ਲੋਕ ਸਭਾ ਚੋਣਾਂ 2024: ਪਹਿਲੇ ਗੇੜ ਦੀ ਵੋਟਿੰਗ ਸ਼ੁਰੂ, 16 ਕਰੋੜ ਵੋਟਰ ਕਰਨਗੇ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ

Friday, Apr 19, 2024 - 07:47 AM (IST)

ਲੋਕ ਸਭਾ ਚੋਣਾਂ 2024: ਪਹਿਲੇ ਗੇੜ ਦੀ ਵੋਟਿੰਗ ਸ਼ੁਰੂ, 16 ਕਰੋੜ ਵੋਟਰ ਕਰਨਗੇ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ

ਨੈਸ਼ਨਲ ਡੈਸਕ- ਲੋਕ ਸਭਾ ਚੋਣਾਂ 2024 ਦੀਆਂ ਪਹਿਲੇ ਪੜਾਅ ਦੀਆਂ ਵੋਟਾਂ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਪੈ ਰਹੀਆਂ ਹਨ। ਦੇਸ਼ ਦੇ 21 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 102 ਲੋਕ ਸਭਾ  ਸੀਟਾਂ 'ਤੇ ਵੋਟਾਂ ਪੈ ਰਹੀਆਂ ਹਨ। ਵੋਟਾਂ ਨੂੰ ਲੈ ਕੇ ਵੋਟਰਾਂ ਵਿਚ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਪਹਿਲੇ ਪੜਾਅ ਦੀ ਵੋਟਿੰਗ ਵਿਚ 1625 ਉਮੀਦਵਾਰ ਚੋਣ ਮੈਦਾਨ ਵਿਚ ਹਨ। ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ। ਚੋਣ ਕਮਿਸ਼ਨ ਮੁਤਾਬਕ ਪਹਿਲੇ ਪੜਾਅ ’ਚ 16.63 ਕਰੋੜ ਤੋਂ ਵੱਧ ਵੋਟਰ ਹਨ।

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ 2024: ਅੱਜ ਪੈਣਗੀਆਂ ਵੋਟਾਂ, 7 ਕੇਂਦਰੀ ਮੰਤਰੀਆਂ ਸਮੇਤ 102 ਉਮੀਦਵਾਰਾਂ ਦੀ ਦਾਅ 'ਤੇ ਲੱਗੀ ਕਿਸਮਤ

ਇਸ ਵਾਰ ਲੋਕ ਸਭਾ ਚੋਣਾਂ 7 ਪੜਾਵਾਂ ਵਿਚ ਹੋਵੇਗੀ। ਪਹਿਲੇ ਪੜਾਅ ਵਿਚ 21 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਵੋਟਿੰਗ ਹੋਵੇਗੀ। ਉਨ੍ਹਾਂ ਵਿਚ ਤਾਮਿਲਨਾਡੂ ਦੀਆਂ 39, ਰਾਜਸਥਾਨ ਦੀਆਂ 12, ਮੱਧ ਪ੍ਰਦੇਸ਼ 11, ਉੱਤਰ ਪ੍ਰਦੇਸ਼ 8, ਉੱਤਰਾਖੰਡ ਅਤੇ ਆਸਾਮ ਦੀਆਂ 5-5, ਬਿਹਾਰ ਦੀਆਂ 4, ਪੱਛਮੀ ਬੰਗਾਲ ਦੀਆਂ 3, ਅਰੁਣਾਚਲ ਪ੍ਰਦੇਸ਼, ਮਣੀਪੁਰ, ਤ੍ਰਿਪੁਰਾ ਦੀਆਂ 2-2, ਅੰਡੇਮਾਨ ਨਿਕੋਬਾਰ, ਛੱਤੀਸਗੜ੍ਹ, ਜੰਮੂ-ਕਸ਼ਮੀਰ, ਲਕਸ਼ਦੀਪ, ਨਾਗਾਲੈਂਡ, ਮਿਜ਼ੋਰਮ, ਪੁਡੂਚੇਰੀ ਦੀਆਂ 1-1 ਸੀਟਾਂ ’ਤੇ ਵੋਟਿੰਗ ਹੋਵੇਗੀ, ਜਦਕਿ ਪਹਿਲੇ ਪੜਾਅ ਵਿਚ 60 ਸੀਟਾਂ ਵਾਲੀ ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮੈਂਬਰਾਂ ਲਈ ਵੀ ਚੋਣਾਂ ਹੋਣਗੀਆਂ। ਜਦਕਿ  ਦੂਜਾ ਪੜਾਅ 26 ਅਪ੍ਰੈਲ, ਤੀਜਾ 7 ਮਈ, ਚੌਥਾ 13 ਮਈ, ਪੰਜਵਾਂ 20 ਮਈ, ਛੇਵਾਂ 25 ਮਈ ਅਤੇ ਸੱਤਵਾਂ ਪੜਾਅ 1 ਜੂਨ ਨੂੰ ਹੋਵੇਗਾ।  ਪਹਿਲੇ ਪੜਾਅ ਵਿਚ 102 ਲੋਕ ਸਭਾ ਸੀਟਾਂ 'ਤੇ ਵੋਟਾਂ ਪੈਣੀਆਂ ਹਨ।

ਚੋਣ ਕਮਿਸ਼ਨ ਮੁਤਾਬਕ ਪਹਿਲੇ ਪੜਾਅ ਦੀਆਂ ਚੋਣਾਂ ਵਿਚ ਕੁੱਲ 1,625 ਉਮੀਦਵਾਰ ਮੈਦਾਨ 'ਚ ਹਨ, ਜਿਨ੍ਹਾਂ 'ਚੋਂ 1,491 ਪੁਰਸ਼ ਅਤੇ 134 ਮਹਿਲਾ ਉਮੀਦਵਾਰ ਹਨ। ਇਨ੍ਹਾਂ ਵਿਚ ਔਰਤਾਂ ਸਿਰਫ਼ 8 ਫ਼ੀਸਦੀ ਹਨ। ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮ (ਏ.ਡੀ.ਆਰ.) ਨੇ 1,618 ਉਮੀਦਵਾਰਾਂ ਦੇ ਹਲਫਨਾਮਿਆਂ 'ਚ ਦਿੱਤੀ ਗਈ ਜਾਣਕਾਰੀ 'ਤੇ ਰਿਪੋਰਟ ਤਿਆਰ ਕੀਤੀ ਹੈ। ਇਨ੍ਹਾਂ 'ਚੋਂ 16% ਭਾਵ 252 ਉਮੀਦਵਾਰਾਂ ਵਿਰੁੱਧ ਅਪਰਾਧਿਕ ਮਾਮਲੇ ਦਰਜ ਹਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anmol Tagra

Content Editor

Related News