ਜੰਗਲ ''ਚ ਅੱਗ ਲੱਗਣ ਕਾਰਨ ਬਾਰੂਦੀ ਸੁਰੰਗਾਂ ''ਚ ਹੋਏ ਧਮਾਕੇ
Friday, May 23, 2025 - 10:01 AM (IST)

ਮੇਂਢਰ- ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਜੰਗਲ 'ਚ ਸ਼ੁੱਕਰਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਕਈ ਬਾਰੂਦੀ ਸੁਰੰਗਾਂ 'ਚ ਧਮਾਕਾ ਹੋਇਆ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਇਨ੍ਹਾਂ ਧਮਾਕਿਆਂ 'ਚ ਕਿਸੇ ਦੇ ਹਤਾਹਤ ਹੋਣ ਦੀ ਖ਼ਬਰ ਨਹੀਂ ਹੈ।
ਉਨ੍ਹਾਂ ਦੱਸਿਆ ਕਿ ਕੰਟਰੋਲ ਰੇਖਾ ਕੋਲ ਜੰਗਲ 'ਚ ਅੱਗ ਲੱਗ ਗਈ ਅਤੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਪਹਾੜੀ ਇਲਾਕੇ ਦੇ ਵੱਡੇ ਹਿੱਸੇ 'ਚ ਫੈਲ ਗਈ। ਅਧਿਕਾਰੀਆਂ ਨੇ ਦੱਸਿਆ ਕਿ ਜੰਗਲ 'ਚ ਲੱਗੀ ਅੱਗ ਕਾਰਨ ਇਲਾਕੇ 'ਚ ਕਈ ਬਾਰੂਦੀ ਸੁਰੰਗਾਂ 'ਚ ਧਮਾਕਾ ਹੋਇਆ ਪਰ ਇਸ 'ਚ ਕਿਸੇ ਦੇ ਹਤਾਹਤ ਹੋਣ ਦੀ ਖ਼ਬਰ ਨਹੀਂ ਹੈ। ਸਥਾਨਕ ਲੋਕਾਂ ਨਾਲ ਫ਼ੌਜ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e