ਹਰਿਆਣਾ ਦੀ ਤਰ੍ਹਾਂ ਮਹਾਰਾਸ਼ਟਰ ਚੋਣਾਂ ''ਚ ਹਾਸਲ ਕਰਾਂਗੇ ਜਿੱਤ: CM ਏਕਨਾਥ ਸ਼ਿੰਦੇ

Friday, Oct 18, 2024 - 02:10 PM (IST)

ਹਰਿਆਣਾ ਦੀ ਤਰ੍ਹਾਂ ਮਹਾਰਾਸ਼ਟਰ ਚੋਣਾਂ ''ਚ ਹਾਸਲ ਕਰਾਂਗੇ ਜਿੱਤ: CM ਏਕਨਾਥ ਸ਼ਿੰਦੇ

ਪੁਣੇ : ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਭਰੋਸਾ ਜਤਾਇਆ ਹੈ ਕਿ ਸੱਤਾਧਾਰੀ ਮਹਾਯੁਤੀ ਗਠਜੋੜ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗਾ। ਸ਼ਿੰਦੇ ਨੇ ਹਰਿਆਣਾ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸ਼ਾਨਦਾਰ ਪ੍ਰਦਰਸ਼ਨ ਦਾ ਹਵਾਲਾ ਦਿੰਦੇ ਹੋਏ ਵੀਰਵਾਰ ਦੇਰ ਰਾਤ ਚੰਡੀਗੜ੍ਹ ਤੋਂ ਪਰਤਣ ਤੋਂ ਬਾਅਦ ਪੁਣੇ ਹਵਾਈ ਅੱਡੇ 'ਤੇ ਪੱਤਰਕਾਰਾਂ ਨੂੰ ਇਹ ਗੱਲ ਕਹੀ। ਉਹਨਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਸਹੁੰ ਚੁੱਕ ਸਮਾਗਮ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੌਮੀ ਜਮਹੂਰੀ ਗਠਜੋੜ (ਐਨਡੀਏ) ਦੇ ਮੁੱਖ ਮੰਤਰੀਆਂ ਦੀ ਕੌਂਸਲ ਮੀਟਿੰਗ ਵਿੱਚ ਹਿੱਸਾ ਲਿਆ। 

ਇਹ ਵੀ ਪੜ੍ਹੋ - Public Holidays: ਜਾਣੋ ਕਦੋਂ ਹੋਣਗੀਆਂ ਧਨਤੇਰਸ, ਦੀਵਾਲੀ ਤੇ ਭਾਈ ਦੂਜ ਦੀਆਂ ਛੁੱਟੀਆਂ, ਪੜ੍ਹੋ ਪੂਰੀ ਲਿਸਟ

ਸ਼ਿੰਦੇ ਨੇ ਕਿਹਾ ਕਿ ਐੱਨਡੀਏ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਨੇ ਵਿਕਾਸ ਅਤੇ ਕਲਿਆਣਕਾਰੀ ਯੋਜਨਾਵਾਂ 'ਤੇ ਧਿਆਨ ਕੇਂਦਰਿਤ ਕੀਤਾ ਹੈ। ਉਨ੍ਹਾਂ ਕਿਹਾ, ''ਇਸ ਗੱਲ 'ਤੇ ਆਮ ਸਹਿਮਤੀ ਬਣੀ ਸੀ ਕਿ ਅਜਿਹੀਆਂ ਮੀਟਿੰਗਾਂ ਸਾਲ 'ਚ ਦੋ ਵਾਰ ਹੋਣੀਆਂ ਚਾਹੀਦੀਆਂ ਹਨ।'' ਸੈਣੀ ਨੂੰ ਜ਼ਮੀਨੀ ਪੱਧਰ ਦਾ ਨੇਤਾ ਦੱਸਦੇ ਹੋਏ ਸ਼ਿੰਦੇ ਨੇ ਕਿਹਾ, "ਹਰਿਆਣਾ ਚੋਣ ਨਤੀਜਿਆਂ ਨੇ ਸਾਰੇ ਸਰਵੇਖਣਾਂ ਦੀਆਂ ਭਵਿੱਖਬਾਣੀਆਂ ਨੂੰ ਰੱਦ ਕਰ ਦਿੱਤਾ ਹੈ, ਕਿਉਂਕਿ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੰਮ ਨੂੰ ਸਵੀਕਾਰ ਕੀਤਾ ਹੈ।" ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ 90 ਵਿੱਚੋਂ 48 ਸੀਟਾਂ ਜਿੱਤ ਕੇ ਤੀਜੀ ਵਾਰ ਸੱਤਾ ਵਿੱਚ ਵਾਪਸੀ ਕੀਤੀ ਹੈ।

ਇਹ ਵੀ ਪੜ੍ਹੋ - ਕਣਕ ਦੀ MSP 'ਚ 150 ਰੁਪਏ ਦਾ ਵਾਧਾ, ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ

ਉਨ੍ਹਾਂ ਕਿਹਾ, "ਹਰਿਆਣਾ ਦੇ ਲੋਕਾਂ ਨੇ 'ਡਬਲ ਇੰਜਣ' ਵਾਲੀ ਸਰਕਾਰ ਨੂੰ ਵੋਟ ਦਿੱਤੀ ਅਤੇ ਕੇਂਦਰ ਵਿੱਚ ਸੱਤਾ ਵਿੱਚ ਆਈ ਪਾਰਟੀ ਦਾ ਸਮਰਥਨ ਕੀਤਾ। ਹਰਿਆਣਾ ਦੇ ਨਤੀਜੇ ਮਹਾਰਾਸ਼ਟਰ ਵਿੱਚ ਵੀ ਦੁਹਰਾਉਣਗੇ, ਕਿਉਂਕਿ ਅਸੀਂ 'ਲਾਡਕੀ ਭੈਣ ਯੋਜਨਾ' ਸਮੇਤ ਕਈ ਭਲਾਈ ਯੋਜਨਾਵਾਂ ਲਾਗੂ ਕੀਤੀਆਂ ਹਨ। ਮਹਾਰਾਸ਼ਟਰ 'ਚ 20 ਨਵੰਬਰ ਨੂੰ ਵੋਟਿੰਗ ਹੋਵੇਗੀ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਕਿਹਾ, "ਸੂਬੇ ਵਿੱਚ ਵਿਆਪਕ ਵਿਕਾਸ ਲਈ ਯਤਨ ਕੀਤੇ ਜਾ ਰਹੇ ਹਨ। ਮੈਨੂੰ ਭਰੋਸਾ ਹੈ ਕਿ ਆਉਣ ਵਾਲੀਆਂ ਚੋਣਾਂ ਵਿੱਚ ਮਹਾਯੁਤੀ ਭਾਰੀ ਬਹੁਮਤ ਨਾਲ ਸੱਤਾ ਵਿੱਚ ਰਹੇਗੀ।"

ਇਹ ਵੀ ਪੜ੍ਹੋ - ਵੱਡੀ ਖੁਸ਼ਖ਼ਬਰੀ! ਇਨ੍ਹਾਂ ਔਰਤਾਂ ਨੂੰ ਮਿਲੇਗਾ ਲਾਡਲੀ ਭੈਣ ਯੋਜਨਾ ਦਾ ਲਾਭ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News