ਹੁਣ ਇਸ ਸੂਬੇ 'ਚ 22 ਜਨਵਰੀ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ

Saturday, Jan 13, 2024 - 05:30 PM (IST)

ਦੇਹਰਾਦੂਨ- 22 ਜਨਵਰੀ ਨੂੰ ਅਯੁੱਧਿਆ 'ਚ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਹੈ, ਜਿਸ ਨੂੰ ਲੈ ਕੇ ਦੇਸ਼ ਭਰ ਦੇ ਲੋਕ ਉਤਸ਼ਾਹਿਤ ਹਨ। ਅਜਿਹੇ ਵਿਚ ਉੱਤਰਾਖੰਡ ਸਰਕਾਰ ਨੇ ਐਲਾਨ ਕੀਤਾ ਹੈ ਕਿ ਸੂਬੇ ਭਰ ਵਿਚ ਸ਼ਰਾਬ ਦੀਆਂ ਦੁਕਾਨਾਂ ਅਤੇ ਬਾਰ 22 ਜਨਵਰੀ ਨੂੰ ਬੰਦ ਰਹਿਣਗੇ। 

ਇਹ ਵੀ ਪੜ੍ਹੋ-  40 ਸਾਲ ਬਾਅਦ ਇਸ ਦਿਨ ਟੁੱਟੇਗਾ 'ਮੌਨੀ ਬਾਬਾ' ਦਾ ਮੌਨ ਵਰਤ, ਪਹਿਲਾਂ ਸ਼ਬਦ ਬੋਲਣਗੇ 'ਜੈ ਸ਼੍ਰੀਰਾਮ'

ਆਬਕਾਰੀ ਕਮਿਸ਼ਨਰ ਹਰੀ ਚੰਦਰ ਸੇਮਵਾਲ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤਾ ਕਿ 22 ਜਨਵਰੀ ਨੂੰ ਅਯੁੱਧਿਆ ਵਿਚ ਰਾਮ ਮੰਦਰ ਵਿਚ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਹੋਵੇਗਾ, ਜਿਸ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ ਹੈ ਕਿ 22 ਜਨਵਰੀ ਨੂੰ ਸ਼ਹਿਰ ਦੀਆਂ ਸਾਰੀਆਂ ਸ਼ਰਾਬ ਦੀਆਂ ਦੁਕਾਨਾਂ ਅਤੇ ਬਾਰ ਆਦਿ ਬੰਦ ਰਹਿਣਗੇ।

ਇਹ ਵੀ ਪੜ੍ਹੋ- ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਵਧੀ ਰਾਮ ਮੰਦਰ ਮਾਡਲ ਦੀ ਡਿਮਾਂਡ, ਜਾਣੋ ਕਿੰਨੀ ਹੈ ਕੀਮਤ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 11 ਜਨਵਰੀ ਨੂੰ ਉੱਤਰ ਪ੍ਰਦੇਸ਼ ਦੇ ਆਬਕਾਰੀ ਕਮਿਸ਼ਨਰ ਨੇ ਸੂਬੇ ਦੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਯਕੀਨੀ ਕਰਨ ਦਾ ਨਿਰਦੇਸ਼ ਦਿੱਤਾ ਸੀ ਕਿ 22 ਜਨਵਰੀ ਨੂੰ ਸੂਬੇ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ। ਇਸ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸੂਬੇ 'ਚ ਸ਼ਰਾਬ ਦੇ ਲਾਇਸੈਂਸ ਧਾਰਕਾਂ ਨੂੰ ਇਸ ਬੰਦ ਲਈ ਕੋਈ ਮੁਆਵਜ਼ਾ ਨਹੀਂ ਮਿਲੇਗਾ ਅਤੇ ਇਸ ਦੇ ਨਾਲ ਉਹ ਕੋਈ ਦਾਅਵਾ ਨਹੀਂ ਕਰ ਸਕਦੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Tanu

Content Editor

Related News