ਬੰਦੂਕ ਦੀ ਨੋਕ ''ਤੇ ਸ਼ਰਾਬ ਦੇ ਠੇਕੇ ''ਤੇ ਲੁੱਟ, 18 ਹਜ਼ਾਰ ਰੁਪਏ ਲੈ ਕੇ ਫ਼ਰਾਰ ਹੋਏ ਬਦਮਾਸ਼

Friday, Nov 29, 2024 - 03:25 PM (IST)

ਬੰਦੂਕ ਦੀ ਨੋਕ ''ਤੇ ਸ਼ਰਾਬ ਦੇ ਠੇਕੇ ''ਤੇ ਲੁੱਟ, 18 ਹਜ਼ਾਰ ਰੁਪਏ ਲੈ ਕੇ ਫ਼ਰਾਰ ਹੋਏ ਬਦਮਾਸ਼

ਜੀਂਦ- ਹਰਿਆਣਾ ਦੇ ਜੀਂਦ 'ਚ ਬਦਮਾਸ਼ਾਂ ਦੇ ਹੌਂਸਲੇ ਬੁਲੰਦ ਹਨ। ਦਰਅਸਲ ਬੀਤੀ ਰਾਤ ਪਿੰਡ ਭੈਰਵ ਖੇੜਾ 'ਚ ਬਾਈਕ ਸਵਾਰ 3 ਬਦਮਾਸ਼ਾਂ ਨੇ ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕੇ ਤੋਂ 18 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ 'ਤੇ ਸ਼ਰਾਬ ਦੇ ਠੇਕੇ ਦੇ ਸੇਲਜ਼ਮੈਨ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ। ਪੁਲਸ ਨੇ 3 ਅਣਪਛਾਤੇ ਨੌਜਵਾਨਾਂ ਖਿਲਾਫ ਲੁੱਟ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
18 ਹਜ਼ਾਰ ਰੁਪਏ ਲੈ ਕੇ ਫਰਾਰ ਹੋਇਆ ਮੁਲਜ਼ਮ 

ਹਿਸਾਰ ਦੇ ਰਹਿਣ ਵਾਲੇ ਸੋਮਬੀਰ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਉਹ ਇਕ ਸ਼ਰਾਬ ਦੇ ਠੇਕੇ 'ਤੇ ਸੇਲਜ਼ਮੈਨ ਦੀ ਨੌਕਰੀ ਕਰਦਾ ਹੈ। ਬੀਤੀ ਰਾਤ ਉਹ ਸ਼ਰਾਬ ਦੇ ਠੇਕੇ 'ਤੇ ਡਿਊਟੀ ਕਰ ਰਿਹਾ ਸੀ। ਇਸ ਦੌਰਾਨ 3 ਨੌਜਵਾਨ ਬਿਨਾਂ ਨੰਬਰ ਪਲੇਟ ਦੇ ਬਾਈਕ 'ਤੇ ਆਏ ਅਤੇ ਪਿਸਤੌਲ ਦੀ ਨੋਕ 'ਤੇ 18 ਹਜ਼ਾਰ ਰੁਪਏ ਵਾਲਾ ਕੈਸ਼ ਬਾਕਸ ਖੋਹ ਕੇ ਫਰਾਰ ਹੋ ਗਏ।ਇਸ ਤੋਂ ਬਾਅਦ ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਅਤੇ ਸ਼ਰਾਬ ਠੇਕੇਦਾਰ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਥਾਣਾ ਜੁਲਾਣਾ ਦੀ ਪੁਲਸ ਨੇ ਲੁਟੇਰਿਆਂ ਖਿਲਾਫ ਲੁੱਟ-ਖੋਹ ਦਾ ਮਾਮਲਾ ਦਰਜ ਕਰਕੇ ਇਲਾਕੇ ਦੀ ਘੇਰਾਬੰਦੀ ਕਰ ਕੇ ਨੌਜਵਾਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਪੁਲਸ ਨੂੰ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ।

ਲੁਟੇਰਿਆਂ ਖਿਲਾਫ ਲੁੱਟ ਦਾ ਮਾਮਲਾ ਦਰਜ

ਇਸ ਸਬੰਧੀ ਪੁਲਸ ਅਧਿਕਾਰੀ ਨੇ ਦੱਸਿਆ ਕਿ ਸ਼ਰਾਬ ਦੇ ਠੇਕੇ 'ਤੇ ਲੁੱਟ ਦੀ ਸੂਚਨਾ ਮਿਲੀ ਸੀ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸੇਲਜ਼ਮੈਨ ਦੀ ਸ਼ਿਕਾਇਤ 'ਤੇ ਲੁਟੇਰਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।


author

Tanu

Content Editor

Related News