ਜ਼ਹਿਰੀਲੀ ਸ਼ਰਾਬ ਪੀਣ ਕਾਰਨ 4 ਲੋਕਾਂ ਦੀ ਮੌਤ ! 19 ਹੋਰ ਹਸਪਤਾਲ ਦਾਖ਼ਲ

Thursday, Aug 20, 2026 - 06:35 PM (IST)

ਜ਼ਹਿਰੀਲੀ ਸ਼ਰਾਬ ਪੀਣ ਕਾਰਨ 4 ਲੋਕਾਂ ਦੀ ਮੌਤ ! 19 ਹੋਰ ਹਸਪਤਾਲ ਦਾਖ਼ਲ

ਨੈਸ਼ਨਲ ਡੈਸਕ- ਗੁਜਰਾਤ ਦੇ ਭਾਵਨਗਰ ਜ਼ਿਲ੍ਹੇ 'ਚ ਬੁੱਧਵਾਰ ਨੂੰ ਕਥਿਤ ਤੌਰ ’ਤੇ ਮਿਲਾਵਟੀ ਸ਼ਰਾਬ ਪੀਣ ਨਾਲ 2 ਲੋਕਾਂ ਦੀ ਮੌਤ ਹੋ ਗਈ ਅਤੇ 19 ਹੋਰਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਸ ਮਾਮਲੇ ਵਿਚ 4 ਸ਼ਰਾਬ ਸਮੱਗਲਰਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਗੁਜਰਾਤ ਵਿਚ ਸ਼ਰਾਬ ਬਣਾਉਣ, ਵਿਕਰੀ ਅਤੇ ਸੇਵਨ ’ਤੇ ਪਾਬੰਦੀ ਹੈ।

ਪੁਲਸ ਸੁਪਰਡੈਂਟ (ਐੱਸ. ਪੀ.) ਨਿਤੇਸ਼ ਪਾਂਡੇ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਖੜਕੜੀ ਪਿੰਡ ਵਿਚ ਲੋਕਾਂ ਦੇ ਇਕ ਸਮੂਹ ਨੇ ਆਈ. ਐੱਮ. ਐੱਫ. ਐੱਲ. ਦੇ ਇਕ ਬ੍ਰਾਂਡ ਦੀ ‘ਨਕਲੀ’ ਬੋਤਲ ਤੋਂ ਸ਼ਰਾਬ ਪੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਤਬੀਅਤ ਵਿਗੜ ਗਈ। ਪੁਲਸ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿਚ ਪਤਾ ਲੱਗਿਆ ਹੈ ਕਿ ਮਿਲਾਵਟੀ ਸ਼ਰਾਬ ਦੀਆਂ ਬੋਤਲਾਂ ਨੂੰ ਮੱਧ ਪ੍ਰਦੇਸ਼ ਤੋਂ ਲਿਆਂਦਾ ਗਿਆ ਸੀ।


author

Harpreet SIngh

Content Editor

Related News