ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

Saturday, Apr 18, 2026 - 12:29 PM (IST)

ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

ਨਵੀਂ ਦਿੱਲੀ- ਲੋਕ ਸਭਾ ਦੀ ਕਾਰਵਾਈ ਸ਼ਨੀਵਾਰ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਅਤੇ ਇਸੇ ਨਾਲ ਸੰਸਦ ਦੇ ਮੌਜੂਦਾ ਬਜਟ ਸੈਸ਼ਨ ਦਾ ਸਮਾਪਨ ਹੋ ਗਿਆ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸਦਨ ਨੂੰ ਦੱਸਿਆ ਕਿ ਇਸ ਸੈਸ਼ਨ 'ਚ ਕੁੱਲ 31 ਬੈਠਕਾਂ ਹੋਈਆਂ ਅਤੇ ਸਦਨ ਦੀ ਕਾਰਵਾਈ 151 ਘੰਟੇ ਅਤੇ 42 ਮਿੰਟ ਤੱਕ ਚੱਲੀ। ਉਨ੍ਹਾਂ ਕਿਹਾ ਕਿ ਇਸ ਸੈਸ਼ਨ 'ਚ ਕੰਮ ਉਤਪਾਦਕਤਾ 93 ਫੀਸਦੀ ਰਹੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕਈ ਹੋਰ ਦਲਾਂ ਦੇ ਮੁੱਖ ਨੇਤਾ ਸਦਨ 'ਚ ਮੌਜੂਦ ਸਨ। ਬਜਟ ਸੈਸ਼ਨ ਦੀ ਸ਼ੁਰੂਆਤ 28 ਜਨਵਰੀ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵਲੋਂ ਦੋਵਾਂ ਸਦਨਾਂ ਦੀ ਸੰਯੁਕਤ ਬੈਠਕ ਨੂੰ ਸੰਬੋਧਨ ਕੀਤੇ ਜਾਣ ਨਾਲ ਹੋਈ।

ਪਹਿਲਾਂ ਇਹ ਸੈਸ਼ਨ 2 ਅਪ੍ਰੈਲ ਨੂੰ ਸੰਪੰਨ ਹੋਇਆ ਸੀ ਪਰ ਮਹਿਲਾ ਰਾਖਵਾਂਕਰਨ ਨਾਲ ਸੰਬੰਧਤ 'ਸੰਵਿਧਾਨ (131ਵਾਂ) ਸੋਧ ਬਿੱਲ 2026' ਬਿੱਲ ਅਤੇ ਇਸ ਨਾਲ ਸੰਬੰਧਤ 2 ਹੋਰ ਬਿੱਲਾਂ 'ਤੇ ਚਰਚਾ ਕਰਨ ਅਤੇ ਇਨ੍ਹਾਂ ਨੂੰ ਪਾਸ ਕਰਵਾਉਣ 'ਚ ਮਕਸਦ ਨਾਲ ਸੈਸ਼ਨ ਨੂੰ ਵਧਾ ਦਿੱਤਾ ਗਿਆ ਅਤੇ 16 ਤੋਂ 18 ਅਪ੍ਰੈਲ ਤੱਕ ਤਿੰਨ ਦਿਨ ਦੀ ਵਿਸ਼ੇਸ਼ ਬੈਠਕ ਬੁਲਾਈ ਗਈ ਸੀ। ਇਹ ਸੰਵਿਧਾਨ ਸੋਧ ਬਿੱਲ ਪਾਸ ਨਹੀਂ ਹੋ ਸਕਿਆ। ਬਿੱਲ 'ਤੇ ਹੋਈ ਵੋਟਾਂ ਦੀ ਵੰਡ ਦੌਰਾਨ ਇਸ ਦੇ ਪੱਖ 'ਚ 298 ਅਤੇ ਵਿਰੋਧ 'ਚ 230 ਵੋਟ ਪਏ। ਲੋਕ ਸਭਾ 'ਚ ਸੰਵਿਧਾਨ ਸੋਧ ਬਿੱਲ ਨੂੰ ਪਾਸ ਕਰਨ ਲਈ 2 ਤਿਹਾਈ ਬਹੁਮਤ ਦੀ ਲੋੜ ਹੁੰਦੀ ਹੈ। ਬਿੱਲ 'ਤੇ ਵੋਟ ਵੰਡ 'ਚ 528 ਮੈਂਬਰਾਂ ਨੇ ਹਿੱਸਾ ਲਿਆ। ਇਸ ਬਿੱਲ ਨੂੰ ਪਾਸ ਕਰਨ ਲਈ 352 ਮੈਂਬਰਾਂ ਦੇ ਸਮਰਥਨ ਦੀ ਲੋੜ ਸੀ। ਬਿਰਲਾ ਨੇ ਦੱਸਿਆ ਕਿ ਇਸ ਸੈਸ਼ਨ 'ਚ ਕੁੱਲ 12 ਸਰਕਾਰੀ ਬਿੱਲ ਪੇਸ਼ ਕੀਤੇ ਗਏ ਅਤੇ 9 ਪਾਸ ਕੀਤੇ। ਪਾਸ ਕੀਤੇ ਗਏ ਵਿੱਤ ਬਿੱਲਾਂ 'ਚ ਆਂਧਰਾ ਪ੍ਰਦੇਸ਼ ਪੁਨਰਗਠਨ ਸੋਧ ਬਿੱਲ ਅਤੇ ਜਨ ਵਿਸ਼ਵਾਸ ਸੋਧ ਬਿੱਲ ਮੁਖੀ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News