ਬਿਹਾਰ ’ਚ ਅਸਮਾਨੀ ਬਿਜਲੀ ਡਿੱਗਣ ਨਾਲ 6 ਦੀ ਮੌਤ
Wednesday, May 07, 2025 - 12:31 AM (IST)

ਪਟਨਾ, (ਭਾਸ਼ਾ)- ਬਿਹਾਰ ’ਚ ਪਿਛਲੇ 24 ਘੰਟਿਆਂ ਦੌਰਾਨ ਅਸਮਾਨੀ ਬਿਜਲੀ ਡਿੱਗਣ ਨਾਲ 6 ਵਿਅਕਤੀਆਂ ਦੀ ਮੌਤ ਹੋ ਗਈ।
ਮੰਗਲਵਾਰ ਸ਼ਾਮ ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਇਕ ਬਿਆਨ ’ਚ ਕਿਹਾ ਗਿਆ ਕਿ ਪਟਨਾ ਜ਼ਿਲੇ ’ਚ ਤਿੰਨ ਵਿਅਕਤੀਆਂ ਦੀ ਮੌਤ ਹੋਈ ਜਦੋਂ ਕਿ ਗਯਾ, ਅਰਵਲ ਤੇ ਗੋਪਾਲਗੰਜ ਜ਼ਿਲਿਆਂ ’ਚ ਇਕ-ਇਕ ਵਿਅਕਤੀ ਦੀ ਜਾਨ ਚਲੀ ਗਈ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇਨ੍ਹਾਂ ਮੌਤਾਂ ’ਤੇ ਦੁੱਖ ਪ੍ਰਗਟ ਕੀਤਾ ਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਐਕਸਗ੍ਰੇਸ਼ੀਆ ਰਕਮ ਦੇਣ ਦਾ ਐਲਾਨ ਕੀਤਾ।