ਦਿੱਲੀ 'ਚ ਇੰਨੇ ਦਿਨ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ, ਸਰਕਾਰ ਨੇ ਜਾਰੀ ਕੀਤੀ ਡਰਾਈ ਡੇ ਦੀ ਲਿਸਟ
Wednesday, Jul 03, 2024 - 11:21 PM (IST)
ਨੈਸ਼ਨਲ ਡੈਸਕ : ਦਿੱਲੀ ਸਰਕਾਰ ਨੇ ਜੁਲਾਈ ਤੋਂ ਸਤੰਬਰ ਵਿਚਾਲੇ ਧਾਰਮਿਕ ਤਿਉਹਾਰਾਂ ਅਤੇ ਸੁਤੰਤਰਤਾ ਦਿਵਸ ਸਮੇਤ ਚਾਰ ਡਰਾਈ ਡੇ ਐਲਾਨ ਕੀਤੇ ਗਏ ਹਨ। ਦਿੱਲੀ ਸਰਕਾਰ ਦੇ ਆਬਕਾਰੀ ਵਿਭਾਗ ਨੇ ਮੰਗਲਵਾਰ ਨੂੰ ਜਾਰੀ ਇਕ ਆਦੇਸ਼ ਵਿਚ ਕਿਹਾ ਕਿ ਮੁਹੱਰਮ (17 ਜੁਲਾਈ), ਸੁਤੰਤਰਤਾ ਦਿਵਸ (15 ਅਗਸਤ), ਜਨਮਅਸ਼ਟਮੀ (26 ਅਗਸਤ) ਅਤੇ ਈਦ-ਏ-ਮਿਲਾਦ (16 ਸਤੰਬਰ) ਨੂੰ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ।
ਇਹ ਵੀ ਪੜ੍ਹੋ : ਮੈਡਮ ਲੈ ਰਹੀ ਸੀ ਕਲਾਸ, ਅਚਾਨਕ ਬਾਥਰੂਮ 'ਚ ਗੂੰਜੀਆਂ ਕਿਲਕਾਰੀਆਂ, ਸਕੂਲ 'ਚ ਪਈਆਂ ਭਾਜੜਾਂ
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸੁਤੰਤਰਤਾ ਦਿਵਸ 'ਤੇ ਸ਼ਰਾਬ ਦੀਆਂ ਦੁਕਾਨਾਂ ਤੋਂ ਇਲਾਵਾ ਹੋਟਲ, ਕਲੱਬ, ਰੈਸਤਰਾਂ-ਬਾਰ ਵਿਚ ਵੀ ਕੋਈ ਸ਼ਰਾਬ ਨਹੀਂ ਪਰੋਸੀ ਜਾਵੇਗੀ, ਹਾਲਾਂਕਿ ਐਲ-15 ਅਤੇ ਐਲ-15 ਐਫ ਲਾਇਸੰਸ ਵਾਲੇ ਹੋਟਲਾਂ ਦੇ ਸ਼ਰਾਬ ਪਰੋਸਣ 'ਤੇ ਕੋਈ ਪਾਬੰਦੀ ਨਹੀਂ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।