ਸ਼ਰਾਬ ਘਪਲਾ : ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧੀ

06/19/2024 3:32:24 PM

ਨਵੀਂ ਦਿੱਲੀ (ਭਾਸ਼ਾ) - ਦਿੱਲੀ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਸ਼ਰਾਬ ਘਪਲੇ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦੀ ਮਿਆਦ ਖ਼ਤਮ ਹੋਣ ਕਾਰਨ ਅੱਜ ਉਨ੍ਹਾਂ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਵਿਸ਼ੇਸ਼ ਜੱਜ ਨਿਆ ਬਿੰਦੂ ਨੇ ਉਸ ਦੀ ਨਿਆਂਇਕ ਹਿਰਾਸਤ ਦੀ ਮਿਆਦ 3 ਜੁਲਾਈ ਤੱਕ ਵਧਾ ਦਿੱਤੀ।

ਇਹ ਵੀ ਪੜ੍ਹੋ - Amazon ਤੋਂ ਮੰਗਵਾਇਆ ਪਾਰਸਲ, ਬਾਕਸ ਵਿਚ ਜਿਊਂਦਾ ਕੋਬਰਾ ਦੇਖ ਜੋੜੇ ਦੇ ਉੱਡੇ ਹੋਸ਼ (ਵੀਡੀਓ)

ਅਦਾਲਤ ਵਿੱਚ ਸੁਣਵਾਈ ਦੌਰਾਨ ਕੇਜਰੀਵਾਲ ਵੱਲੋਂ ਪੇਸ਼ ਹੋਏ ਵਕੀਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਉਸ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ ਕਰਨ ਦੀ ਅਪੀਲ ਦਾ ਵਿਰੋਧ ਕਰਦਿਆਂ ਕਿਹਾ ਕਿ ਉਸ ਦੀ ਹਿਰਾਸਤ ਵਿੱਚ ਵਾਧਾ ਕਰਨ ਦਾ ਕੋਈ ਆਧਾਰ ਨਹੀਂ ਹੈ। ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਇਕ ਕਥਿਤ ਆਬਕਾਰੀ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਸੀ। ਅਰਵਿੰਦ ਕੇਜਰੀਵਾਲ ਦੇਸ਼ ਵਿੱਚ ਲੋਕ ਸਭਾ ਚੋਣਾਂ ਕਾਰਨ 1 ਜੂਨ ਤੱਕ ਅੰਤਰਿਮ ਜ਼ਮਾਨਤ 'ਤੇ ਬਾਹਰ ਆਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੜ ਜੇਲ੍ਹ ਵਿਚ ਜਾਣਾ ਪਿਆ। ਐਕਸਾਈਜ਼ ਮਾਮਲੇ 'ਚ ਈਡੀ ਨੇ 2 ਘੰਟੇ ਦੀ ਪੁੱਛਗਿੱਛ ਤੋਂ ਬਾਅਦ 21 ਮਾਰਚ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਉਹ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਹੈ।

ਇਹ ਵੀ ਪੜ੍ਹੋ - ਇਸ ਸੂਬੇ ਦੇ 1.91 ਲੱਖ ਕਿਸਾਨਾਂ ਲਈ ਵੱਡੀ ਖ਼ਬਰ, ਸਰਕਾਰ ਮੁਆਫ਼ ਕਰ ਰਹੀ 2 ਲੱਖ ਰੁਪਏ ਤੱਕ ਦਾ ਕਰਜ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News