liquor scam: ਜੇਲ 'ਚ ਹੀ ਹੋਲੀ ਮਨਾਉਣਗੇ ਮਨੀਸ਼ ਸਿਸੋਦੀਆ, ਅਦਾਲਤ ਨੇ ਵਧਾਈ ਨਿਆਇਕ ਹਿਰਾਸਤ

03/19/2024 1:14:35 PM

ਨਵੀਂ ਦਿੱਲੀ : ਸ਼ਰਾਬ ਘੁਟਾਲੇ ਮਾਮਲੇ 'ਚ ਜੇਲ 'ਚ ਬੰਦ ਆਮ ਆਦਮੀ ਪਾਰਟੀ ਦੇ ਸਾਬਕਾ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨੂੰ ਇਕ ਵਾਰ ਫਿਰ ਰਾਊਜ ਐਵੇਨਿਊ ਕੋਰਟ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ 6 ਅਪ੍ਰੈਲ ਤੱਕ ਵਧਾ ਦਿੱਤੀ ਹੈ। ਹਿਰਾਸਤ ਵਿੱਚ ਵਾਧਾ ਹੋਣ ਤੋਂ ਬਾਅਦ ਸਿਸੋਦੀਆ ਇਸ ਵਾਰ ਵੀ ਜੇਲ੍ਹ ਵਿੱਚ ਹੀ ਹੋਲੀ ਮਨਾਉਣਗੇ।

ਇਹ ਵੀ ਪੜ੍ਹੋ :     Infosys ਦੇ ਸੰਸਥਾਪਕ ਨਰਾਇਣ ਮੂਰਤੀ ਦਾ 4 ਮਹੀਨਿਆਂ ਦਾ ਪੋਤਾ ਬਣਿਆ ਸਭ ਤੋਂ ਛੋਟੀ ਉਮਰ ਦਾ ਕਰੋੜਪਤੀ

ਇਸ ਤੋਂ ਪਹਿਲਾਂ 7 ਮਾਰਚ ਨੂੰ ਸਿਸੋਦੀਆ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਅਦਾਲਤ ਨੇ ਨਿਆਂਇਕ ਹਿਰਾਸਤ 19 ਮਾਰਚ ਤੱਕ ਵਧਾ ਦਿੱਤੀ ਸੀ। ਅੱਜ ਸਿਸੋਦੀਆ ਦੇ ਵਕੀਲ ਨੇ ਕਾਫੀ ਦਲੀਲਾਂ ਦਿੱਤੀਆਂ ਪਰ ਅਦਾਲਤ ਨੇ ਦਿੱਲੀ ਦੇ ਡਿਪਟੀ ਸੀਐਮ ਸਿਸੋਦੀਆ ਦੀ ਨਿਆਂਇਕ ਹਿਰਾਸਤ 6 ਅਪ੍ਰੈਲ ਤੱਕ ਵਧਾ ਦਿੱਤੀ ਹੈ। ਇਨ੍ਹਾਂ ਦੋ ਸੁਣਵਾਈਆਂ ਤੋਂ ਪਹਿਲਾਂ ਅਦਾਲਤ ਨੇ 2 ਮਾਰਚ ਨੂੰ ਉਸ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਉਸ ਨੂੰ 7 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।

ਇਹ ਵੀ ਪੜ੍ਹੋ :     ਦੁਨੀਆ ਦੀ ਟਾਪ 50 ਇਨੋਵੇਟਿਵ ਕੰਪਨੀਆਂ 'ਚ ਭਾਰਤ ਦੀ ਸਿਰਫ਼ ਇਕ ਕੰਪਨੀ ਨੂੰ ਮਿਲੀ ਥਾਂ, ਜਾਣੋ ਕਿਹੜੀ

ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ, 2023 ਨੂੰ "ਸ਼ਰਾਬ ਘੁਟਾਲੇ ਦੇ ਕੇਸ" ਵਿੱਚ ਉਸਦੀ ਕਥਿਤ ਭੂਮਿਕਾ ਲਈ ਗ੍ਰਿਫਤਾਰ ਕੀਤਾ ਸੀ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੀਬੀਆਈ ਐਫਆਈਆਰ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਪੁੱਛਗਿੱਛ ਕਰਨ ਤੋਂ ਬਾਅਦ 9 ਮਾਰਚ, 2023 ਨੂੰ ਸਿਸੋਦੀਆ ਨੂੰ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਨੇ 28 ਫਰਵਰੀ 2023 ਨੂੰ ਦਿੱਲੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ।

ਇਹ ਵੀ ਪੜ੍ਹੋ :     ਸਰਕਾਰ ਨੇ ਦੇਸ਼ ਦੇ ਇਸ ਇਲਾਕੇ ਨੂੰ ਦਿੱਤਾ ਵੱਡਾ ਤੋਹਫ਼ਾ, 15 ਰੁਪਏ ਘਟਾਈ ਪੈਟਰੋਲ-ਡੀਜ਼ਲ ਦੀ ਕੀਮਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


Harinder Kaur

Content Editor

Related News