ਬਿਹਾਰ ''ਚ ਭਾਜਪਾ ਦੇ ਸਥਾਨਕ ਨੇਤਾ ਦੀ ਗੋਲੀ ਮਾਰ ਕੇ ਹੱਤਿਆ

Wednesday, Aug 14, 2024 - 11:00 PM (IST)

ਬਿਹਾਰ ''ਚ ਭਾਜਪਾ ਦੇ ਸਥਾਨਕ ਨੇਤਾ ਦੀ ਗੋਲੀ ਮਾਰ ਕੇ ਹੱਤਿਆ

ਪਟਨਾ : ਬੁੱਧਵਾਰ ਨੂੰ ਪਟਨਾ ਦੇ ਬਜਰੰਗਪੁਰੀ ਇਲਾਕੇ 'ਚ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਇਕ ਸਥਾਨਕ ਨੇਤਾ ਦੀ ਉਸ ਦੇ ਘਰ ਨੇੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਮ੍ਰਿਤਕ ਦੀ ਪਛਾਣ ਸਥਾਨਕ ਭਾਜਪਾ ਆਗੂ ਅਜੈ ਸ਼ਾਹ ਵਜੋਂ ਹੋਈ ਹੈ। 

ਪਟਨਾ ਦੇ ਪੁਲਸ ਸੁਪਰਡੈਂਟ (ਐੱਸਪੀ-ਪੂਰਬੀ) ਭਰਤ ਸੋਨੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਘਟਨਾ ਮੰਗਲਵਾਰ ਰਾਤ ਕਰੀਬ 10 ਵਜੇ ਵਾਪਰੀ। ਚਸ਼ਮਦੀਦਾਂ ਮੁਤਾਬਕ ਸ਼ਾਹ ਨੂੰ ਬਾਈਕ ਸਵਾਰ ਦੋ ਹਥਿਆਰਬੰਦ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ। ਉਸ ਦੀ ਘਟਨਾ ਵਾਲੀ ਥਾਂ 'ਤੇ ਹੀ ਮੌਤ ਹੋ ਗਈ। ਹਮਲਾਵਰ ਮੌਕੇ ਤੋਂ ਤੁਰੰਤ ਫਰਾਰ ਹੋ ਗਏ। ਐੱਸਪੀ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਭਾਜਪਾ ਦੇ ਹੋਰ ਪਿਛੜੇ ਵਰਗ (ਓਬੀਸੀ) ਮੋਰਚਾ ਦੇ ਰਾਸ਼ਟਰੀ ਜਨਰਲ ਸਕੱਤਰ ਨਿਖਿਲ ਆਨੰਦ ਨੇ ਕਿਹਾ ਕਿ ਪਾਰਟੀ ਨੇ ਇਕ ਸਮਰਪਿਤ ਵਰਕਰ ਨੂੰ ਗੁਆ ਦਿੱਤਾ ਹੈ। ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਸਲਾਖਾਂ ਪਿੱਛੇ ਡੱਕਿਆ ਜਾਣਾ ਚਾਹੀਦਾ ਹੈ। 

ਇਸ ਘਟਨਾ ਨੂੰ ਲੈ ਕੇ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਨੇਤਾ ਤੇਜਸਵੀ ਯਾਦਵ ਨੇ ਕਿਹਾ ਕਿ ਇਸ ਨੂੰ ਕਿਹਾ ਜਾਂਦਾ ਹੈ ਅਸਲੀ ਜੰਗਲ ਰਾਜ। ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ। ਭਾਜਪਾ ਨੇਤਾਵਾਂ ਨੂੰ ਕੀ ਹੋ ਗਿਆ ਹੈ... ਉਹ ਸੂਬੇ 'ਚ ਵਧਦੀ ਅਪਰਾਧ ਦਰ 'ਤੇ ਚੁੱਪ ਕਿਉਂ ਧਾਰੀ ਬੈਠੇ ਹਨ।


author

Baljit Singh

Content Editor

Related News