ਸੰਸਦ ਸੈਸ਼ਨ ਦਾ ਆਗਾਜ਼: ਲੋਕ ਸਭਾ ’ਚ ਹੰਗਾਮੇ ਕਾਰਨ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
Monday, Nov 29, 2021 - 11:19 AM (IST)
ਨਵੀਂ ਦਿੱਲੀ— ਸੰਸਦ ਦਾ ਸਰਦ ਰੁੱਤ ਸੈਸ਼ਨ ਦਾ ਅੱਜ ਆਗਾਜ਼ ਹੋ ਗਿਆ ਹੈ। ਇਹ ਸਰਦ ਰੁੱਤ ਸੈਸ਼ਨ 23 ਦਸੰਬਰ ਤੱਕ ਚਲੇਗਾ। ਸੰਸਦ ਸੈਸ਼ਨ ਦੇ ਪਹਿਲੇ ਦਿਨ ਸੈਸ਼ਨ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਨੇ ਹੰਗਾਮਾ ਕਰ ਦਿੱਤਾ। ਇਸ ’ਤੇ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਪੂਰੇ ਦੇਸ਼ ਚਾਹੁੰਦਾ ਹੈ ਕਿ ਸੰਸਦ ਚੱਲੇ, ਇਸ ਲਈ ਸ਼ਾਂਤੀ ਬਣਾ ਕੇ ਰੱਖੀ ਜਾਵੇ ਪਰ ਸੰਸਦ ਮੈਂਬਰ ਹੰਗਾਮਾ ਕਰਨ ਲੱਗ ਪਏ, ਜਿਸ ਕਾਰਨ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
ਇਹ ਵੀ ਪੜ੍ਹੋ : ਸੰਸਦ ਦਾ ਸਰਦ ਰੁੱਤ ਸੈਸ਼ਨ ਹੰਗਾਮੇਦਾਰ ਰਹਿਣ ਦੇ ਆਸਾਰ, ਅੱਜ ਪੇਸ਼ ਹੋਵੇਗਾ ਖੇਤੀ ਕਾਨੂੰਨ ਵਾਪਸੀ ਬਿੱਲ
ਦਰਅਸਲ ਅੱਜ ਲੋਕ ਸਭਾ ’ਚ ਖੇਤੀ ਕਾਨੂੰਨਾਂ ਨੂੰ ਵਾਪਸੀ ਦਾ ਬਿੱਲ ਪੇਸ਼ ਕੀਤਾ ਜਾਣਾ ਹੈ। ਇਸ ’ਤੇ ਵਿਰੋਧੀ ਧਿਰ ਚਰਚਾ ਦੀ ਮੰਗ ਕਰਨ ਲੱਗਾ। ਓਧਰ ਸਰਕਾਰ ਵਲੋਂ ਕਿਹਾ ਗਿਆ ਕਿ ਜੇ ਬਿੱਲ ਵਾਪਸੀ ਹੋ ਰਹੇ ਹਨ ਤਾਂ ਚਰਚਾ ਕਿਸ ਗੱਲ ਦੀ? ਇਸ ’ਤੇ ਸੰਸਦ ’ਚ ਵਿਰੋਧੀ ਧਿਰ ਨਾਅਰੇਬਾਜ਼ੀ ਕਰਨ ਲੱਗ ਪਿਆ, ਜਿਸ ਕਾਰਨ ਸਦਨ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
ਇਹ ਵੀ ਪੜ੍ਹੋ : ਸੰਸਦ ਦਾ ਸਰਦ ਰੁੱਤ ਸੈਸ਼ਨ: PM ਮੋਦੀ ਬੋਲੇ- ‘ਸਰਕਾਰ ਹਰ ਮੁੱਦੇ ’ਤੇ ਚਰਚਾ ਲਈ ਤਿਆਰ’
ਦੱਸ ਦੇਈਏ ਕਿ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਮੇਤ ਲੱਗਭਗ 30 ਬਿੱਲਾਂ ਨੂੰ ਪਾਸ ਕਰਵਾਇਆ ਜਾ ਸਕਦਾ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਨੂੰ ਪਹਿਲੇ ਦਿਨ ਲੋਕ ਸਭਾ ’ਚ ਪੇਸ਼ ਕਰਨ ਅਤੇ ਪਾਸ ਕਰਨ ਲਈ ਸੂਚੀਬੱਧ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 19 ਨਵੰਬਰ 2021 ਨੂੰ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਗਿਆ। ਇਸ ਐਲਾਨ ਮਗਰੋਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ ਅਤੇ ਉਹ ਐੱਮ. ਐੱਸ. ਪੀ. ’ਤੇ ਗਰੰਟੀ ਕਾਨੂੰਨ ਸਮੇਤ ਕੁਝ ਮੰਗਾਂ ’ਤੇ ਅਜੇ ਹੋਏ ਹਨ।
ਇਹ ਵੀ ਪੜ੍ਹੋ : ਕਿਸਾਨ ਮੋਰਚੇ ਦਾ ਐਲਾਨ- MSP ’ਤੇ ਕਾਨੂੰਨੀ ਗਰੰਟੀ ਦੇਵੇ ਸਰਕਾਰ, 4 ਦਸੰਬਰ ਨੂੰ ਕਰਾਂਗੇ ਅਗਲੀ ਬੈਠਕ