ਲਾਕਡਾਊਨ ਨੇ ਦਿੱਤੀ ਸ਼ਹਿਰਾਂ ਨੂੰ ਪ੍ਰਦੂਸ਼ਣ ਤੋਂ ਰਾਹਤ, ਆਈ 25 ਫੀਸਦੀ ਗਿਰਾਵਟ

03/27/2020 10:32:34 AM

ਨਵੀਂ ਦਿੱਲੀ (ਭਾਸ਼ਾ) – ਕੋਰੋਨਾ ਵਾਇਰਸ ਦਾ ਕਹਿਰ ਪੂਰੇ ਦੇਸ਼ ’ਚ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਇਨਫੈਕਸ਼ਨ ਨੂੰ ਰੋਕਣ ਦੇ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 21 ਦਿਨ ਦੇ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਦੇਸ਼ ਦੇ ਸਾਰੇ ਵਾਹਨ, ਕਾਰਖਾਨੇ ਅਤੇ ਕਾਰਬਨ ਉਤਸਰਜਨ ਨਾਲ ਜੁੜੇ ਸਾਰੇ ਸਾਧਨ ਬੰਦ ਹਨ। ਲਾਕਡਾਊਨ ਦੇ ਕਾਰਨ ਪਿਛਲੇ 5 ਦਿਨਾਂ ’ਚ ਦਿੱਲੀ ਸਣੇ ਹੋਰ ਸ਼ਹਿਰਾਂ ਦੇ ਹਵਾ ਪ੍ਰਦੂਸ਼ਣ ਦੇ ਪੱਧਰ ’ਚ 20 ਤੋਂ 25 ਫੀਸਦੀ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ. ਪੀ. ਸੀ. ਬੀ.) ਦੇ ਅੰਕੜਿਆਂ ਅਨੁਸਾਰ 22 ਮਾਰਚ ਨੂੰ ਜਨਤਾ ਕਰਫਿਊ ਦੌਰਾਨ ਹਵਾ ਪ੍ਰਦੂਸ਼ਣ ਕਾਰਣ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦਿੱਲੀ, ਮੁੰਬਈ, ਅਹਿਮਦਾਬਾਦ ਅਤੇ ਪੁਣੇ ’ਚ ਹਵਾ ਦੀ ਗੁਣਵੱਤਾ ਬਿਹਤਰ ਹੋਈ ਹੈ। ਇਨ੍ਹਾਂ ਸ਼ਹਿਰਾਂ ’ਚ ਹਵਾ ਪ੍ਰਦੂਸ਼ਣ ਦੇ ਮੁੱਖ ਕਾਰਕਾਂ (ਪੀ. ਐੱਮ. 10, ਪੀ. ਐੱਮ. 2.5 ਅਤੇ ਐੱਨ. ਓ.) ਦੇ ਉਤਸਰਜਨ ’ਚ 15 ਤੋਂ 50 ਫੀਸਦੀ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਪੜ੍ਹੋ ਇਹ ਖਬਰ ਵੀ - ਕੋਰੋਨਾ : ਲਾਕਡਾਊਨ ਦੇ ਤੀਜੇ ਦਿਨ ਪੈਦਲ ਘਰਾਂ ਨੂੰ ਵਾਪਸ ਜਾ ਰਹੇ ਲੋਕਾਂ ਦੀ ਮਦਦ ਲਈ ਅੱਗੇ ਆਈਆਂ ਸੂਬਾ ਸਰਕਾਰਾਂ

ਪੜ੍ਹੋ ਇਹ ਖਬਰ ਵੀ - ਕਾਬੁਲ ਗੁਰਦੁਆਰਾ ਹਮਲੇ ’ਚ ਮਾਰੇ ਗਏ ਲੋਕਾਂ ਦੇ ਅੰਤਿਮ ਸੰਸਕਾਰ ਵਾਲੀ ਥਾਂ ’ਤੇ ਧਮਾਕਾ

ਕੋਰੋਨਾ ਦੇ ਸੰਕਟ ਦੌਰਾਨ ਬਦਲਿਆ ਮੌਸਮ ਦਾ ਮਿਜ਼ਾਜ, ਦਿੱਲੀ ਸਮੇਤ ਕਈ ਸੂਬਿਆਂ 'ਚ ਬਾਰਿਸ਼ ਦੀ ਸੰਭਾਵਨਾ


rajwinder kaur

Content Editor

Related News