ਹੁਣ ਇਸ ਸੂਬੇ ਨੇ 31 ਮਈ ਤੱਕ ਵਧਾਇਆ ਲਾਕਡਾਊਨ
Sunday, May 17, 2020 - 04:07 PM (IST)
ਚੇੱਨਈ-ਮਹਾਰਾਸ਼ਟਰ ਤੋਂ ਬਾਅਦ ਹੁਣ ਦੱਖਣੀ ਭਾਰਤ ਦੇ ਸੂਬੇ ਤਾਮਿਲਨਾਡੂ ਨੇ ਵੀ ਲਾਕਡਾਊਨ 31 ਮਈ ਤੱਕ ਵਧਾ ਦਿੱਤਾ ਹੈ। ਦੋਵਾਂ ਹੀ ਸੂਬਿਆਂ 'ਚ ਪਿਛਲੇ ਦਿਨਾਂ ਤੋਂ ਕੋਰੋਨਾਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਦੱਸ ਦੇਈਏ ਕਿ ਲਾਕਡਾਊਨ 3 ਦੀ ਮਿਆਦ ਅੱਜ ਖਤਮ ਹੋ ਰਹੀ ਹੈ। ਇਸ ਤੋਂ ਬਾਅਦ ਕੇਂਦਰ ਸਰਕਾਰ ਅੱਜ ਲਾਕਡਾਊਨ 4 ਦੇ ਨਿਯਮਾਂ ਦਾ ਐਲਾਨ ਕਰਨ ਜਾ ਰਹੀ ਹੈ। ਇਸ ਤੋਂ ਪਹਿਲਾ ਮਹਾਰਾਸ਼ਟਰ ਅਤੇ ਤਾਮਿਲਨਾਡੂ ਨੇ ਲਾਕਡਾਊਨ ਨੂੰ 31 ਮਈ ਤੱਕ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ ਹੈ।
ਦੱਸਣਯੋਗ ਹੈ ਕਿ ਤਾਮਿਲਨਾਡੂ 'ਚ ਦੂਜੇ ਸੂਬਿਆਂ ਦੇ ਮੁਕਾਬਲੇ ਕੋਰੋਨਾ ਦੇ ਮਰੀਜ਼ ਜਿਆਦਾ ਮਿਲੇ ਹਨ। ਇੱਥੇ ਕੋਰੋਨਾ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਤੋਂ ਪਾਰ ਪਹੁੰਚ ਚੁੱਕੀ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਤਾਮਿਲਨਾਡੂ ਨੇ ਹੁਣ ਕੋਰੋਨਾ ਪੀੜਤਾਂ ਮਾਮਲਿਆਂ ਦੀ ਗਿਣਤੀ 10585 ਤੱਕ ਪਹੁੰਚ ਚੁੱਕੀ ਹੈ। ਇੱਥੇ 3538 ਮਰੀਜ਼ ਇਲਾਜ ਤੋਂ ਬਾਅਦ ਠੀਕ ਵੀ ਹੋ ਚੁੱਕੇ ਹਨ ਜਦਕਿ ਇਲਾਜ ਦੌਰਾਨ 74 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਸਿਹਤ ਮੰਤਰਾਲੇ ਮੁਤਾਬਕ ਐਤਵਾਰ ਸਵੇਰ ਤੱਕ ਦੇਸ਼ 'ਚ ਹੁਣ ਤਕ 90,927 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 2872 ਮਰੀਜ਼ਾਂ ਦੀ ਜਾਨ ਜਾ ਚੁੱਕੀ ਹੈ ਅਤੇ 34108 ਮਰੀਜ਼ ਠੀਕ ਵੀ ਹੋ ਚੁੱਕੇ ਹਨ। ਇਸ ਦੇ ਨਾਲ ਹੀ ਹੁਣ 53946 ਸਰਗਰਮ ਮਾਮਲੇ ਹਨ।