ਹੁਣ ਬਿਹਾਰ ’ਚ ਵੀ 15 ਮਈ ਤਕ ਲੱਗੀ ਤਾਲਾਬੰਦੀ, CM ਨਿਤੀਸ਼ ਕੁਮਾਰ ਨੇ ਕੀਤਾ ਐਲਾਨ
Tuesday, May 04, 2021 - 12:34 PM (IST)
ਪਟਨਾ– ਇਸ ਸਮੇਂ ਦੀ ਸਭ ਤੋਂ ਵੱਡੀ ਖਬਰ ਬਿਹਾਰ ਤੋਂ ਹੈ ਜਿਥੇ ਕੋਰੋਨਾ ਦੇ ਵਧਦੇ ਮਾਮਲਿਆਂ ਅਤੇ ਹਾਈ ਕੋਰਟ ਦੀ ਸਖਤ ਪ੍ਰਤੀਕਿਰਿਆ ਤੋਂ ਬਾਅਦ ਬਿਹਾਰ ਸਰਕਾਰ ਨੇ ਤਾਲਾਬੰਦੀ ਦਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਆਪਣੇ ਟਵਿਟਰ ਹੈਂਡਲ ਤੋਂ ਬਿਹਾਰ ’ਚ 15 ਮਈ ਤਕ ਤਾਲਾਬੰਦੀ ਦਾ ਐਲਾਨ ਕਰ ਦਿੱਤਾ ਹੈ।
कल सहयोगी मंत्रीगण एवं पदाधिकारियों के साथ चर्चा के बाद बिहार में फिलहाल 15 मई, 2021 तक लाॅकडाउन लागू करने का निर्णय लिया गया। इसके विस्तृत मार्गनिर्देशिका एवं अन्य गतिविधियों के संबंध में आज ही आपदा प्रबंधन समूह (Crisis management Group) को कार्रवाई करने हेतू निदेश दिया गया है।
— Nitish Kumar (@NitishKumar) May 4, 2021
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਆਪਣੇ ਟਵਿਟਰ ਹੈਂਡਲ ਤੋਂ 4 ਮਈ ਨੂੰ ਸਵੇਰੇ 11:34 ਤੋਂ ਇਸ ਦਾ ਐਲਾਨ ਕਰ ਦਿੱਤਾ ਹੈ। ਨਿਤੀਸ਼ ਕੁਮਾਰ ਨੇ ਟਵੀਟ ਕੀਤਾ ਹੈ ਕਿ ਕੱਲ੍ਹ ਸਹਿਯੋਗੀ ਮੰਤਰੀ ਅਤੇ ਅਧਿਕਾਰੀਆਂ ਨਾਲ ਚਰਚਾ ਤੋਂ ਬਾਅਦ ਬਿਹਾਰ ’ਚ ਫਿਲਹਾਲ 15 ਮਈ, 2021 ਤਕ ਤਾਲਾਬੰਦੀ ਲਾਗੂ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੇ ਵਿਸਥਾਰ ਦਿਸ਼ਾ ਨਿਰਦੇਸ਼ਾਂ ਅਤੇ ਹੋਰ ਗਤੀਵਿਧੀਆਂ ਦੇ ਸਬੰਧ ’ਚ ਅੱਜ ਹੀ ਆਪਦਾ ਪ੍ਰਬੰਧਨ ਸਮੂਹ ਨੂੰ ਕਾਰਵਾਈ ਕਰਨ ਲਈ ਨਿਰਦੇਸ਼ ਦਿੱਤਾ ਗਿਆ ਹੈ।
ਹਾਈ ਕੋਰਟ ਨੇ ਤਾਲਾਬੰਦੀ ਨਾ ਲਗਾਉਣ ’ਤੇ ਜਤਾਈ ਸੀ ਨਾਰਾਜ਼ਗੀ
ਇਸ ਤੋਂ ਪਹਿਲਾਂ ਪਟਨਾ ਹਾਈ ਕੋਰਟ ਨੇ ਬਿਹਾਰ ’ਚ ਤਾਲਾਬੰਦੀ ਨਾ ਲਗਾਉਣ ’ਤੇ ਸਖਤ ਨਾਰਾਜ਼ਗੀ ਜ਼ਾਹਿਰ ਕੀਤੀ ਸੀ। ਸੋਮਵਾਰ ਨੂੰ ਕੋਰੋਨਾ ਪੀੜਤਾਂ ਦੇ ਇਲਾਜ ਦੇ ਸਬੰਧ ’ਚ ਦਾਖਲ ਜਨਹਿਤ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਪਟਨਾ ਹਾਈ ਕੋਰਟ ਨੇ ਬਿਹਾਰ ਸਰਕਾਰ ਤੋਂ ਸਵਾਲ ਪੁੱਛਿਆ ਸੀ। ਹਾਈ ਕੋਰਟ ਨੇ ਐਡਵੋਕੇਟ ਜਨਰਲ ਨੂੰ ਕਿਹਾ ਸੀ ਕਿ ਉਹ ਸੂਬਾ ਸਰਕਾਰ ਨਾਲ ਗੱਲ ਕਰੇ ਅਤੇ ਅੱਜ ਯਾਨੀ 4 ਮਈ ਨੂੰ ਕੋਈ ਫੈਸਲਾ ਨਹੀਂ ਆਉਂਦਾ ਤਾਂ ਹਾਈ ਕੋਰਟ ਸਖਤ ਫੈਸਲੇ ਲੈ ਸਕਦੀ ਹੈ। ਮੰਨਿਆ ਜਾ ਰਿਹਾ ਹੈਕਿ ਕੋਰਟ ਦੇ ਸਖਤ ਰਵੱਈਏ ਤੋਂ ਬਾਅਦ ਬਿਹਾਰ ਸਰਕਾਰ ਨੇ ਤਾਲਾਬੰਦੀ ਦਾ ਐਲਾਨ ਕਰ ਦਿੱਤਾ।