ਲੋਕ ਸਭਾ ''ਚ ਤਖ਼ਤੀਆਂ ਲੈ ਪੁੱਜੇ ਵਿਰੋਧੀ ਧਿਰ ਦੇ ਸੰਸਦ ਮੈਂਬਰ, ਕਾਰਵਾਈ 2 ਵਜੇ ਤੱਕ ਮੁਲਤਵੀ
Thursday, Feb 05, 2026 - 12:28 PM (IST)
ਨਵੀਂ ਦਿੱਲੀ : ਵੀਰਵਾਰ ਸਵੇਰੇ ਜਿਵੇਂ ਹੀ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਈ, ਵਿਰੋਧੀ ਧਿਰ ਦੇ ਮੈਂਬਰਾਂ ਵਲੋਂ ਜ਼ਬਰਦਸਤ ਹੰਗਾਮਾ ਕੀਤਾ ਗਿਆ, ਜਿਸ ਕਾਰਨ ਸਪੀਕਰ ਨੇ ਲੋਕ ਸਭਾ ਨੂੰ ਇੱਕ ਮਿੰਟ ਦੇ ਅੰਦਰ-ਅੰਦਰ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤਾ। 12 ਵਜੇ ਤੋਂ ਬਾਅਦ ਜਿਵੇਂ ਹੀ ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋਈ, ਵਿਰੋਧੀ ਧਿਰ ਦੇ ਮੈਂਬਰ ਖੜ੍ਹੇ ਹੋ ਗਏ ਅਤੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਹੰਗਾਮਾ ਜ਼ਿਆਦਾ ਹੋਣ ਕਾਰਨ ਕਾਰਵਾਈ ਮੁੜ ਤੋਂ ਦੁਪਹਿਰ 2 ਵਜੇ ਤੱਕ ਮੁਲਤਵੀ ਕਰਨੀ ਪਈ। ਵਿਰੋਧੀ ਧਿਰ ਦੇ ਸੰਸਦ ਮੈਂਬਰ ਇਸ ਦੌਰਾਨ ਤਖ਼ਤੀਆਂ ਲੈ ਕੇ ਸਦਨ ਵਿਚ ਪਹੁੰਚੇ ਸਨ।
