ਦਿੱਲੀ ’ਚ ਇਕ ਹਫ਼ਤੇ ਲਈ ਹੋਰ ਵਧਾਇਆ ਗਿਆ ਲਾਕਡਾਊਨ, ਕੇਜਰੀਵਾਲ ਨੇ ਟਵੀਟ ਕਰ ਦਿੱਤੀ ਜਾਣਕਾਰੀ

Saturday, May 01, 2021 - 06:14 PM (IST)

ਦਿੱਲੀ ’ਚ ਇਕ ਹਫ਼ਤੇ ਲਈ ਹੋਰ ਵਧਾਇਆ ਗਿਆ ਲਾਕਡਾਊਨ, ਕੇਜਰੀਵਾਲ ਨੇ ਟਵੀਟ ਕਰ ਦਿੱਤੀ ਜਾਣਕਾਰੀ

ਨਵੀਂ ਦਿੱਲੀ— ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਵੇਖਦੇ ਹੋਏ ਰਾਸ਼ਟਰੀ ਰਾਜਧਾਨੀ ਦਿੱਲੀ ’ਚ ਲਾਕਡਾਊਨ ਵਧਾਇਆ ਗਿਆ ਹੈ। ਲਾਕਡਾਊਨ ਇਕ ਹਫ਼ਤੇ ਲਈ ਹੋਰ ਵਧਾਇਆ ਗਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਇਸ ਬਾਬਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਦਿੱਲੀ ’ਚ ਲਾਕਡਾਊਨ ਨੂੰ ਇਕ ਹਫ਼ਤੇ ਲਈ ਹੋਰ ਵਧਾਇਆ ਜਾ ਰਿਹਾ ਹੈ। ਫ਼ਿਲਹਾਲ ਦਿੱਲੀ ’ਚ 3 ਮਈ ਤੱਕ ਸਵੇਰੇ 5 ਵਜੇ ਤੱਕ ਲਾਕਡਾਊਨ ਸੀ, ਜਿਸ ਨੂੰ ਇਕ ਹਫ਼ਤੇ ਲਈ ਹੋਰ ਵਧਾ ਦਿੱਤਾ ਗਿਆ ਹੈ। 

PunjabKesari

ਦੱਸ ਦੇਈਏ ਕਿ ਦਿੱਲੀ ’ਚ ਕੋਰੋਨਾ ਵਾਇਰਸ ਦੀ ਚੇਨ ਨੂੰ ਤੋੜਨ ਲਈ ਰਾਜਧਾਨੀ ’ਚ ਲਾਕਡਾਊਨ ਲਾਇਆ ਗਿਆ ਹੈ। ਦਿੱਲੀ ’ਚ ਕੋਰੋਨਾ ਕੇਸ ਤੇਜ਼ੀ ਨਾਲ ਵੱਧ ਰਹੇ ਹਨ। ਹਸਪਤਾਲਾਂ ’ਚ ਆਕਸੀਜਨ ਦੀ ਸਮੱਸਿਆ ਬਣੀ ਹੋਈ ਹੈ। ਅਜਿਹੇ ਵਿਚ ਲਾਕਡਾਊਨ ਖੋਲ੍ਹਣਾ ਸੰਭਵ ਨਹੀਂ ਹੈ। ਦਿੱਲੀ ’ਚ ਪਿਛਲੇ 24 ਘੰਟਿਆਂ ਦੌਰਾਨ 27,047 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਦੌਰਾਨ 375 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ। ਦਿੱਲੀ ’ਚ ਹੁਣ ਤੱਕ 11,49, 333 ਕੋਰੋਨਾ ਮਰੀਜ਼ ਸਾਹਮਣੇ ਆ ਚੁੱਕੇ ਹਨ। 


author

Tanu

Content Editor

Related News