ਲੋਕ ਸਭਾ ਚੋਣਾਂ 2024: ਤੀਜੇ ਪੜਾਅ ਤਹਿਤ 93 ਸੀਟਾਂ 'ਤੇ ਵੋਟਿੰਗ ਸ਼ੁਰੂ, ਅਮਿਤ ਸ਼ਾਹ ਸਣੇ ਕਈ ਦਿੱਗਜ ਮੈਦਾਨ 'ਚ

05/07/2024 7:31:22 AM

ਨੈਸ਼ਨਲ ਡੈਸਕ: ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਅੱਜ 12 ਸੂਬਿਆਂ ਦੀਆਂ 93 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਵੋਟਿੰਗ ਪ੍ਰਕੀਰਿਆ ਸ਼ਾਮ 5 ਵਜੇ ਤਕ ਚੱਲੇਗੀ। ਇਸ ਪੜਾਅ ਵਿਚ ਬਿਹਾਰ, ਛੱਤੀਸਗੜ੍ਹ, ਕਰਨਾਟਕ, ਕੇਰਲ, ਮੱਧ ਪ੍ਰਦੇਸ਼, ਮਹਾਰਾਸ਼ਟਰ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਵਰਗੇ ਕੁਝ ਪ੍ਰਮੁੱਖ ਸੂਬਿਆਂ ਵਿਚ ਵੋਟਾਂ ਪੈਣਗੀਆਂ। ਇਨ੍ਹਾਂ ਸਾਰੀਆਂ ਸੀਟਾਂ 'ਤੇ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।  

ਇਹ ਖ਼ਬਰ ਵੀ ਪੜ੍ਹੋ - ਮਨਪ੍ਰੀਤ ਬਾਦਲ ਦੀ ਘਰ ਵਾਪਸੀ ਕਿਸੇ ਵੀ ਪਲ!

ਤੀਜੇ ਪੜਾਅ ਦੀ ਵੋਟਿੰਗ ਵਿਚ ਕੁੱਲ 1331 ਉਮੀਦਵਾਰ ਮੈਦਾਨ ਵਿਚ ਹਨ। ਇਨ੍ਹਾਂ ਵਿਚ ਕਈ ਦਿੱਗਜ ਲੀਡਰਾਂ ਦੀ ਕਿਮਸਤ ਵੀ ਦਾਅ 'ਤੇ ਲੱਗੀ ਹੋਈ ਹੈ। ਵੱਡੇ ਨੇਤਾਵਾਂ ਵਿਚ ਕੇਂਦਰੀ ਮੰਤਰੀ ਅਮਿਤ ਸ਼ਾਹ (ਗਾਂਧੀ ਨਗਰ), ਜੋਤੀਰਾਦਿਤਿਆ ਸਿੰਧੀਆ (ਗੁਣਾ), ਮਨਸੁਖ ਮੰਡਾਵੀਆ (ਪੋਰਬੰਦਰ), ਪੁਰਸ਼ੋਤਮ ਰੁਪਾਲਾ (ਰਾਜਕੋਟ), ਪ੍ਰਹਿਲਾਦ ਜੋਸ਼ੀ (ਧਾਰਵਾੜ) ਅਤੇ ਐਸ.ਪੀ ਸਿੰਘ ਬਘੇਲ (ਆਗਰਾ) ਸ਼ਾਮਲ ਹਨ। ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ (ਵਿਦਿਸ਼ਾ) ਅਤੇ ਦਿਗਵਿਜੇ ਸਿੰਘ (ਰਾਜਗੜ੍ਹ) ਵੀ ਇਸ ਵਾਰ ਲੋਕ ਸਭਾ ਚੋਣ ਲੜ ਰਹੇ ਹਨ। ਇਸ ਦੇ ਨਾਲ ਹੀ ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰ ਅਤੇ ਨਗਰ ਹਵੇਲੀ ਤੇ ਦਮਨ ਤੇ ਦੀਵ ਦੀਆਂ 2 ਸੀਟਾਂ 'ਤੇ ਵੀ ਅੱਜ ਵੋਟਿੰਗ ਹੋ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ - IAS ਪਰਮਪਾਲ ਕੌਰ ਦੇ ਅਸਤੀਫ਼ੇ ਦੇ ਮਾਮਲੇ 'ਚ ਆਇਆ ਨਵਾਂ ਮੋੜ, ਜਾਣੋ ਵੱਡੀ ਅਪਡੇਟ

ਦੱਸ ਦੇਈਏ ਕਿ ਅਨੰਤਨਾਗ-ਰਾਜੌਰੀ ਸੀਟ 'ਤੇ ਹੋਣ ਵਾਲੀਆਂ ਚੋਣਾਂ ਹੁਣ 6ਵੇਂ ਪੜਾਅ ਲਈ ਟਾਲ ਦਿੱਤੀਆਂ ਗਈਆਂ ਹਨ। ਸਮਾਜਵਾਦੀ ਪਾਰਟੀ (ਸਪਾ) ਦੇ ਮੁਖੀ ਅਖਿਲੇਸ਼ ਯਾਦਵ ਦੀ ਪਤਨੀ ਅਤੇ ਮੌਜੂਦਾ ਸੰਸਦ ਮੈਂਬਰ ਡਿੰਪਲ ਯਾਦਵ ਪਾਰਟੀ ਦੇ ਗੜ੍ਹ, ਉੱਤਰ ਪ੍ਰਦੇਸ਼ ਦੇ ਮੈਨਪੁਰੀ ਤੋਂ ਆਗਰਾ ਤੋਂ ਦੂਜੀ ਵਾਰ ਆਪਣੀ ਕਿਸਮਤ ਅਜ਼ਮਾ ਰਹੇ ਭਾਜਪਾ ਦੇ ਜੈਵੀਰ ਸਿੰਘ ਅਤੇ ਐਸਪੀ ਸਿੰਘ ਬਘੇਲ ਵਿਰੁੱਧ ਸੀਟ ਬਰਕਰਾਰ ਰੱਖਣ ਦੀ ਉਮੀਦ ਵਿਚ ਚੋਣ ਲੜਨਗੇ। ਮੱਧ ਪ੍ਰਦੇਸ਼ 'ਚ ਸਾਬਕਾ ਮੁੱਖ ਮੰਤਰੀ ਅਤੇ 'ਮਾਮਾ' ਸ਼ਿਵਰਾਜ ਸਿੰਘ ਚੌਹਾਨ ਵਿਦਿਸ਼ਾ ਤੋਂ ਚੋਣ ਲੜ ਰਹੇ ਹਨ। ਇਹ ਸੀਟ ਭਾਜਪਾ ਦਾ ਗੜ੍ਹ ਰਹੀ ਹੈ ਕਿਉਂਕਿ ਇਹ 2009 ਅਤੇ 2014 ਵਿਚ ਮਰਹੂਮ ਸੁਸ਼ਮਾ ਸਵਰਾਜ ਅਤੇ 2019 ਵਿੱਚ ਰਮਾਕਾਂਤ ਭਾਰਗਵ ਨੇ ਜਿੱਤੀ ਸੀ। ਦੱਸ ਦੇਈਏ ਕਿ ਪਹਿਲਾ ਪੜਾਅ 19 ਅਪ੍ਰੈਲ ਨੂੰ ਹੋਇਆ ਸੀ, ਜਦੋਂ ਕਿ ਦੂਜਾ ਪੜਾਅ 26 ਅਪ੍ਰੈਲ ਨੂੰ ਹੋਇਆ ਸੀ। ਸਾਰੇ ਸੱਤ ਪੜਾਵਾਂ ਲਈ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News