ਭਾਜਪਾ ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਸੂਚੀ, PM ਮੋਦੀ ਤੇ ਅਮਿਤ ਸ਼ਾਹ ਵੀ ਸ਼ਾਮਲ

Wednesday, Mar 27, 2024 - 04:51 PM (IST)

ਭਾਜਪਾ ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਸੂਚੀ, PM ਮੋਦੀ ਤੇ ਅਮਿਤ ਸ਼ਾਹ ਵੀ ਸ਼ਾਮਲ

ਭੋਪਾਲ- ਮੱਧ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਉਮਾ ਭਾਰਤੀ ਸੂਬੇ ਵਿਚ ਲੋਕ ਸਭਾ ਚੋਣਾਂ ਲਈ ਭਾਜਪਾ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚੋਂ ਗਾਇਬ ਹੈ, ਜਦਕਿ ਕਾਂਗਰਸ ਛੱਡ ਕੇ ਹਾਲ ਹੀ 'ਚ ਭਾਜਪਾ ਦਾ ਪੱਲਾ ਫੜਨ ਵਾਲੇ ਸਾਬਕਾ ਕੇਂਦਰੀ ਮੰਤਰੀ ਸੁਰੇਸ਼ ਪਚੌਰੀ ਨੂੰ ਇਸ ਸੂਚੀ 'ਚ ਥਾਂ ਦਿੱਤੀ ਗਈ ਹੈ। ਸੱਤਾਧਾਰੀ ਭਾਜਪਾ ਨੇ ਮੰਗਲਵਾਰ ਦੀ ਰਾਤ ਪ੍ਰਦੇਸ਼ ਲਈ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ, ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਹਨ।

ਸੂਬੇ ਵਿਚ ਸਾਲ 2003 ਦੀਆਂ ਵਿਧਾਨ ਸਭਾ ਚੋਣਾ 'ਚ ਭਾਜਪਾ ਨੂੰ ਜਿੱਤ ਦਿਵਾਉਣ ਦੀ ਮੁਹਿੰਮ ਦੀ ਅਗਵਾਈ ਉਮਾ ਭਾਰਤੀ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਥਾਂ ਬਣਾਉਣ ਵਿਚ ਅਸਫ਼ਲ ਰਹੀ। ਇਸ ਮਹੀਨੇ ਦੀ ਸ਼ੁਰੂਆਤ ਵਿਚ ਉਮਾ ਨੇ ਕਿਹਾ ਸੀ ਕਿ ਉਹ ਅਗਲੇ ਦੋ ਸਾਲਾਂ ਤੱਕ ਚੋਣਾਂ ਨਹੀਂ ਲੜੇਗੀ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਸਿਆਸਤ ਤੋਂ ਸੰਨਿਆਸ ਨਹੀਂ ਲਵੇਗੀ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ, ਰਾਜਸਥਾਨ ਦੇ ਮੁੱਖ ਮੰਤਰੀ ਭਜਨਲਾਲ ਸ਼ਰਮਾ, ਗੁਜਰਾਤ ਦੇ ਮੁੱਖ ਮੰਤਰੀ ਭੁਪਿੰਦਰ ਪਟੇਲ, ਆਸਾਮ ਦੇ ਹਿੰਮਤ ਬਿਸਵ ਸ਼ਰਮਾ ਅਤੇ ਛੱਤੀਸਗੜ੍ਹ ਦੇ ਵਿਸ਼ਨੂੰ ਦੇਵ ਸਾਏ ਪ੍ਰਚਾਰਕਾਂ ਦੀ ਸੂਚੀ ਵਿਚ ਸ਼ਾਮਲ ਹਨ, ਜੋ ਮੱਧ ਪ੍ਰਦੇਸ਼ ਵਿਚ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਉਮੀਦਵਾਰਾਂ ਲਈ ਵੋਟ ਮੰਗਣਗੇ।

ਇਸ ਮਹੀਨੇ ਦੀ ਸ਼ੁਰੂਆਤ ਵਿਚ ਕਾਂਗਰਸ ਤੋਂ ਭਾਜਪਾ ਵਿਚ ਸ਼ਾਮਲ ਹੋਏ ਸਾਬਕਾ ਕੇਂਦਰੀ ਮੰਤਰੀ ਪਚੌਰੀ ਨੂੰ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ। ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ, ਪਾਰਟੀ ਦੀ ਸੂਬਾ ਇਕਾਈ ਦੇ ਪ੍ਰਧਾਨ ਵੀ. ਡੀ. ਸ਼ਰਮਾ, ਕੇਂਦਰੀ ਮੰਤਰੀ-ਰਾਜਨਾਥ ਸਿੰਘ, ਨਿਤਿਨ ਗਡਕਰੀ, ਫੱਗਨ ਸਿੰਘ ਕੁਲਸਤੇ, ਜੋਤੀਰਾਦਿਤਿਆ ਸਿੰਧੀਆ, ਸਮਰਿਤੀ ਇਰਾਨੀ ਅਤੇ ਵੀਰੇਂਦਰ ਕੁਮਾਰ ਉਨ੍ਹਾਂ 40 ਮੁੱਖ ਨੇਤਾਵਾਂ ਵਿਚ ਸ਼ਾਮਲ ਹਨ, ਜਿਨ੍ਹਾਂ ਨੂੰ ਪਾਰਟੀ ਦੇ ਉਮੀਦਵਾਰਾਂ ਦੇ ਪੱਖ ਵਿਚ ਪ੍ਰਚਾਰ ਕਰਨ ਲਈ ਚੁਣਿਆ ਗਿਆ। ਦੱਸ ਦੇਈਏ ਕਿ ਮੱਧ ਪ੍ਰਦੇਸ਼ ਦੀਆਂ 29 ਲੋਕ ਸਭਾ ਸੀਟਾਂ 'ਚ 4 ਪੜਾਵਾਂ- 19 ਅਪ੍ਰੈਲ, 26 ਅਪ੍ਰੈਲ, 7 ਮਈ ਅਤੇ 13 ਮਈ ਨੂੰ ਵੋਟਾਂ ਪੈਣਗੀਆਂ।


author

Tanu

Content Editor

Related News