ਹੁਣ ਰਾਤ 10 ਵਜੇ ਤੱਕ ਖੁੱਲ੍ਹਣਗੀਆਂ ਸ਼ਰਾਬ ਦੀਆਂ ਦੁਕਾਨਾਂ, ਨਵੇਂ ਦਿਸ਼ਾਂ ਨਿਰਦੇਸ਼ ਜਾਰੀ

10/27/2020 6:30:04 PM

ਨਵੀਂ ਦਿੱਲੀ - ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਹੁਣ ਸੂਬੇ 'ਚ ਸ਼ਰਾਬ ਅਤੇ ਵਾਈਨ ਸ਼ਾਪ ਨੂੰ ਰਾਤ 10 ਵਜੇ ਤੱਕ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਇਹ ਨਿਰਦੇਸ਼ ਕੰਟੇਨਮੈਂਟ ਜ਼ੋਨ 'ਚ ਲਾਗੂ ਨਹੀਂ ਹੋਵੇਗਾ, ਅਜਿਹੇ ਇਲਾਕਿਆਂ 'ਚ ਪਹਿਲਾਂ ਦੀ ਤਰ੍ਹਾਂ ਹੀ ਦੁਕਾਨਾਂ ਬੰਦ ਰਹਿਣਗੀਆਂ। ਇਸ ਸੰਬੰਧ 'ਚ ਉੱਤਰ ਪ੍ਰਦੇਸ਼ ਦੇ ਆਬਕਾਰੀ ਵਿਭਾਗ ਵਲੋਂ ਇੱਕ ਪ੍ਰੈੱਸ ਰਿਲੀਜ ਜਾਰੀ ਕੀਤੀ ਗਈ ਹੈ। ਵਿਭਾਗ ਨੇ ਨਿਰਦੇਸ਼ ਜਾਰੀ ਕਰਦੇ ਹੋਏ ਕੰਟੇਨਮੈਂਟ ਜ਼ੋਨ ਤੋਂ ਬਾਹਰ ਦੇ ਇਲਾਕਿਆਂ 'ਚ ਸਵੇਰੇ 10 ਵਜੇ ਤੋਂ ਲੈ ਕੇ ਰਾਤ ਦੇ 10 ਵਜੇ ਤੱਕ ਸ਼ਰਾਬ ਅਤੇ ਵਾਈਨ ਸ਼ਾਪ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ : ਗ੍ਰਹਿ ਮੰਤਰਾਲੇ ਨੇ ਜਾਰੀ ਕੀਤੇ ਦਿਸ਼ਾ-ਨਿਰਦੇਸ਼, ਕੰਟੇਨਮੈਂਟ ਜ਼ੋਨ 'ਚ 30 ਨਵੰਬਰ ਤੱਕ ਲਾਗੂ ਰਹੇਗੀ ਤਾਲਾਬੰਦੀ


Inder Prajapati

Content Editor Inder Prajapati