ਵਿਰੋਧੀ ਧਿਰ ਦੇ ਮੈਂਬਰਾਂ ਦੇ ਹੰਗਾਮੇ ਕਾਰਨ ਦੁਪਹਿਰ 12 ਵਜੇ ਤੱਕ ਮੁਲਤਵੀ ਹੋਈ ਲੋਕ ਸਭਾ ਬੈਠਕ
Thursday, Nov 28, 2024 - 12:04 PM (IST)
ਨਵੀਂ ਦਿੱਲੀ : ਲੋਕ ਸਭਾ 'ਚ ਵੀਰਵਾਰ ਨੂੰ ਕਾਂਗਰਸ, ਸਮਾਜਵਾਦੀ ਪਾਰਟੀ (ਸਪਾ) ਸਮੇਤ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਅਡਾਨੀ ਗਰੁੱਪ ਨਾਲ ਜੁੜੇ ਮੁੱਦੇ ਅਤੇ ਉੱਤਰ ਪ੍ਰਦੇਸ਼ ਦੇ ਸੰਭਲ 'ਚ ਹਿੰਸਾ ਦੇ ਮੁੱਦੇ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ, ਜਿਸ ਕਾਰਨ ਸਦਨ ਦੀ ਬੈਠਕ ਕਰੀਬ ਸੱਤ ਮਿੰਟ ਚੱਲੀ। ਸਦਨ ਦੀ ਬੈਠਕ 7 ਮਿੰਟ ਚੱਲਣ ਤੋਂ ਬਾਅਦ ਹੀ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਸਦਨ ਦੀ ਕਾਰਵਾਈ ਸ਼ੁਰੂ ਹੋਣ 'ਤੇ ਕੇਰਲ ਦੀ ਵਾਇਨਾਡ ਸੀਟ ਤੋਂ ਸਦਨ ਦੀ ਮੈਂਬਰ ਚੁਣੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਮਹਾਰਾਸ਼ਟਰ ਦੇ ਨਾਂਦੇੜ ਤੋਂ ਚੁਣੇ ਗਏ ਇਸੇ ਪਾਰਟੀ ਦੇ ਰਵਿੰਦਰ ਚਵਾਨ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਸਹੁੰ ਚੁੱਕੀ।