ਤਾਮਿਲਨਾਡੂ ’ਚ ਵਧੀ ਤਾਲਾਬੰਦੀ, 1 ਸਤੰਬਰ ਤੋਂ ਖੁੱਲ੍ਹਣਗੇ ਸਕੂਲ-ਕਾਲਜ

Tuesday, Aug 31, 2021 - 04:12 PM (IST)

ਤਾਮਿਲਨਾਡੂ ’ਚ ਵਧੀ ਤਾਲਾਬੰਦੀ, 1 ਸਤੰਬਰ ਤੋਂ ਖੁੱਲ੍ਹਣਗੇ ਸਕੂਲ-ਕਾਲਜ

ਤਾਮਿਲਨਾਡੂ— ਤਾਮਿਲਨਾਡੂ ਸਰਕਾਰ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਾਗੂ ਤਾਲਾਬੰਦੀ ਦਾ ਸਮਾਂ ਦੋ ਹਫ਼ਤੇ ਹੋਰ ਵਧਾ ਕੇ 15 ਸਤੰਬਰ ਤੱਕ ਕਰ ਦਿੱਤਾ ਹੈ ਪਰ ਸਰਕਾਰ ਨੇ ਸਕੂਲਾਂ ਅਤੇ ਕਾਲਜਾਂ ਨੂੰ ਬੁੱਧਵਾਰ ਨੂੰ ਖੋਲ੍ਹਣ ਦਾ ਇਜਾਜ਼ਤ ਦੇ ਦਿੱਤੀ ਹੈ, ਜਦਕਿ ਸਾਰੇ ਬੀਚ ਐਤਵਾਰ ਨੂੰ ਪੂਰੀ ਤਰ੍ਹਾਂ ਬੰਦ ਰਹਿਣਗੇ। ਮੁੱਖ ਮੰਤਰੀ ਐੱਮ. ਕੇ. ਸਟਾਲਿਨ ਨੇ ਮੰਗਲਵਾਰ ਨੂੰ ਇੱਥੇ ਜ਼ਿਲ੍ਹਾ ਅਧਿਕਾਰੀਆਂ ਅਤੇ ਹੋਰ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕਰਨ ਤੋਂ ਬਾਅਦ ਸੂਬੇ ’ਚ ਕੋਵਿਡ-19 ਦੇ ਮੱਦੇਨਜ਼ਰ ਲਾਗੂ ਤਾਲਾਬੰਦੀ ਦਾ ਸਮਾਂ ਵਧਾ ਕੇ 15 ਸਤੰਬਰ ਕਰ ਦਿੱਤਾ ਗਿਆ ਹੈ।

ਮੁੱਖ ਮੰਤਰੀ ਸਟਾਲਿਨ ਨੇ ਕਿਹਾ ਕਿ ਮੈਡੀਕਲ ਪੈਨਲ ਮਾਹਰਾਂ ਅਤੇ ਸਿੱਖਿਆ ਮਾਹਰਾਂ ਦੀ ਰਾਏ ਦੇ ਆਧਾਰ ’ਤੇ ਬੁੱਧਵਾਰ ਤੋਂ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਸਕੂਲ, ਕਾਲਜ ਅਤੇ ਪਾਲੀਟੈਕਨੀਕਲ ਸੰਸਥਾਵਾਂ ਨੂੰ ਮੁੜ ਤੋਂ ਖੋਲ੍ਹਿਆ ਜਾਵੇਗਾ। ਸਕੂਲਾਂ ਅਤੇ ਕਾਲਜਾਂ ਨਾਲ ਜੁੜੇ ਹੌਸਟਲਾਂ ਨੂੰ ਵੀ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਹੌਸਟਲਾਂ ’ਚ ਕੰਮ ਕਰਨ ਵਾਲੇ ਪੁਰਸ਼ਾਂ ਅਤੇ ਬੀਬੀਆਂ ਨੂੰ ਸਰਕਾਰ ਵਲੋਂ ਤੈਅ ਮਾਪਦੰਡ ਪ੍ਰਕਿਰਿਆ ਦਾ ਪਾਲਣ ਕਰਦੇ ਹੋਏ ਕੰਮ ਕਰਨ ਦੀ ਆਗਿਆ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ ਗੁਆਂਢੀ ਸੂਬੇ ਕੇਰਲ ’ਚ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸਰਕਾਰ ਨੇ ਉੱਥੋਂ ਆਉਣ ਵਾਲੇ ਵਿਦਿਆਰਥੀਆਂ ਦੇ ਟੀਕਾਕਰਨ ਨੂੰ ਜ਼ਰੂਰੀ ਕਰ ਦਿੱਤਾ ਹੈ।  

ਤਾਮਿਲਨਾਡੂ ’ਚ ਐਂਟਰੀ ਕਰਨ ਤੋਂ ਪਹਿਲਾਂ ਕੋਰੋਨਾ ਦੀ ਨਕਾਰਾਤਮਕ ਰਿਪੋਰਟ ਦਾ ਸਰਟੀਫ਼ਿਕੇਟ ਪੇਸ਼ ਕਰਨਾ ਪਵੇਗਾ। ਇਸ ਦੌਰਾਨ ਸਟਾਲਿਨ ਨੇ ਵਿਦਿਆਰਥੀਆਂ ਨੂੰ ਸਕੂਲਾਂ ਅਤੇ ਕਾਲਜਾਂ ਵਿਚ ਮਾਸਕ ਪਹਿਨਣ, ਸਰੀਰਕ ਦੂਰੀ ਬਣਾ ਕੇ ਰੱਖਣ ਅਤੇ ਕੋਵਿਡ-19 ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਵਿਦਿਆਰਥੀਆਂ ਦੀ ਸਿੱਖਿਆ ਅਤੇ ਮਾਨਸਿਕ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਸਿੱਖਿਅਕ ਸੰਸਥਾਵਾਂ ਨੂੰ ਫਿਰ ਤੋਂ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ।


author

Tanu

Content Editor

Related News