ਡੈਸਕ : ਓਡੀਸ਼ਾ ਦੇ ਮਯੂਰਭੰਜ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਅਸਮਾਨੀ ਬਿਜਲੀ ਡਿੱਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਹ ਘਟਨਾ ਅੱਜ ਦੁਪਹਿਰ ਬਾਰੀਪੜਾ ਸਦਰ ਥਾਣੇ ਅਧੀਨ ਪੈਂਦੇ ਪਿੰਡ ਗੁਡੀਪੋਖੋਰੀ ਵਿਚ ਵਾਪਰੀ। ਇਸ ਦੌਰਾਨ ਔਰਤ ਝੋਨੇ ਦੇ ਖੇਤ ਵਿਚ ਕੰਮ ਕਰ ਰਹੀ ਸੀ। ਮ੍ਰਿਤਕ ਦੀ ਪਛਾਣ ਸੁਮਿਤਰਾ ਮੁਰਮੂ (28) ਵਜੋਂ ਹੋਈ ਹੈ।

ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਗੈਰ ਕੁਦਰਤੀ ਮੌਤ ਦਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਪੀਆਰਐੱਮ ਮੈਡੀਕਲ ਕਾਲਜ ਅਤੇ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (ਆਈਐੱਮਡੀ) ਦੇ ਭੁਵਨੇਸ਼ਵਰ ਖੇਤਰੀ ਕੇਂਦਰ ਨੇ ਕਿਹਾ ਕਿ ਅਗਲੇ ਤਿੰਨ ਦਿਨਾਂ ਵਿਚ ਕਈ ਜ਼ਿਲ੍ਹਿਆਂ ਵਿਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਵੀਰਵਾਰ ਨੂੰ ਮਲਕਾਨਗਿਰੀ, ਕੋਰਾਪੁਟ, ਰਾਇਗੜਾ ਅਤੇ ਨਬਰੰਗਾਪੁਰ ਜ਼ਿਲ੍ਹਿਆਂ ਲਈ 'ਆਰੇਂਜ ਅਲਰਟ' ਵੀ ਜਾਰੀ ਕੀਤਾ। ਵਿਭਾਗ ਨੇ ਗੰਜਮ, ਗਜਪਤੀ, ਕੰਧਮਾਲ, ਕਾਲਾਹਾਂਡੀ, ਪੁਰੀ, ਖੁਰਦਾ, ਨਯਾਗੜ੍ਹ, ਕੇਂਦਰਪਾੜਾ, ਨੁਪਾੜਾ, ਕਟਕ ਅਤੇ ਜਗਤਸਿੰਘਪੁਰ ਲਈ 'ਯੈਲੋ ਅਲਰਟ' ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਦਿਨ ਵੇਲੇ ਭਾਰੀ ਮੀਂਹ ਪੈ ਸਕਦਾ ਹੈ ਅਤੇ ਗਰਜ ਦੇ ਨਾਲ-ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


author

Sandeep Kumar

Content Editor

Related News