2 ਸੀਟਾਂ 'ਤੇ ਲੋਕ ਸਭਾ ਚੋਣ ਲੜਨਗੇ ਰਾਹੁਲ ਗਾਂਧੀ

Sunday, Mar 31, 2019 - 11:23 AM (IST)

2 ਸੀਟਾਂ 'ਤੇ ਲੋਕ ਸਭਾ ਚੋਣ ਲੜਨਗੇ ਰਾਹੁਲ ਗਾਂਧੀ

ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਇਸ ਵਾਰ 2 ਸੀਟਾਂ 'ਤੇ ਲੋਕ ਸਭਾ ਚੋਣ ਲੜ ਰਹੇ ਹਨ। ਅੱਜ ਭਾਵ ਐਤਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕਰ ਦਿੱਤਾ ਗਿਆ ਹੈ ਕਿ ਰਾਹੁਲ ਗਾਂਧੀ ਅਮੇਠੀ ਤੋਂ ਇਲਾਵਾ ਕੇਰਲ ਦੀ ਵਯਾਨਡ ਸੀਟ ਤੋਂ ਵੀ ਚੋਣ ਲੜਨਗੇ।

PunjabKesari

ਅੱਜ ਸੀਨੀਅਰ ਕਾਂਗਰਸ ਨੇਤਾ ਅਤੇ ਸਾਬਕਾ ਰੱਖਿਆ ਮੰਤਰੀ ਏ. ਕੇ. ਐਂਟਨੀ ਨੇ ਇਸ ਗੱਲ ਦੀ ਪੁਸ਼ਟੀ ਕਰਦੇ ਹੋਏ ਕਿਹਾ ਹੈ ਕਿ ਰਾਹੁਲ ਗਾਂਧੀ ਨੇ ਦੋ ਸੀਟਾਂ 'ਤੇ ਲੋਕ ਸਭਾ ਚੋਣ ਲੜਨ ਦੀ ਗੱਲ ਸਵੀਕਾਰ ਕਰ ਲਈ ਹੈ। ਕਾਂਗਰਸ ਬੁਲਾਰੇ ਰਣਦੀਪ ਸੂਰਜੇਵਾਲ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਕੇਰਲ ਦੀ ਵਯਾਨਡ ਲੋਕ ਸਭਾ ਖੇਤਰ ਤੋਂ ਵੀ ਚੋਣ ਲੜਨਗੇ।  ਰਾਹੁਲ ਗਾਂਧੀ ਨੇ ਕਈ ਵਾਰ ਕਿਹਾ ਹੈ,''ਅਮੇਠੀ ਮੇਰੀ ਕਰਮਭੂਮੀ ਹੈ ਅਤੇ ਹਮੇਸ਼ਾ ਰਹੇਗੀ। ਮੈਂ ਇਸ ਨੂੰ ਛੱਡ ਨਹੀਂ ਸਕਦਾ। ''


author

Iqbalkaur

Content Editor

Related News