LOC ''ਤੇ ਮਾਰੇ ਜਾਣ ਵਾਲੇ ਲੋਕਾਂ ਦਾ ਪਾਕਿ ਕਰੇਗਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

02/19/2018 10:07:48 AM

ਇਸਲਾਮਾਬਾਦ (ਭਾਸ਼ਾ)— ਪਾਕਿਸਤਾਨੀ ਕਬਜ਼ੇ ਹੇਠਲੇ ਕਸ਼ਮੀਰ ਦੇ ਪ੍ਰਧਾਨ ਮੰਤਰੀ ਰਾਜਾ ਫਾਰੂਕ ਹੈਦਰ ਨੇ ਕੰਟਰੋਲ ਰੇਖਾ 'ਤੇ ਭਾਰਤੀ ਫੌਜੀਆਂ ਦੀ 'ਫਾਇਰਿੰਗ' ਨਾਲ ਮਾਰੇ ਜਾਣ ਵਾਲੇ ਲੋਕਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰਨ ਦੇ ਹੁਕਮ ਦਿੱਤੇ ਹਨ।
ਇਥੋਂ ਦੇ ਮੀਡੀਆ ਮੁਤਾਬਕ ਹੈਦਰ ਨੇ ਐਤਵਾਰ ਕਿਹਾ ਕਿ ਸਭ ਕਮਿਸ਼ਨਰਾਂ ਨੂੰ ਇਹ ਗੱਲ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਭਾਰਤੀ ਫੌਜ ਦੀ ਫਾਇਰਿੰਗ ਨਾਲ ਜ਼ਖਮੀ ਹੋਣ ਵਾਲੇ ਵਿਅਕਤੀਆਂ ਦਾ ਵਧੀਆ ਇਲਾਜ ਕਰਵਾਇਆ ਜਾਵੇ ਅਤੇ 'ਸ਼ਹੀਦ' ਹੋਣ ਵਾਲਿਆਂ ਦਾ ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇ।