22 ਜਨਵਰੀ ਨੂੰ ਬੰਦ ਰਹਿਣਗੇ ਠੇਕੇ, ਐਲਾਨ ਕੀਤਾ ਗਿਆ ਡਰਾਈ ਡੇਅ
Sunday, Jan 14, 2024 - 05:17 PM (IST)
ਨਵੀਂ ਦਿੱਲੀ- ਅਯੁੱਧਿਆ 'ਚ 22 ਜਨਵਰੀ ਨੂੰ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਹੈ। ਇਸ ਸਮਾਰੋਹ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਦਿੱਗਜ਼ ਸ਼ਾਮਲ ਹੋਣਗੇ। ਇਸ ਮੌਕੇ ਉੱਤਰ ਪ੍ਰਦੇਸ਼ ਸਮੇਤ ਕਈ ਸੂਬਿਆਂ ਨੇ ਡਰਾਈ ਡੇਅ ਦਾ ਐਲਾਨ ਕਰ ਦਿੱਤਾ ਹੈ। 22 ਜਨਵਰੀ ਨੂੰ ਨਾ ਸਿਰਫ਼ ਅਯੁੱਧਿਆ ਸਗੋਂ ਉੱਤਰ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਉੱਤਰਾਖੰਡ, ਆਸਾਮ ਆਦਿ ਸੂਬਿਆਂ ਨੇ ਡਰਾਈ ਡੇਅ ਐਲਾਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਹੁਣ ਇਸ ਸੂਬੇ 'ਚ 22 ਜਨਵਰੀ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ
ਸੀਐੱਮ ਯੋਗੀ ਨੇ ਸ਼ਰਾਬ ਦੀ ਵਿਕਰੀ 'ਤੇ ਲਗਾਈ ਰੋਕ
ਉੱਤਰ ਪ੍ਰਦੇਸ਼ 'ਚ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਆਦੇਸ਼ ਦਿੱਤਾ ਹੈ ਕਿ 'ਪ੍ਰਾਣ ਪ੍ਰਤਿਸ਼ਠਾ' ਵਾਲੇ ਦਿਨ ਸੂਬੇ 'ਚ ਸ਼ਰਾਬ ਦੀ ਵਿਕਰੀ ਨਹੀਂ ਹੋਵੇਗੀ।
ਛੱਤੀਸਗੜ੍ਹ 'ਚ ਸੀਐੱਮ ਨੇ ਐਲਾਨ ਕੀਤਾ ਡਰਾਈ ਡੇਅ
ਸਭ ਤੋਂ ਪਹਿਲਾਂ ਛੱਤੀਸਗੜ੍ਹ 'ਚ 22 ਜਨਵਰੀ ਨੂੰ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਲਗਾਈ ਗਈ ਸੀ। ਮੁੱਖ ਮੰਤਰੀ ਵਿਸ਼ਨੂੰਦੇਵ ਸਾਏ ਨੇ ਪਿਛਲੇ ਹਫ਼ਤੇ ਸੂਬੇ 'ਚ ਡਰਾਈ ਡੇਅ ਦਾ ਐਲਾਨ ਕੀਤਾ ਸੀ।
ਆਸਾਮ 'ਚ ਵੀ ਸ਼ਰਾਬ ਦੀ ਵਿਕਰੀ ਨਹੀਂ ਹੋਵੇਗੀ
ਆਸਾਮ 'ਚ ਵੀ ਇਸ ਦਿਨ ਸ਼ਰਾਬ ਦੀ ਵਿਕਰੀ ਨਹੀਂ ਹੋਵੇਗੀ। ਸੈਰ ਸਪਾਟਾ ਮੰਤਰੀ ਜਯੰਤ ਮੱਲਾ ਬਰੂਆ ਨੇ 22 ਜਨਵਰੀ ਨੂੰ ਡਰਾਈ ਡੇਅ ਐਲਾਨਣ ਦਾ ਫ਼ੈਸਲਾ ਕੀਤਾ ਹੈ।
ਰਾਜਸਥਾਨ 'ਚ ਵੀ ਐਲਾਨ ਹੋਇਆ ਡਰਾਈ ਡੇਅ
ਰਾਜਸਥਾਨ 'ਚ ਵੀ ਡਰਾਈ ਡੇਅ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿੱਤ ਵਿਭਾਗ (ਆਬਕਾਰੀ) ਵਲੋਂ 22 ਜਨਵਰੀ ਨੂੰ ਅਯੁੱਧਿਆ 'ਚ ਸ਼੍ਰੀਰਾਮ ਜਨਮ ਭੂਮੀ 'ਤੇ ਬਣੇ ਮੰਦਰ 'ਚ ਭਗਵਾਨ ਰਾਮ ਦੀ ਪ੍ਰਾਣ ਪ੍ਰਤਿਸ਼ਠਾ ਦੇ ਮੱਦੇਨਜ਼ ਰਾਜਸਥਾਨ 'ਚ ਡਰਾਈ ਡੇਅ ਐਲਾਨ ਕੀਤਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8