ਦਿੱਲੀ ਸ਼ਰਾਬ ਘੁਟਾਲਾ ਮਾਮਲਾ: ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ''ਤੇ ਸੁਪਰੀਮ ਕੋਰਟ ''ਚ ਫੈਸਲਾ ਅੱਜ

Friday, Sep 13, 2024 - 05:20 AM (IST)

ਨਵੀਂ ਦਿੱਲੀ - ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਫੈਸਲਾ ਸੁਣਾਏਗਾ। 5 ਸਤੰਬਰ ਨੂੰ ਹੋਈ ਪਿਛਲੀ ਸੁਣਵਾਈ ਵਿੱਚ ਅਦਾਲਤ ਨੇ ਫੈਸਲਾ ਰਾਖਵਾਂ ਰੱਖਣ ਤੋਂ ਪਹਿਲਾਂ ਕੇਜਰੀਵਾਲ ਅਤੇ ਸੀ.ਬੀ.ਆਈ. ਦੇ ਵਿਚਾਰ ਸੁਣੇ ਸਨ।

ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਸੀ ਕਿ ਸੀ.ਬੀ.ਆਈ. ਨੇ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਤਾਂ ਜੋ ਉਹ ਜੇਲ੍ਹ ਤੋਂ ਬਾਹਰ ਨਾ ਆ ਸਕਣ। ਸੀ.ਬੀ.ਆਈ. ਵੱਲੋਂ ਏਐਸਜੀ ਐਸ.ਵੀ ਰਾਜੂ ਨੇ ਦਲੀਲ ਦਿੱਤੀ ਕਿ ਮੁੱਖ ਮੰਤਰੀ ਨੂੰ ਪਹਿਲਾਂ ਜ਼ਮਾਨਤ ਲਈ ਹੇਠਲੀ ਅਦਾਲਤ ਵਿੱਚ ਜਾਣਾ ਚਾਹੀਦਾ ਹੈ ਅਤੇ ਸਿੱਧੇ ਸੁਪਰੀਮ ਕੋਰਟ ਵਿੱਚ ਨਹੀਂ ਆਉਣਾ ਚਾਹੀਦਾ।

ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਵਲ ਭੂਈਆਂ ਦੀ ਬੈਂਚ ਕੇਜਰੀਵਾਲ ਦੀ ਜ਼ਮਾਨਤ ਅਤੇ ਸੀ.ਬੀ.ਆਈ. ਦੀ ਗ੍ਰਿਫ਼ਤਾਰੀ ਖ਼ਿਲਾਫ਼ ਪਟੀਸ਼ਨ ਦੀ ਸੁਣਵਾਈ ਕਰ ਰਹੀ ਹੈ।

ਸ਼ਰਾਬ ਨੀਤੀ ਨਾਲ ਜੁੜੇ ਈਡੀ ਮਾਮਲੇ ਵਿੱਚ ਕੇਜਰੀਵਾਲ ਨੂੰ 12 ਜੁਲਾਈ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੇ ਸਿੰਘ, ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਅਤੇ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਦੀ ਨੇਤਾ ਕਵਿਤਾ ਨੂੰ ਜ਼ਮਾਨਤ ਮਿਲ ਚੁੱਕੀ ਹੈ।


Inder Prajapati

Content Editor

Related News