ਸ਼ਰਾਬ ਲਈ ਪੁੱਤ ਨੂੰ ਨਹੀਂ ਦਿੱਤੇ 60 ਰੁਪਏ...! ਕੁਹਾੜੀ ਮਾਰ ਕਰ ''ਤਾ ਮਾਂ ਦਾ ਕਤਲ, UP ''ਚ ਵੱਡੀ ਵਾਰਦਾਤ

Thursday, Sep 24, 2026 - 10:40 AM (IST)

ਸ਼ਰਾਬ ਲਈ ਪੁੱਤ ਨੂੰ ਨਹੀਂ ਦਿੱਤੇ 60 ਰੁਪਏ...! ਕੁਹਾੜੀ ਮਾਰ ਕਰ ''ਤਾ ਮਾਂ ਦਾ ਕਤਲ, UP ''ਚ ਵੱਡੀ ਵਾਰਦਾਤ

ਬੰਦਾ : ਉੱਤਰ ਪ੍ਰਦੇਸ਼ ਦੇ ਮਹੋਬਾ ਜ਼ਿਲ੍ਹੇ ਦੇ ਕੁਲਪਹਾੜ ਖੇਤਰ ਸਥਿਤ ਰਾਵਤਪੁਰਾ ਬੁਜ਼ੁਰਗ ਪਿੰਡ ਵਿਚ ਇਕ ਪੁੱਤਰ ਨੇ ਆਪਣੀ ਮਾਂ ਦਾ ਕਤਲ ਕਰ ਦਿੱਤਾ। ਇਸ ਵਾਰਦਾਤ ਨਾਲ ਪਿੰਡ ਵਿਚ ਸਨਸਨੀ ਫੈਲ ਗਈ। ਘਟਨਾ ਤੋਂ ਬਾਅਦ ਦੋਸ਼ੀ ਨੂੰ ਮੌਕੇ 'ਤੇ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਮ੍ਰਿਤਕ ਔਰਤ ਦੀ ਪਛਾਣ ਮੂਲਾ ਦੇਵੀ (51) ਵਜੋਂ ਹੋਈ ਹੈ, ਜਿਸ ਦੀ ਲਾਸ਼ ਨੂੰ ਪੁਲਸ ਨੇ ਕਬਜ਼ੇ ਵਿਚ ਲੈ ਲਿਆ।

ਇਹ ਵੀ ਪੜ੍ਹੋ : ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ ਬੋਤਲਾਂ ਖ਼ਰੀਦੇਗੀ ਸਰਕਾਰ, CM ਵਿਜੇ ਨੇ ਕੀਤਾ ਐਲਾਨ

ਕੁਲਪਹਾੜ ਖੇਤਰ ਦੇ ਡਿਪਟੀ ਸੁਪਰਡੈਂਟ ਆਫ਼ ਪੁਲਸ (ਸੀਓ) ਅਨਿਰੁੱਧ ਕੁਮਾਰ ਨੇ ਵੀਰਵਾਰ ਨੂੰ ਮਾਮਲੇ ਦੀ ਜਾਂਚ ਦੌਰਾਨ ਦੱਸਿਆ ਕਿ ਸੋਹਨ ਸਿੰਘ ਯਾਦਵ ਨੇ ਬੁੱਧਵਾਰ ਸ਼ਾਮ ਨੂੰ ਰਾਵਤਪੁਰਾ ਬੁਜੁਰਗ ਪਿੰਡ ਵਿੱਚ ਆਪਣੀ ਮਾਂ ਦਾ ਕੁਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਹੈ। ਇਸ ਵਾਰਦਾਤ ਨੂੰ ਅੰਜ਼ਾਮ ਇਸ ਕਰਕੇ ਦਿੱਤਾ ਗਿਆ, ਕਿਉਂਕਿ ਉਹ ਔਰਤ ਤੋਂ ਨਸ਼ੀਲੇ ਪਦਾਰਥਾਂ ਲਈ ਪੈਸੇ ਦੀ ਮੰਗ ਕਰ ਰਿਹਾ ਸੀ। ਉਸ ਦੇ ਜਦੋਂ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਉਹ ਘਟਨਾ ਵਾਪਰ ਗਈ। ਉਨ੍ਹਾਂ ਕਿਹਾ ਕਿ ਸੋਹਨ ਦੇ ਵੱਡੇ ਭਰਾ ਮੋਹਨ ਸਿੰਘ ਯਾਦਵ ਦੀ ਸੂਚਨਾ 'ਤੇ ਪਹੁੰਚੀ ਪੁਲਸ ਨੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ ਵਲੋਂ ਹੁਕਮ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News