2029 ’ਚ ਲੋਕ ਸਭਾ ਤੇ ਵਿਧਾਨ ਸਭਾਵਾਂ ਦੀਆਂ ਚੋਣਾਂ ਇਕੋ ਸਮੇਂ ਕਰਵਾਉਣੀਆਂ ਸੰਭਵ ਨਹੀਂ : ਚਿਦਾਂਬਰਮ

Wednesday, Aug 26, 2026 - 03:13 PM (IST)

2029 ’ਚ ਲੋਕ ਸਭਾ ਤੇ ਵਿਧਾਨ ਸਭਾਵਾਂ ਦੀਆਂ ਚੋਣਾਂ ਇਕੋ ਸਮੇਂ ਕਰਵਾਉਣੀਆਂ ਸੰਭਵ ਨਹੀਂ : ਚਿਦਾਂਬਰਮ

ਨਵੀਂ ਦਿੱਲੀ (ਏਜੰਸੀ) - ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਨੇ ਕਿਹਾ ਹੈ ਕਿ 2029 ’ਚ ਲੋਕ ਸਭਾ ਤੇ ਸੂਬਾਈ ਵਿਧਾਨ ਸਭਾਵਾਂ ਦੀਆਂ ਚੋਣਾਂ ਇਕੋ ਸਮੇਂ ਕਰਵਾਉਣੀਆਂ ਸੰਭਵ ਨਹੀਂ ਹਨ। ਉਨ੍ਹਾਂ ‘ਵਨ ਨੇਸ਼ਨ-ਵਨ ਇਲੈਕਸ਼ਨ’ ਬਿੱਲਾਂ ਵਿਰੁੱਧ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਵੱਲੋਂ ਦੇਸ਼ ਪੱਧਰੀ ਮੁਹਿੰਮ ਚਲਾਉਣ ਦੀ ਚਿਤਾਵਨੀ ਵੀ ਦਿੱਤੀ। ਸਾਬਕਾ ਕੇਂਦਰੀ ਗ੍ਰਹਿ ਮੰਤਰੀ ਦਾ ਇਹ ਬਿਆਨ ‘ਵਨ ਨੇਸ਼ਨ-ਵਨ ਇਲੈਕਸ਼ਨ’ ਬਿੱਲਾਂ ’ਤੇ ਵਿਚਾਰ ਕਰਨ ਵਾਲੀ ਸਾਂਝੀ ਸੰਸਦੀ ਕਮੇਟੀ ਦੇ ਚੇਅਰਮੈਨ ਪੀ. ਪੀ. ਚੌਧਰੀ ਵੱਲੋਂ ਕੀਤੀ ਗਈ ਟਿੱਪਣੀ ਤੋਂ ਇਕ ਦਿਨ ਬਾਅਦ ਆਇਆ ਹੈ।

ਪੜ੍ਹੋ ਇਹ ਵੀ - 1 ਸਤੰਬਰ ਤੋਂ ਔਰਤਾਂ ਨੂੰ ਮਿਲਣਗੇ 2500-2500 ਰੁਪਏ, CM ਰੇਖਾ ਗੁਪਤਾ ਨੇ ਸ਼ੁਰੂ ਕੀਤੀ ਲਕਸ਼ਮੀ ਯੋਜਨਾ

ਚੌਧਰੀ ਨੇ ਸੋਮਵਾਰ ਕਿਹਾ ਸੀ ਕਿ ਜੇ ਸੰਵਿਧਾਨ ’ਚ ਸੋਧ ਕੀਤੀ ਜਾਂਦੀ ਹੈ ਤੇ ਸੂਬਾਈ ਸਰਕਾਰਾਂ ਸਹਿਮਤ ਹੁੰਦੀਆਂ ਹਨ ਤਾਂ 2029 ’ਚ ਲੋਕ ਸਭਾ ਤੇ ਸੂਬਾਈ ਵਿਧਾਨ ਸਭਾਵਾਂ ਦੀਆਂ ਚੋਣਾਂ ਇਕੋ ਸਮੇਂ ਕਰਵਾਉਣੀਆਂ ਸੰਭਵ ਹਨ। ਚਿਦਾਂਬਰਮ ਨੇ ‘ਐਕਸ’ ’ਤੇ ਇਕ ਪੋਸਟ ’ਚ ਕਿਹਾ ਕਿ ਉਨ੍ਹਾਂ ਚੌਧਰੀ ਦਾ ਬਿਆਨ ਪੜ੍ਹਿਆ ਹੈ ਕਿ 2029 ’ਚ ਇਕੋ ਸਮੇਂ ਚੋਣਾਂ ਸੰਭਵ ਹਨ। ਚੌਧਰੀ ਸੰਵਿਧਾਨ (129ਵਾਂ ਸੋਧ) ਬਿੱਲ, 2024 ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਕਾਨੂੰਨ (ਸੋਧ) ਬਿੱਲ, 2024 ’ਤੇ ਵਿਚਾਰ ਕਰਨ ਲਈ ਗਠਿਤ 31 ਮੈਂਬਰੀ ਸਾਂਝੀ ਸੰਸਦੀ ਕਮੇਟੀ ਦੇ ਚੇਅਰਮੈਨ ਹਨ। ਚਿਦਾਂਬਰਮ ਨੇ ਕਿਹਾ ਕਿ ਉਨ੍ਹਾਂ ਦਾ ਵਿਚਾਰ ਗਲਤ ਹੈ ਅਤੇ ਇਹ ਬਿੱਲ ਦੇ ਪਾਠ ਦੇ ਉਲਟ ਹੈ। ਭਾਵੇਂ ਬਿੱਲ ਪਾਸ ਹੋ ਜਾਂਦਾ ਹੈ ਜਿਸ ਦੀ ਬਹੁਤ ਘੱਟ ਸੰਭਾਵਨਾ ਹੈ ਤਾਂ ਵੀ ਬਿੱਲ ਅਧੀਨ ਨਿਰਧਾਰਤ ਮਿਤੀ ਸਿਰਫ ਅਜਿਹੀ ਮਿਤੀ ਹੋ ਸਕਦੀ ਹੈ ਜੋ ਆਮ ਚੋਣਾਂ ਤੋਂ ਬਾਅਦ ਹੋਵੇ।

ਪੜ੍ਹੋ ਇਹ ਵੀ - ਓਹ ਤੇਰੀ ! ਡਿਊਟੀ ਕਰਦਿਆਂ ਇਕ-ਦੂਜੇ ਨੂੰ ਦਿਲ ਦੇ ਬੈਠੀਆਂ 2 ਮਹਿਲਾ ਕਾਂਸਟੇਬਲਾਂ, ਹੁਣ ਲੈਣਗੀਆਂ ਲਾਵਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News