3 ਦਿਨ ਬੰਦ ਸ਼ਰਾਬ ਦੀਆਂ ਦੁਕਾਨਾਂ, ਪੁਡੂਚੇਰੀ ਚੋਣਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਦਾ ਵੱਡਾ ਫੈਸਲਾ

Wednesday, Apr 08, 2026 - 03:20 PM (IST)

3 ਦਿਨ ਬੰਦ ਸ਼ਰਾਬ ਦੀਆਂ ਦੁਕਾਨਾਂ, ਪੁਡੂਚੇਰੀ ਚੋਣਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਦਾ ਵੱਡਾ ਫੈਸਲਾ

ਨੈਸ਼ਨਲ ਡੈਸਕ : ਪੁਡੂਚੇਰੀ ਵਿਧਾਨ ਸਭਾ ਚੋਣਾਂ ਨੂੰ ਨਿਰਪੱਖ ਅਤੇ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਨੇ ਕਮਰ ਕੱਸ ਲਈ ਹੈ। ਚੋਣਾਂ ਦੇ ਮੱਦੇਨਜ਼ਰ ਪੁਡੂਚੇਰੀ ਵਿੱਚ ਪਹਿਲਾਂ ਹੀ ਤਿੰਨ ਦਿਨਾਂ ਲਈ 'ਡਰਾਈ ਡੇਅ' (Dry Day) ਦਾ ਐਲਾਨ ਕੀਤਾ ਜਾ ਚੁੱਕਾ ਹੈ। ਹੁਣ ਵੱਡਾ ਫੈਸਲਾ ਲੈਂਦਿਆਂ, ਪੁਡੂਚੇਰੀ ਦੀ ਸਰਹੱਦ ਤੋਂ 5 ਕਿਲੋਮੀਟਰ ਦੇ ਘੇਰੇ ਵਿੱਚ ਆਉਂਦੀਆਂ ਤਾਮਿਲਨਾਡੂ ਸਰਕਾਰ ਦੀਆਂ TASMAC ਸ਼ਰਾਬ ਦੀਆਂ ਦੁਕਾਨਾਂ ਨੂੰ ਵੀ ਤਿੰਨ ਦਿਨਾਂ ਲਈ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।

ਇਹ ਵੀ ਪੜ੍ਹੋ - ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਸੁਰੱਖਿਆ ਲਈ ਤਾਇਨਾਤ ਕੀਤੇ 3,000 ਜਵਾਨ
ਜ਼ਿਲ੍ਹਾ ਚੋਣ ਅਧਿਕਾਰੀ ਅਤੇ ਕਲੈਕਟਰ ਕੁਲੋਥੁੰਗਨ ਨੇ ਦੱਸਿਆ ਕਿ ਵੋਟਿੰਗ ਦੌਰਾਨ ਸੁਰੱਖਿਆ ਲਈ ਪੁਡੂਚੇਰੀ ਪੁਲਸ ਦੇ ਨਾਲ-ਨਾਲ CRPF ਅਤੇ ਕਰਨਾਟਕ ਪੁਲਸ ਦੀਆਂ ਵਿਸ਼ੇਸ਼ ਟੀਮਾਂ ਸਮੇਤ ਕੁੱਲ 3,000 ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸੰਵੇਦਨਸ਼ੀਲ ਮਤਦਾਨ ਕੇਂਦਰਾਂ ਦੀ ਪਛਾਣ ਕਰਕੇ ਉੱਥੇ ਵਾਧੂ ਚੌਕਸੀ ਵਰਤੀ ਜਾ ਰਹੀ ਹੈ। ਚੋਣਾਂ ਵਿੱਚ ਪਾਰਦਰਸ਼ਤਾ ਬਣਾਈ ਰੱਖਣ ਲਈ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ...

ਫਲਾਇੰਗ ਸਕੁਐਡ: 78 ਟੀਮਾਂ (36 ਵਾਧੂ ਟੀਮਾਂ ਅੰਤਿਮ ਪੜਾਅ ਲਈ)।
ਨਿਗਰਾਨੀ ਟੀਮਾਂ: 40 ਸਥਿਰ ਅਤੇ 50 ਵੀਡੀਓ ਮਾਨੀਟਰਿੰਗ ਟੀਮਾਂ।
ਚੈੱਕਪੋਸਟ: ਸਰਹੱਦੀ ਖੇਤਰਾਂ ਵਿੱਚ 35 ਸਥਾਨਾਂ 'ਤੇ ਨਾਕੇਬੰਦੀ।
ਦੋਪਹੀਆ ਫਲਾਇੰਗ ਟੀਮਾਂ: 30 ਵਿਸ਼ੇਸ਼ ਟੀਮਾਂ ਤਾਇਨਾਤ।

ਇਹ ਵੀ ਪੜ੍ਹੋ - ਟਰੰਪ ਦੇ ਜੰਗਬੰਦੀ ਐਲਾਨ ਤੋਂ ਬਾਅਦ ਧੜੰਮ ਡਿੱਗੀਆਂ ਤੇਲ ਦੀਆਂ ਕੀਮਤਾਂ

ਕਰੋੜਾਂ ਦੀ ਨਕਦੀ, ਸੋਨਾ ਅਤੇ ਸ਼ਰਾਬ ਬਰਾਮਦ
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਹੁਣ ਤੱਕ ਕੀਤੀ ਗਈ ਵੱਡੀ ਬਰਾਮਦਗੀ ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ...

ਨਕਦੀ: 69.99 ਲੱਖ ਰੁਪਏ।
ਸੋਨਾ-ਚਾਂਦੀ: 6.71 ਕਰੋੜ ਰੁਪਏ।
ਸ਼ਰਾਬ: 61.38 ਲੱਖ ਰੁਪਏ।
ਨਸ਼ੀਲੇ ਪਦਾਰਥ: 20 ਲੱਖ ਰੁਪਏ।

ਇਹ ਵੀ ਪੜ੍ਹੋ - ਸਕੂਲੀ ਪੜ੍ਹਾਈ 'ਚ ਵੱਡਾ ਫੇਰਬਦਲ! 6ਵੀਂ ਤੋਂ 10ਵੀਂ ਜਮਾਤ ਤੱਕ ਹੁਣ ਪੜ੍ਹਨੀਆਂ ਪੈਣਗੀਆਂ 3 ਭਾਸ਼ਾਵਾਂ

ਨਿਯਮਾਂ ਦੀ ਉਲੰਘਣਾ 'ਤੇ ਸਖ਼ਤ ਕਾਰਵਾਈ
ਕਲੈਕਟਰ ਕੁਲੋਥੁੰਗਨ ਨੇ ਸਪੱਸ਼ਟ ਕੀਤਾ ਕਿ ਵੋਟਰਾਂ ਨੂੰ ਨਕਦੀ ਵੰਡਣ ਜਾਂ ਕਿਸੇ ਵੀ ਤਰ੍ਹਾਂ ਦੇ ਲਾਲਚ ਦੇਣ ਵਾਲਿਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ। ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪ੍ਰਸ਼ਾਸਨ ਸਖ਼ਤ ਨਜ਼ਰ ਆ ਰਿਹਾ ਹੈ...

FIR: ਹੁਣ ਤੱਕ 38 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।
ਸੀਲਿੰਗ: 443 ਬਾਰ, 83 ਦੇਸੀ ਸ਼ਰਾਬ ਦੀਆਂ ਦੁਕਾਨਾਂ ਅਤੇ 27 ਗੋਦਾਮ ਸੀਲ ਕੀਤੇ ਗਏ ਹਨ।
ਕਰਮਚਾਰੀਆਂ 'ਤੇ ਗਾਜ: ਰਾਜਨੀਤਿਕ ਪ੍ਰਚਾਰ ਵਿੱਚ ਸ਼ਾਮਲ ਪਾਏ ਜਾਣ 'ਤੇ 6 ਸਰਕਾਰੀ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਦਕਿ 5 ਹੋਰਾਂ ਦੀ ਮੁਅੱਤਲੀ ਦੀ ਸਿਫਾਰਸ਼ ਕੀਤੀ ਗਈ ਹੈ।

ਇਹ ਵੀ ਪੜ੍ਹੋ - Rain Alert : ਅਗਲੇ 24 ਘੰਟੇ ਖ਼ਤਰਨਾਕ! ਇਨ੍ਹਾਂ 11 ਸੂਬਿਆਂ 'ਚ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News