ਦਿੱਲੀ: ਭਲਕੇ ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ, ਕੇਜਰੀਵਾਲ ਸਰਕਾਰ ਨੇ ਛੱਠ ਪੂਜਾ 'ਤੇ ਐਲਾਨਿਆ ਡਰਾਈ ਡੇਅ

Saturday, Nov 18, 2023 - 07:45 PM (IST)

ਦਿੱਲੀ: ਭਲਕੇ ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ, ਕੇਜਰੀਵਾਲ ਸਰਕਾਰ ਨੇ ਛੱਠ ਪੂਜਾ 'ਤੇ ਐਲਾਨਿਆ ਡਰਾਈ ਡੇਅ

ਨਵੀਂ ਦਿੱਲੀ : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਛੱਠ ਪੂਜਾ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਤਿਉਹਾਰ ਦੇ ਮੱਦੇਨਜ਼ਰ ਵੱਡਾ ਫ਼ੈਸਲਾ ਲਿਆ ਹੈ। ਉਨ੍ਹਾਂ ਛੱਠ ਪੂਜਾ ਮੌਕੇ ਦਿੱਲੀ 'ਚ 19 ਨਵੰਬਰ ਨੂੰ ਡਰਾਈ ਡੇਅ ਐਲਾਨਿਆ ਹੈ। ਉਨ੍ਹਾਂ ਦਿੱਲੀ 'ਚ ਐਤਵਾਰ ਨੂੰ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਬੰਦ ਰੱਖਣ ਲਈ ਕਿਹਾ ਹੈ।

ਛੱਠ ਦਿੱਲੀ 'ਚ ਵਸੇ ਪੂਰਬੀ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਮੂਲ ਨਿਵਾਸੀਆਂ ਦੁਆਰਾ ਸੂਰਜ ਦੀ ਪੂਜਾ ਲਈ ਮਨਾਇਆ ਜਾਣ ਵਾਲਾ ਇਕ ਪ੍ਰਮੁੱਖ ਤਿਉਹਾਰ ਹੈ। ਸੂਬਾ ਸਰਕਾਰ ਨੇ ਸ਼ਰਧਾਲੂਆਂ ਲਈ ਸੂਰਜ ਦੇਵ ਦੀ ਪੂਜਾ ਲਈ 900 ਤੋਂ ਵੱਧ ਘਾਟ ਤਿਆਰ ਕੀਤੇ ਹਨ।

ਇਹ ਵੀ ਪੜ੍ਹੋ : ਮੈਡੀਕਲ ਕਾਲਜ ਦੇ ਹੋਸਟਲ 'ਚੋਂ ਭੇਤਭਰੇ ਹਾਲਾਤ 'ਚ ਮਿਲੀ ਵਿਦਿਆਰਥੀ ਦੀ ਲਾਸ਼, ਪੁਲਸ ਕਰ ਰਹੀ ਜਾਂਚ

ਰਾਸ਼ਟਰਪਤੀ ਮੁਰਮੂ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸ਼ਨੀਵਾਰ ਨੂੰ ਦੇਸ਼ ਦੇ ਨਾਗਰਿਕਾਂ ਨੂੰ ਛੱਠ ਪੂਜਾ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ "ਪਾਣੀ ਦੇ ਸਰੋਤਾਂ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ" ਬਣਾ ਕੇ ਕੁਦਰਤ ਦਾ ਸਤਿਕਾਰ ਕਰਨ ਦਾ ਪ੍ਰਣ ਲੈਣ ਦਾ ਸੱਦਾ ਦਿੱਤਾ। ਛੱਠ ਪੂਜਾ ਦਾ ਤਿਉਹਾਰ ਸੂਰਜ ਦੇਵਤਾ ਦੀ ਪੂਜਾ ਨੂੰ ਸਮਰਪਿਤ ਹੈ। ਰਾਸ਼ਟਰਪਤੀ ਮੁਰਮੂ ਨੇ ਕਿਹਾ, “ਇਹ ਨਦੀਆਂ, ਤਾਲਾਬਾਂ ਅਤੇ ਪਾਣੀ ਦੇ ਹੋਰ ਸਰੋਤਾਂ ਪ੍ਰਤੀ ਸ਼ਰਧਾ ਅਤੇ ਧੰਨਵਾਦ ਪ੍ਰਗਟ ਕਰਨ ਦਾ ਵੀ ਮੌਕਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News