ਲੋਕ ਸਭਾ ਚੋਣਾਂ 2024 ਨੂੰ ਲੈ ਕੇ ਕਾਂਗਰਸ-''ਆਪ'' ਵਿਚਾਲੇ ਗੱਲਬਾਤ ''ਤੇ ਵੱਡੀ ਇਨਪੁਟ
Wednesday, Feb 21, 2024 - 03:57 PM (IST)
ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਵਿਚਾਲੇ ਲੋਕ ਸਭਾ ਚੋਣਾਂ ਬਾਰੇ ਗੱਲਬਾਤ ਨੂੰ ਲੈ ਕੇ ਵੱਡੀ ਇਨਪੁਟ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਤੋਂ ਵੱਡੀ ਇਨਪੁਟ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਕਾਂਗਰਸ ਨੇ 'ਆਪ' ਨੂੰ ਆਫ਼ਰ ਦਿੱਤਾ ਹੈ। ਕਾਂਗਰਸ ਨੇ AAP ਨੂੰ ਗੁਜਰਾਤ, ਹਰਿਆਣਾ ਅਤੇ ਆਸਾਮ ਵਿਚ ਇਕ-ਇਕ ਸੀਟ ਦਾ ਆਫ਼ਰ ਦਿੱਤਾ ਹੈ। ਉੱਥੇ ਹੀ ਕਾਂਗਰਸ ਨੇ ਦਿੱਲੀ ਵਿਚ 3 ਸੀਟਾਂ ਮੰਗੀਆਂ ਹਨ।
ਇਹ ਵੀ ਪੜ੍ਹੋ- ਖਨੌਰੀ ਬਾਰਡਰ 'ਤੇ ਹਾਲਾਤ ਬਣੇ ਤਣਾਅਪੂਰਨ, ਕਿਸਾਨਾਂ 'ਤੇ ਹੰਝੂ ਗੈਸ ਦੇ ਗੋਲਿਆਂ ਨਾਲ ਹਮਲਾ
ਹਾਲਾਂਕਿ 'ਆਪ' ਨੇ ਸਾਫ਼ ਕਰ ਦਿੱਤਾ ਹੈ ਕਿ ਜੇਕਰ ਕਾਂਗਰਸ ਨਾਲ ਮਿਲ ਕੇ ਲੜਨਾ ਹੈ ਤਾਂ ਇਕ ਹੀ ਸੀਟ ਨਾਲ ਸਬਰ ਕਰਨਾ ਪਵੇਗਾ। ਦਿੱਲੀ ਦੀ ਸੱਤਾਧਾਰੀ ਪਾਰਟੀ ਨੇ ਇਕ ਵਾਰ ਫਿਰ ਆਪਣਾ ਰੁਖ਼ ਸਾਫ਼ ਕਰ ਦਿੱਤਾ ਹੈ। 'ਆਪ' ਦਾ ਕਹਿਣਾ ਹੈ ਕਿ ਦਿੱਲੀ ਵਿਚ ਕਾਂਗਰਸ ਦੀਆਂ ਵੋਟਾਂ ਲਗਾਤਾਰ ਘੱਟ ਰਹੀਆਂ ਹਨ।
ਇਹ ਵੀ ਪੜ੍ਹੋ- ਕਿਸਾਨਾਂ ਦਾ ਦਿੱਲੀ ਕੂਚ; ਭੱਖ ਗਿਆ ਮਾਹੌਲ, ਸ਼ੰਭੂ ਬਾਰਡਰ 'ਤੇ ਝੜਪ 'ਚ ਜ਼ਖਮੀ ਹੋਏ SHO ਅਤੇ SP
ਦਿੱਲੀ ਦੇ ਵਿਧਾਇਕ ਅਤੇ 'ਆਪ' ਦੇ ਸੀਨੀਅਰ ਆਗੂ ਸੰਜੀਵ ਝਾਅ ਨੇ ਕਿਹਾ ਕਿ ਕਾਂਗਰਸ ਲਗਾਤਾਰ ਕਮਜ਼ੋਰ ਹੋ ਰਹੀ ਹੈ ਅਤੇ ਦਿੱਲੀ 'ਚ 'ਆਪ' ਦਾ ਜਨਾਧਾਰ ਜ਼ਿਆਦਾ ਹੈ, ਇਸ ਲਈ ਇਹ ਫਾਰਮੂਲਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਦੋਹਾਂ ਪਾਰਟੀਆਂ ਨੇ ਆਪਸੀ ਸਹਿਮਤੀ ਨਾਲ ਪੰਜਾਬ ਵਿਚ ਇਕੱਲੇ ਚੋਣਾਂ ਲੜਨ ਦਾ ਫ਼ੈਸਲਾ ਕੀਤਾ ਹੈ। ਦੱਸਣਯੋਗ ਹੈ ਕਿ ਦਿੱਲੀ ਅਤੇ ਪੰਜਾਬ 'ਚ ਆਮ ਆਦਮੀ ਪਾਰਟੀ ਸੱਤਾ ਵਿਚ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8