ਸ਼ਰਾਬ ਤੋਂ ਹਟ ਗਿਆ Ban ! 47 ਸਾਲਾਂ ਬਾਅਦ ਖ਼ਤਮ ਹੋਈ ਸ਼ਰਾਬਬੰਦੀ, ਲਕਸ਼ਦੀਪ ਪ੍ਰਸ਼ਾਸਨ ਨੇ ਲਿਆ ਫ਼ੈਸਲਾ
Saturday, Jun 06, 2026 - 02:29 PM (IST)
ਨੈਸ਼ਨਲ ਡੈਸਕ- ਕੇਂਦਰ ਸ਼ਾਸਿਤ ਪ੍ਰਦੇਸ਼ ਲਕਸ਼ਦੀਪ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪਿਛਲੇ 47 ਸਾਲਾਂ ਤੋਂ ਚੱਲੀ ਆ ਰਹੀ ਸ਼ਰਾਬਬੰਦੀ ਨੂੰ ਪ੍ਰਸ਼ਾਸਨ ਨੇ ਅਧਿਕਾਰਤ ਤੌਰ 'ਤੇ ਖ਼ਤਮ ਕਰ ਦਿੱਤਾ ਹੈ। ਲਕਸ਼ਦੀਪ ਦੇ ਨਵੇਂ ਆਬਕਾਰੀ ਰੈਗੂਲੇਸ਼ਨ ਦੇ ਲਾਗੂ ਹੋਣ ਨਾਲ ਹੁਣ ਇੱਥੇ ਸ਼ਰਾਬ ਦੀ ਵਿਕਰੀ ਅਤੇ ਵਰਤੋਂ ਨੂੰ ਕਾਨੂੰਨੀ ਤੌਰ 'ਤੇ ਮਾਨਤਾ ਮਿਲ ਗਈ ਹੈ। ਪ੍ਰਸ਼ਾਸਨ ਦਾ ਇਹ ਫੈਸਲਾ ਟਾਪੂ 'ਤੇ ਟੂਰਿਜ਼ਮ ਨੂੰ ਪ੍ਰਮੋਟ ਕਰਨ ਲਈ ਲਿਆ ਗਿਆ ਹੈ। ਰਾਸ਼ਟਰਪਤੀ ਮੁਰਮੂ ਦੇ ਹਸਤਾਖ਼ਰ ਮਗਰੋਂ 47 ਸਾਲ ਪੁਰਾਣੀ ਇਹ ਸ਼ਰਾਬਬੰਦੀ ਹੁਣ ਖ਼ਤਮ ਹੋ ਗਈ ਹੈ।
ਨਵੇਂ ਨਿਯਮਾਂ ਮੁਤਾਬਕ, ਸ਼ਰਾਬ ਦੀ ਵਿਕਰੀ ਪੂਰੇ ਟਾਪੂ 'ਤੇ ਖੁੱਲ੍ਹੇਆਮ ਨਹੀਂ ਹੋਵੇਗੀ। ਇਸ ਦੀ ਇਜਾਜ਼ਤ ਸਿਰਫ਼ ਪ੍ਰਸ਼ਾਸਨ ਵੱਲੋਂ ਮਨਜ਼ੂਰਸ਼ੁਦਾ ਰਿਜ਼ੋਰਟਾਂ, ਹੋਟਲਾਂ ਅਤੇ ਕੁਝ ਚੋਣਵੇਂ ਟੂਰਿਸਟ ਸਪਾਟਸ 'ਤੇ ਹੀ ਦਿੱਤੀ ਜਾਵੇਗੀ, ਤਾਂ ਜੋ ਸਥਾਨਕ ਸੱਭਿਆਚਾਰ ਅਤੇ ਅਮਨ-ਕਾਨੂੰਨ 'ਤੇ ਇਸ ਦਾ ਕੋਈ ਬੁਰਾ ਅਸਰ ਨਾ ਪਵੇ।
ਲਕਸ਼ਦੀਪ ਪ੍ਰਸ਼ਾਸਨ ਦਾ ਮੰਨਣਾ ਹੈ ਕਿ ਅੰਤਰਰਾਸ਼ਟਰੀ ਅਤੇ ਘਰੇਲੂ ਟੂਰਿਸਟਾਂ ਨੂੰ ਆਕਰਸ਼ਿਤ ਕਰਨ ਲਈ ਇਹ ਕਦਮ ਬਹੁਤ ਜ਼ਰੂਰੀ ਸੀ। ਮਾਲਦੀਵ ਵਾਂਗ ਲਕਸ਼ਦੀਪ ਨੂੰ ਵੀ ਇੱਕ ਵੱਡੇ ਗਲੋਬਲ ਟੂਰਿਸਟ ਹੱਬ ਵਜੋਂ ਵਿਕਸਿਤ ਕਰਨ ਦੀ ਯੋਜਨਾ ਤਹਿਤ ਇਹ ਨਵੀਂ ਆਬਕਾਰੀ ਨੀਤੀ ਤਿਆਰ ਕੀਤੀ ਗਈ ਹੈ।
ਇਹ ਵੀ ਪੜ੍ਹੋ- ਕੈਨੇਡਾ 'ਚ ਚੱਲਿਆ Project JetSetter ! ਪੰਜਾਬੀਆਂ ਸਣੇ 46 ਗ੍ਰਿਫ਼ਤਾਰ, 164 ਫਰਾਰ
ਹਾਲਾਂਕਿ ਪ੍ਰਸ਼ਾਸਨ ਨੇ ਇਸ ਨੂੰ ਆਰਥਿਕ ਅਤੇ ਸੈਰ-ਸਪਾਟੇ ਦੇ ਲਿਹਾਜ਼ ਨਾਲ ਵੱਡਾ ਕਦਮ ਦੱਸਿਆ ਹੈ, ਪਰ ਟਾਪੂ ਦੀ ਮੁੱਖ ਤੌਰ 'ਤੇ ਰਵਾਇਤੀ ਅਤੇ ਮੁਸਲਿਮ ਬਹੁਗਿਣਤੀ ਆਬਾਦੀ ਹੋਣ ਕਾਰਨ ਇਸ ਫੈਸਲੇ ਦਾ ਸਥਾਨਕ ਪੱਧਰ 'ਤੇ ਵਿਰੋਧ ਹੋਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।
ਨਵੇਂ ਨਿਯਮਾਂ ਨੂੰ ਸਹੀ ਤਰੀਕੇ ਨਾਲ ਲਾਗੂ ਕਰਨ ਅਤੇ ਕਿਸੇ ਵੀ ਗੈਰ-ਕਾਨੂੰਨੀ ਤਸਕਰੀ ਨੂੰ ਰੋਕਣ ਲਈ ਸਥਾਨਕ ਪ੍ਰਸ਼ਾਸਨ ਅਤੇ ਪੁਲਸ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਵੀ ਵਿਵਸਥਾ ਕੀਤੀ ਗਈ ਹੈ, ਤਾਂ ਜੋ ਸ਼ਰਾਬਬੰਦੀ ਹਟਣ ਮਗਰੋ ਇਲਾਕੇ 'ਚ ਸ਼ਾਂਤੀ ਬਣੀ ਰਹੇ।
ਇਹ ਵੀ ਪੜ੍ਹੋ- ਭਾਰਤ ਬਾਰੇ ਪੁਤਿਨ ਦਾ ਵੱਡਾ ਬਿਆਨ ! 'ਧਮਕੀਆਂ' ਦੇਣ ਵਾਲਿਆਂ ਨੂੰ ਵੀ ਦੇ'ਤੀ Warning
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
