ਲੌਕਡਾਊਨ ਦੀਆਂ ਖ਼ਬਰਾਂ ਵਿਚਾਲੇ ਸਰਕਾਰ ਦਾ ਵੱਡਾ ਬਿਆਨ ਆਇਆ ਸਾਹਮਣੇ

Friday, Mar 27, 2026 - 11:09 AM (IST)

ਲੌਕਡਾਊਨ ਦੀਆਂ ਖ਼ਬਰਾਂ ਵਿਚਾਲੇ ਸਰਕਾਰ ਦਾ ਵੱਡਾ ਬਿਆਨ ਆਇਆ ਸਾਹਮਣੇ

ਨਵੀਂ ਦਿੱਲੀ- ਈਰਾਨ ਅਤੇ ਇਜ਼ਰਾਈਲ-ਅਮਰੀਕਾ ਵਿਚਾਲੇ ਵਧਦੇ ਤਣਾਅ ਦੇ ਵਿਚਕਾਰ ਭਾਰਤ ਸਰਕਾਰ ਨੇ ਦੇਸ਼ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਕੇਂਦਰ ਸਰਕਾਰ ਨੇ ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਨੱਥ ਪਾਉਣ ਲਈ ਪੈਟਰੋਲ 'ਤੇ ਐਕਸਾਈਜ਼ ਡਿਊਟੀ 13 ਰੁਪਏ ਪ੍ਰਤੀ ਲੀਟਰ ਤੋਂ ਘਟਾ ਕੇ 3 ਰੁਪਏ ਕਰ ਦਿੱਤੀ ਹੈ। ਇਸ ਦੇ ਨਾਲ ਹੀ ਡੀਜ਼ਲ 'ਤੇ ਐਕਸਾਈਜ਼ ਡਿਊਟੀ 10 ਰੁਪਏ ਤੋਂ ਘਟਾ ਕੇ ਸਿਫ਼ਰ (ਜ਼ੀਰੋ) ਕਰ ਦਿੱਤੀ ਗਈ ਹੈ।

ਲੌਕਡਾਊਨ (Lockdown) ਦੀਆਂ ਅਫਵਾਹਾਂ ਤੋਂ ਬਚਣ ਦੀ ਅਪੀਲ 

ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਲੌਕਡਾਊਨ ਦੀਆਂ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਕੋਲ ਲੌਕਡਾਊਨ ਲਗਾਉਣ ਦਾ ਕੋਈ ਵੀ ਪ੍ਰਸਤਾਵ ਵਿਚਾਰ ਅਧੀਨ ਨਹੀਂ ਹੈ। ਮੰਤਰੀ ਨੇ ਲੋਕਾਂ ਨੂੰ ਸ਼ਾਂਤ ਰਹਿਣ ਅਤੇ ਅਫਵਾਹਾਂ ਨਾ ਫੈਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਸਮੇਂ 'ਚ ਪੈਨਿਕ (ਦਹਿਸ਼ਤ) ਪੈਦਾ ਕਰਨਾ ਸਹੀ ਨਹੀਂ ਹੈ।

PunjabKesari

ਊਰਜਾ ਸੁਰੱਖਿਆ ਲਈ ਸਰਕਾਰ ਤਿਆਰ 

ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਉਹ ਗਲੋਬਲ ਸਥਿਤੀ, ਸਪਲਾਈ ਚੇਨ ਅਤੇ ਜ਼ਰੂਰੀ ਵਸਤਾਂ 'ਤੇ ਰੀਅਲ-ਟਾਈਮ ਨਜ਼ਰ ਰੱਖ ਰਹੀ ਹੈ। ਹਰਦੀਪ ਸਿੰਘ ਪੁਰੀ ਨੇ 'ਐਕਸ' 'ਤੇ ਆਪਣੇ ਪੋਸਟ 'ਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਈਂਧਨ ਅਤੇ ਹੋਰ ਜ਼ਰੂਰੀ ਚੀਜ਼ਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।''

60 ਦਿਨਾਂ ਦਾ ਸਟਾਕ ਸੁਰੱਖਿਅਤ 

ਈਰਾਨ ਜੰਗ ਕਾਰਨ ਹਾਲਾਂਕਿ ਕੱਚੇ ਤੇਲ ਦੀ ਅੱਧੀ ਸਪਲਾਈ ਪ੍ਰਭਾਵਿਤ ਹੋਈ ਹੈ, ਪਰ ਭਾਰਤ ਸਰਕਾਰ ਨੇ ਅਗਾਊਂ ਪ੍ਰਬੰਧ ਕਰਦਿਆਂ ਅਗਲੇ 60 ਦਿਨਾਂ ਲਈ ਹੋਰਨਾਂ ਸਰੋਤਾਂ ਤੋਂ ਕੱਚੇ ਤੇਲ ਦੀ ਲੋੜੀਂਦੀ ਸਪਲਾਈ ਸੁਰੱਖਿਅਤ ਕਰ ਲਈ ਹੈ। ਸਰਕਾਰ ਨੇ ਦਾਅਵਾ ਕੀਤਾ ਹੈ ਕਿ ਉਹ ਕਿਸੇ ਵੀ ਚੁਣੌਤੀਪੂਰਨ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News