ਕੋਰੋਨਾ ਆਫਤ: 31 ਮਈ ਤੱਕ ਵਧਿਆ ਲਾਕਡਾਊਨ, ਮੈਟਰੋ ਅਤੇ ਹਵਾਈ ਸੇਵਾਵਾਂ ਰਹਿਣਗੀਆਂ ਬੰਦ

Sunday, May 17, 2020 - 07:07 PM (IST)

ਕੋਰੋਨਾ ਆਫਤ: 31 ਮਈ ਤੱਕ ਵਧਿਆ ਲਾਕਡਾਊਨ, ਮੈਟਰੋ ਅਤੇ ਹਵਾਈ ਸੇਵਾਵਾਂ ਰਹਿਣਗੀਆਂ ਬੰਦ

ਨਵੀਂ ਦਿੱਲੀ : ਕੋਰੋਨਾ ਸੰਕਟ ਕਾਰਨ ਦੇਸ਼ਭਰ ਵਿੱਚ ਲਾਗੂ ਲਾਕਡਾਊਨ ਨੂੰ 31 ਮਈ ਤੱਕ ਵਧਾ ਦਿੱਤਾ ਗਿਆ ਹੈ। ਐਨ.ਡੀ.ਐਮ.ਏ. ਨੇ ਰਾਜਾਂ ਨੂੰ ਪੱਤਰ ਲਿਖ ਕੇ 31 ਮਈ ਤੱਕ ਲਾਕਡਾਊਨ ਜਾਰੀ ਰੱਖਣ ਦਾ ਨਿਰਦੇਸ਼ ਦਿੱਤਾ ਹੈ। ਲਾਕਡਾਊਨ ਦੇ ਚੌਥੇ ਪੜਾਅ 'ਚ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ 'ਤੇ ਰੋਕ ਜਾਰੀ ਰਹੇਗੀ। ਮੈਟਰੋ ਸੇਵਾਵਾਂ 'ਤੇ ਰੋਕ ਜਾਰੀ ਰਹੇਗੀ ।  ਗ੍ਰਹਿ ਮੰਤਰਾਲਾ ਵਲੋਂ ਜਾਰੀ ਗਾਇਡਲਾਈਨ 'ਚ ਕਿਹਾ ਗਿਆ ਹੈ ਕਿ ਸਿਨੇਮਾ ਹਾਲ, ਜਿਮ,  ਸਵਿਮਿੰਗ ਪੂਲ, ਸਕੂਲ ਕਾਲਜ ਬੰਦ ਰਹਿਣਗੇ।  ਗ੍ਰਹਿ ਮੰਤਰਾਲਾ ਵਲੋਂ ਜਾਰੀ ਦਿਸ਼ਾ-ਨਿਰਦੇਸ਼  ਮੁਤਾਬਕ, ਸਟੇਡੀਅਮ ਖੁੱਲ੍ਹੇ ਰਹਿਣਗੇ ਪਰ ਉਨ੍ਹਾਂ 'ਚ ਦਰਸ਼ਕਾਂ 'ਤੇ ਰੋਕ ਰਹੇਗੀ।  ਬੱਸਾਂ ਨੂੰ ਛੋਟ ਦਿੱਤੀ ਗਈ ਹੈ।
PunjabKesari
ਦੱਸ ਦਿਓ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਦੇ ਨਾਮ ਆਪਣੇ ਸੰਬੋਧਨ 'ਚ ਕਿਹਾ ਸੀ ਕਿ ਲਾਕਡਾਊਨ ਦਾ ਚੌਥਾ ਪੜਾਅ ਨਵੇਂ ਰੰਗ ਰੂਪ ਵਾਲਾ ਹੋਵੇਗਾ ਅਤੇ ਇਸ ਦੇ ਲਈ 18 ਮਈ ਤੋਂ ਪਹਿਲਾਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ। ਗ੍ਰਹਿ ਮੰਤਰਾਲਾ ਵੱਲੋਂ ਹਾਲਾਂਕਿ ਇਸ ਨੂੰ ਲੈ ਕੇ ਹਾਲੇ ਤੱਕ ਕੋਈ ਦਿਸ਼ਾ-ਨਿਰਦੇਸ਼ ਜਾਰੀ ਨਹੀਂ ਕੀਤੇ ਗਏ ਹਨ।  ਸਰਕਾਰੀ ਸੂਤਰਾਂ ਨੇ ਦੱਸਿਆ ਕਿ ਚੌਥੇ ਪੜਾਅ ਦੇ ਲਾਕਡਾਊਨ 'ਚ ਸਾਰੇ ਜ਼ੋਨਾਂ 'ਚ ਅਤੇ ਜ਼ਿਆਦਾ ਆਰਥਿਕ ਗਤੀਵਿਧੀਆਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ।

ਸੂਤਰਾਂ ਨੇ ਦੱਸਿਆ ਕਿ ਚੌਥੇ ਪੜਾਅ ਦੇ ਲਾਕਡਾਊਨ 'ਚ ਰਾਜਾਂ ਨੂੰ ਫ਼ੈਸਲਾ ਲੈਣ ਦੀ ਅਜ਼ਾਦੀ ਦਿੱਤੀ ਜਾਵੇਗੀ। ਹਾਲਾਂਕਿ ਕੁੱਝ ਰਾਜਾਂ ਨੇ ਕੇਂਦਰ ਵਲੋਂ ਫ਼ੈਸਲਾ ਲੈਣ ਲਈ ਕਿਹਾ ਸੀ।  ਏਅਰਲਾਈਨ ਯਾਤਰਾ ਬਾਰੇ ਹਾਲੇ ਵੀ ਵਿਚਾਰ ਕੀਤਾ ਜਾ ਰਿਹਾ ਹੈ।  ਰਾਜ ਦੇ ਅਧਿਕਾਰੀਆਂ ਵਲੋਂ ਸਲਾਹ ਤੋਂ ਬਾਅਦ ਇਸ 'ਤੇ ਅੰਤਮ ਫ਼ੈਸਲਾ ਲਿਆ ਜਾਵੇਗਾ।  ਸੂਤਰਾਂ ਨੇ ਦੱਸਿਆ ਕਿ ਮੁੱਖ ਸਕੱਤਰ ਅਤੇ ਰਾਜ ਦੇ ਪੁਲਸ ਪ੍ਰਮੁਖਾਂ ਵਿਚਾਲੇ ਬੈਠਕ ਤੋਂ ਬਾਅਦ ਅੱਜ ਸ਼ਾਮ ਲਾਕਡਾਊਨ-4 ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।


author

Inder Prajapati

Content Editor

Related News