''ਤਾਲਾਬੰਦੀ ਕੋਰੋਨਾ ਮਹਾਮਾਰੀ ਨੂੰ ਕਾਫੀ ਹੱਦ ਤੱਕ ਰੋਕਣ ''ਚ ਕਾਰਗਰ ਰਹੀ''

09/15/2020 5:47:57 PM

ਨਵੀਂ ਦਿੱਲੀ (ਭਾਸ਼ਾ)— ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਅਸ਼ਵਨੀ ਚੌਬੇ ਨੇ ਮੰਗਲਵਾਰ ਨੂੰ ਕਿਹਾ ਕਿ ਦੇਸ਼ ਭਰ ਵਿਚ 25 ਮਾਰਚ ਤੋਂ 31 ਮਈ ਤੱਕ ਲਾਈ ਗਈ ਤਾਲਾਬੰਦੀ ਦੀ ਵਜ੍ਹਾ ਤੋਂ ਕੋਰੋਨਾ ਮਹਾਮਾਰੀ ਨੂੰ ਕਾਫੀ ਹੱਦ ਤੱਕ ਰੋਕਣ ਵਿਚ ਮਦਦ ਮਿਲੀ ਪਰ ਤਾਲਾਬੰਦੀ ਤੋਂ ਬਾਅਦ ਇਸ ਮਹਾਮਾਰੀ ਦੇ ਕੇਸਾਂ ਵਿਚ ਤੇਜ਼ੀ ਦੇਖੀ ਜਾ ਰਹੀ ਹੈ। ਇਕ ਪ੍ਰਸ਼ਨ ਦੇ ਲਿਖਤੀ ਉੱਤਰ 'ਚ ਚੌਬੇ ਨੇ ਰਾਜ ਸਭਾ ਨੂੰ ਦੱਸਿਆ ਕਿ ਦੇਸ਼ ਵਿਚ ਪ੍ਰਤੀ 10 ਲੱਖ ਦੀ ਆਬਾਦੀ 'ਤੇ ਕੋਰੋਨਾ ਦੇ 3,328 ਕੇਸ ਅਤੇ 55 ਮੌਤ ਦੀ ਦਰ ਹੈ, ਜੋ ਦੁਨੀਆ ਭਰ ਵਿਚ ਸਭ ਤੋਂ ਘੱਟ ਹੈ। ਉਨ੍ਹਾਂ ਆਖਿਆ ਕਿ ਸਿਹਤ ਮੰਤਰਾਲਾ ਕੋਰੋਨਾ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਤਾਲਮੇਲ ਦੀ ਕੋਸ਼ਿਸ਼ ਕਰ ਰਿਹਾ ਹੈ।

PunjabKesari

ਚੌਬੇ ਨੇ ਕਿਹਾ ਕਿ 25 ਮਾਰਚ ਤੋਂ 31 ਮਈ ਤੱਕ ਤਾਲਾਬੰਦੀ ਦੀ ਵਜ੍ਹਾ ਤੋਂ ਕੋਰੋਨਾ ਵਾਇਰਸ ਨੂੰ ਕਾਫੀ ਹੱਦ ਤੱਕ ਰੋਕਣ 'ਚ ਮਦਦ ਮਿਲੀ। ਪਰ ਤਾਲਾਬੰਦੀ ਤੋਂ ਬਾਅਦ ਇਸ ਮਹਾਮਾਰੀ ਦੇ ਕੇਸਾਂ ਵਿਚ ਤੇਜ਼ੀ ਦੇਖੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਕੋਰੋਨਾ ਹੁਣ ਵੀ ਸ਼ਹਿਰੀ ਖੇਤਰਾਂ ਅਤੇ ਅਰਧ ਸ਼ਹਿਰੀ ਖੇਤਰਾਂ ਤੱਕ ਸੀਮਤ ਰਿਹਾ ਹੈ ਪਰ ਵੱਡੇ ਸ਼ਹਿਰਾਂ ਦੇ ਨੇੜੇ ਪੇਂਡੂ ਇਲਾਕਿਆਂ ਵਿਚ ਹੁਣ ਕੋਰੋਨਾ ਵਾਇਰਸ ਫੈਲਣ ਦੀਆਂ ਖ਼ਬਰਾਂ ਆ ਰਹੀਆਂ ਹਨ। 

ਕੋਰੋਨਾ ਮਹਾਮਾਰੀ ਦੀ ਲਪੇਟ 'ਚ ਆਏ ਕੁੱਲ ਪੀੜਤਾਂ ਦੀ ਗਿਣਤੀ 48 ਲੱਖ ਦੇ ਪਾਰ ਜਾ ਚੁੱਕੀ ਹੈ, ਜਦਕਿ ਇਸ ਵਾਇਰਸ ਤੋਂ 79 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿਚ 37.7 ਲੱਖ ਕੋਰੋਨਾ ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਸਿਹਤਯਾਬ ਹੋਣ ਵਾਲਿਆਂ ਦੀ ਦਰ ਕਰੀਬ 77.77 ਫੀਸਦੀ ਹੈ।


Tanu

Content Editor

Related News