ਬਾਰਾਮੂਲਾ ''ਚ ਐਲ.ਓ.ਸੀ. ''ਤੇ ਪਾਕਿ ਨੇ ਕੀਤੀ ਜੰਗਬੰਦੀ ਉਲੰਘਣਾ

Friday, May 01, 2020 - 07:04 PM (IST)

ਬਾਰਾਮੂਲਾ ''ਚ ਐਲ.ਓ.ਸੀ. ''ਤੇ ਪਾਕਿ ਨੇ ਕੀਤੀ ਜੰਗਬੰਦੀ ਉਲੰਘਣਾ

ਸ਼੍ਰੀਨਗਰ : ਰਮਜਾਨ ਦੇ ਮੁਬਾਰਕ ਮਹੀਨੇ 'ਚ ਵੀ ਪਾਕਿਸਤਾਨ ਬਾਜ ਨਹੀਂ ਆ ਰਿਹਾ ਹੈ। ਸ਼ੁੱਕਰਵਾਰ ਨੂੰ ਉਸ ਨੇ ਸਰਹੱਦ ਪਾਰ ਤੋਂ ਭਾਰੀ ਗੋਲੀਬਾਰੀ ਕੀਤੀ ਜਾ ਰਹੀ ਹੈ। ਬਾਰਾਮੂਲਾ ਜ਼ਿਲ੍ਹੇ ਦੇ ਹਾਜੀਪੀਰ ਸੈਕਟਰ 'ਚ ਪਾਕਿਸਤਾਨੀ ਫੌਜੀ ਆਟੋਮੈਟਿਕ ਹਥਿਆਰਾਂ ਨਾਲ ਅੰਨ੍ਹੇਵਾਹ ਫਾਇਰਿੰਗ ਕਰ ਰਹੇ ਹਨ। ਭਾਰਤੀ ਫੌਜ ਵੀ ਗੋਲੀਬਾਰੀ ਦਾ ਮੁੰਹਤੋੜ ਜਵਾਬ ਦੇ ਰਹੀ ਹੈ। ਖਬਰ ਲਿਖੇ ਜਾਣ ਤੱਕ ਦੋਨਾਂ ਪਾਸਿਓ ਗੋਲੀਬਾਰੀ ਜਾਰੀ ਹੈ।

ਤੁਹਾਨੂੰ ਦੱਸ ਦਈਏ ਕਿ ਪਾਕਿਸਤਾਨ ਵੀਰਵਾਰ ਨੂੰ ਪੁੰਛ ਦੇ ਮਨਕੋਟ ਸੈਕਟਰ 'ਚ ਗੋਲੀਬਾਰੀ ਕੀਤੀ ਸੀ ਜਿਸ 'ਚ ਇੱਕ 16 ਸਾਲ ਦੇ ਜਵਾਨ ਦੀ ਮੌਤ ਹੋ ਗਈ ਸੀ। ਇਸ ਮਹੀਨੇ ਪਾਕਿਸਤਾਨ ਸਰਹੱਦ ਪਾਰ ਤੋਂ ਲਗਾਤਾਰ ਗੋਲੀਬਾਰੀ ਕਰ ਰਿਹਾ ਹੈ। ਉਥੇ ਹੀ ਸੂਤਰਾਂ ਦੇ ਅਨੁਸਾਰ ਸਰਹੱਦ ਪਾਰ ਤੋਂ ਅੱਤਵਾਦੀਆਂ ਦੇ ਘੁਸਪੈਠ ਲਈ ਗੋਲੀਬਾਰੀ ਕੀਤੀ ਜਾ ਰਹੀ ਹੈ ਤਾਂਕਿ ਆਤੰਕੀਆਂ ਨੂੰ ਕਵਰ ਫਾਇਰ ਦਿੱਤਾ ਜਾ ਸਕੇ।


author

Inder Prajapati

Content Editor

Related News