ਕੁਦਰਤ ਨੇ ਮਚਾਇਆ ਕਹਿਰ ! ਭਾਰੀ ਬਾਰਿਸ਼ ਮਗਰੋਂ ਅਸਮਾਨੀ ਬਿਜਲੀ ਨੇ ਲਈ 14 ਲੋਕਾਂ ਦੀ ਜਾਨ
Tuesday, May 06, 2025 - 05:17 PM (IST)

ਨੈਸ਼ਨਲ ਡੈਸਕ- ਉੱਤਰੀ ਭਾਰਤ ਤੇ ਪੱਛਮੀ ਸੂਬਿਆਂ 'ਚ ਮੌਸਮ ਲਗਾਤਾਰ ਕਰਵਟ ਬਦਲ ਰਿਹਾ ਹੈ, ਜਿਸ ਕਾਰਨ ਕਦੇ ਅਚਾਨਕ ਗਰਮੀ ਹੋ ਜਾਂਦੀ ਹੈ ਤੇ ਕਦੇ ਬਾਰਿਸ਼ ਕਾਰਨ ਤਾਪਮਾਨ ਹੇਠਾਂ ਡਿੱਗ ਜਾਂਦਾ ਹੈ। ਇਸ ਦੌਰਾਨ ਬੇਮੌਸਮੀ ਬਾਰਿਸ਼, ਗੜ੍ਹੇਮਾਰੀ ਅਤੇ ਗਰਜ-ਤੂਫਾਨ ਨੇ ਗੁਜਰਾਤ ਭਰ ਵਿੱਚ ਭਾਰੀ ਤਬਾਹੀ ਮਚਾਈ ਹੈ। ਇਸ ਦੌਰਾਨ ਬਿਜਲੀ ਡਿੱਗਣ ਕਾਰਨ 14 ਲੋਕਾਂ ਦੀ ਮੌਤ ਹੋ ਗਈ ਹੈ। ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਦਾਹੋਦ, ਭਰੂਚ, ਅਮਰੇਲੀ, ਸੁਰੇਂਦਰਨਗਰ, ਮਹਿਸਾਣਾ, ਬੋਟਾਦ, ਪੰਚਮਹਿਲ, ਖੇੜਾ, ਸਾਬਰਕਾਂਠਾ, ਸੂਰਤ ਅਤੇ ਅਹਿਮਦਾਬਾਦ ਸ਼ਾਮਲ ਹਨ।
ਇਹ ਵੀ ਪੜ੍ਹੋ- ਪਲਟ ਗਈ ਸਵਾਰੀਆਂ ਨਾਲ ਭਰੀ ਬੱਸ ! 12 ਲੋਕਾਂ ਦੀ ਚਲੀ ਗਈ ਜਾਨ
ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਨੇ ਰਿਪੋਰਟ ਦਿੱਤੀ ਹੈ ਕਿ ਗੁਜਰਾਤ ਦੇ ਕਈ ਇਲਾਕਿਆਂ 'ਚ 10 ਘੰਟਿਆਂ ਦੀ ਮਿਆਦ ਦੇ ਅੰਦਰ 50 ਮਿਲੀਮੀਟਰ ਤੱਕ ਬਾਰਿਸ਼ ਹੋਈ, ਜਿਸ ਨਾਲ ਆਮ ਜੀਵਨ ਕਾਫ਼ੀ ਪ੍ਰਭਾਵਿਤ ਹੋਇਆ ਹੈ। ਇਸ ਤੋਂ ਇਲਾਵਾ ਫਸਲਾਂ ਅਤੇ ਇਮਾਰਤਾਂ ਨੂੰ ਵੀ ਕਾਫ਼ੀ ਨੁਕਸਾਨ ਪਹੁੰਚਿਆ ਹੈ।
ਇਸ ਭਿਆਨਕ ਅਸਮਾਨੀ ਬਿਜਲੀ ਕਾਰਨ ਇਨਸਾਨਾਂ ਤੋਂ ਇਲਾਵਾ 40 ਜਾਨਵਰਾਂ ਦੀ ਵੀ ਜਾਨ ਚਲੀ ਗਈ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਲਗਾਤਾਰ ਭਾਰੀ ਬਾਰਿਸ਼ ਅਤੇ ਗਰਜ-ਤੂਫਾਨ ਲਈ ਚੇਤਾਵਨੀਆਂ ਜਾਰੀ ਕੀਤੀਆਂ ਹਨ। ਗੁਜਰਾਤ ਸਰਕਾਰ ਨੇ ਰਾਹਤ ਅਤੇ ਪੁਨਰਵਾਸ ਦੇ ਯਤਨ ਸ਼ੁਰੂ ਕੀਤੇ ਹਨ, ਜਿਸ ਵਿੱਚ ਨੁਕਸਾਨ ਦਾ ਮੁਲਾਂਕਣ ਕਰਨਾ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨਾ ਸ਼ਾਮਲ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e