ਹੰਗਾਮੇ ਦੀ ਭੇਟ ਚੜ੍ਹੀ ਲੋਕ ਸਭਾ ਦੀ ਕਾਰਵਾਈ; ਇਕ ਮਿੰਟ ਦੇ ਅੰਦਰ ਹੀ ਸਦਨ 12 ਵਜੇ ਤੱਕ ਮੁਲਤਵੀ
Tuesday, Feb 10, 2026 - 11:43 AM (IST)
ਨਵੀਂ ਦਿੱਲੀ- ਲੋਕ ਸਭਾ 'ਚ ਮੰਗਲਵਾਰ ਨੂੰ ਪਿਛਲੇ ਕੁਝ ਦਿਨਾਂ ਦੀ ਤਰ੍ਹਾਂ ਹੀ ਵਿਰੋਧੀ ਮੈਂਬਰਾਂ ਦੇ ਹੰਗਾਮੇ ਕਾਰਨ ਪ੍ਰਸ਼ਨਕਾਲ ਨਹੀਂ ਚੱਲ ਸਕਿਆ ਅਤੇ ਬੈਠਕ ਸ਼ੁਰੂ ਹੋਣ ਦੇ ਇਕ ਮਿੰਟਾਂ ਅੰਦਰ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਬੈਠਕ ਸ਼ੁਰੂ ਹੁੰਦੇ ਹੀ ਪ੍ਰਧਾਨ ਸਪੀਕਰ ਪੀ.ਸੀ. ਮੋਹਨ ਨੇ ਪ੍ਰਸ਼ਨਕਾਲ ਸ਼ੁਰੂ ਕਰਵਾਇਆ। ਇਸ ਦੌਰਾਨ ਕਾਂਗਰਸ ਸਮੇਤ ਵਿਰੋਧੀ ਧਿਰ ਦੇ ਮੈਂਬਰ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਹੰਗਾਮਾ ਕਰਨ ਲੱਗੇ। ਸਮਾਜਵਾਦੀ ਪਾਰਟੀ (ਸਪਾ) ਦੀ ਸੰਸਦ ਮੈਂਬਰ ਇਕਰਾ ਚੌਧਰੀ ਨੇ ਹੰਗਾਮੇ ਵਿਚਾਲੇ ਹੀ ਪ੍ਰਸ਼ਨ ਪੁੱਛਿਆ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਰਾਜ ਮੰਤਰੀ ਐੱਸਪੀ ਸਿੰਘ ਬਘੇਲ ਨੇ ਜਵਾਬ ਦੇਣਾ ਸ਼ੁਰੂ ਕੀਤਾ।
ਇਸ ਦਰਮਿਆਨ ਰੌਲਾ ਵਧਣ 'ਤੇ ਪ੍ਰਧਾਨ ਸਪੀਕਰ ਨੇ ਬੈਠਕ ਦੁਪਹਿਰਰ 12 ਵਜੇ ਤੱਕ ਮੁਲਤਵੀ ਕਰ ਦਿੱਤੀ। ਪਿਛਲੇ ਹਫ਼ਤੇ ਰਾਹੁਲ ਗਾਂਧੀ ਨੂੰ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ 'ਤੇ ਚਰਚਾ ਦੌਰਾਨ ਸਾਬਕਾ ਫ਼ੌਜ ਮੁਖੀ ਐੱਮ.ਐੱਮ. ਨਰਵਣੇ ਦੇ ਅਣਪ੍ਰਕਾਸ਼ਿਤ ਯਾਦ ਨਾਲ ਜੁੜਿਆ ਵਿਸ਼ਾ ਚੁੱਕਣ ਦੀ ਮਨਜ਼ੂਰੀ ਨਹੀਂ ਮਿਲਣ, ਸਦਨ ਦੀ ਉਲੰਘਣਾ ਦੇ ਮਾਮਲੇ 'ਚ 8 ਵਿਰੋਧੀ ਸੰਸਦ ਮੈਂਬਰ ਨੂੰ ਮੁਅੱਤਲ ਕੀਤੇ ਜਾਣ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਸਦਨ 'ਚ ਗਤੀਰੋਧ ਦੀ ਸਥਿਤੀ ਬਣੀ ਹੋਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
