ਪ੍ਰਯਾਗਰਾਜ ’ਚ ਭਾਜਪਾ ਦੇ ਸਥਾਨਕ ਨੇਤਾ ਅਜੇ ਸ਼ਰਮਾ ਨੂੰ ਅਣਪਛਾਤੇ ਹਮਲਾਵਰਾਂ ਨੇ ਮਾਰੀ ਗੋਲੀ

Tuesday, Nov 09, 2021 - 02:42 PM (IST)

ਪ੍ਰਯਾਗਰਾਜ ’ਚ ਭਾਜਪਾ ਦੇ ਸਥਾਨਕ ਨੇਤਾ ਅਜੇ ਸ਼ਰਮਾ ਨੂੰ ਅਣਪਛਾਤੇ ਹਮਲਾਵਰਾਂ ਨੇ ਮਾਰੀ ਗੋਲੀ

ਪ੍ਰਯਾਗਰਾਜ- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਥਾਨਕ ਨੇਤਾ ਅਜੇ ਸ਼ਰਮਾ ਨੂੰ ਸੋਮਵਾਰ ਰਾਤ ਅਣਪਛਾਤੇ ਲੋਕਾਂ ਨੇ ਗੋਲੀ ਮਾਰ ਦਿੱਤੀ। ਪੁਲਸ ਨੇ ਦੱਸਿਆ ਕਿ ਸ਼ਰਮਾ ਨੂੰ ਸ਼ਹਿਰ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਸੇਰਾਂਵ ਖੇਤਰ ਅਧਿਕਾਰੀ ਸੁਧੀਰ ਕੁਮਾਰ ਨੇ ਦੱਸਿਆ ਕਿ ਥਾਣਾ ਫਾਫਾਮਊ ਅਧੀਨ ਲੇਹਰਾ ਪਿੰਡ ’ਚ ਸੋਮਵਾਰ ਰਾਤ ਕੁਝ ਅਣਪਛਾਤੇ ਹਮਲਾਵਰਾਂ ਨੇ ਭਾਜਪਾ ਦੇ ਸਥਾਨਕ ਨੇਤਾ ਅਜੇ ਸ਼ਰਮਾ ਨੂੰ ਗੋਲੀ ਮਾਰ ਦਿੱਤੀ।

ਇਹ ਵੀ ਪੜ੍ਹੋ : ਭੋਪਾਲ ਦੇ ਹਮੀਦੀਆ ਹਸਪਤਾਲ ’ਚ ਅੱਗ ਲੱਗਣ ਨਾਲ 4 ਬੱਚਿਆਂ ਦੀ ਮੌਤ, ਬਚਾਏ ਗਏ 36 ਨਵਜਾਤ

ਅਜੇ ਸ਼ਰਮਾ ਪ੍ਰਾਪਰਟੀ ਡੀਲਿੰਗ ਦਾ ਕੰਮ ਕਰਦੇ ਹਨ। ਉਨ੍ਹਾਂ ਦੱਸਿਆ ਕਿ ਸ਼ਰਮਾ ਟਾਇਲਟ ਲਈ ਬਾਹਰ ਗਏ ਸਨ, ਉਦੋਂ ਅਣਪਛਾਤੇ ਲੋਕਾਂ ਨੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਾਲੇ ਉਨ੍ਹਾਂ ਨੂੰ ਹਸਪਤਾਲ ਲੈ ਕੇ ਗਏ ਅਤੇ ਪੁਲਸ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ। ਪੁਲਸ ਨੂੰ ਹਾਦਸੇ ਵਾਲੀ ਜਗ੍ਹਾ ਤੋਂ ਖ਼ਾਲੀ ਕਾਰਤੂਸ ਮਿਲੇ ਹਨ। ਪੁਲਸ ਨੇ ਦੱਸਿਆ ਕਿ ਹਸਪਤਾਲ ਦੇ ਡਾਕਟਰਾਂ ਅਨੁਸਾਰ ਸ਼ਰਮਾ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਉਨ੍ਹਾਂ ਦੱਸਿਆ ਕਿ ਪੁਲਸ ਇਸ ਘਟਨਾ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਭਾਜਪਾ ਨੇਤਾਵਾਂ ਦੀ ਭਾਸ਼ਾ ਸੁਣ ਕੇ ਲੱਗਦੈ ਕਿਤੇ ਇਨ੍ਹਾਂ ਦਾ ਸੰਬੰਧ ਤਾਲਿਬਾਨ ਨਾਲ ਤਾਂ ਨਹੀਂ : ਰਾਕੇਸ਼ ਟਿਕੈਤ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News