ਰਾਹੁਲ ਗਾਂਧੀ ਨੂੰ ਮਿਲਣ ਪੁੱਜੀਆਂ ਪ੍ਰਿਯੰਕਾ ਤੇ ਸੋਨੀਆ

Thursday, May 23, 2019 - 11:04 AM (IST)

ਰਾਹੁਲ ਗਾਂਧੀ ਨੂੰ ਮਿਲਣ ਪੁੱਜੀਆਂ ਪ੍ਰਿਯੰਕਾ ਤੇ ਸੋਨੀਆ

ਨਵੀਂ ਦਿੱਲੀ— 17ਵੀਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਵੇਰ ਤੋਂ ਭਾਜਪਾ ਦੇ ਹੱਕ 'ਚ ਆਏ ਰੁਝਾਨਾਂ ਨੂੰ ਵੇਖਦੇ ਹੋਏ ਯੂ.ਪੀ.ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਅਤੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਵੀਰਵਾਰ ਨੂੰ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨਾਲ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ। ਲੋਕ ਸਭਾ ਚੋਣਾਂ ਦੇ ਰੁਝਾਨ ਨਾਲ ਕਾਂਗਰਸ ਨੂੰ ਕਰਾਰਾ ਝਟਕਾ ਲੱਗਾ ਹੈ ਅਤੇ ਪਾਰਟੀ 'ਚ ਮੰਥਨ ਦਾ ਦੌਰ ਸ਼ੁਰੂ ਹੋ ਗਿਆ ਹੈ। ਪ੍ਰਿਯੰਕਾ ਸਵੇਰੇ ਰਾਹੁਲ ਦੇ ਘਰ ਪੁੱਜੀ ਅਤੇ ਭਵਿੱਖ ਦੀ ਰਣਨੀਤੀ 'ਤੇ ਚਰਚਾ ਕੀਤੀ। ਇਸ ਤੋਂ ਬਾਅਦ ਯੂ.ਪੀ.ਏ. ਚੇਅਰਪਰਸਨ ਨੇ ਰਾਹੁਲ ਨਾਲ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ।

ਸਮਝਿਆ ਜਾ ਰਿਹਾ ਹੈ ਕਿ ਦੋਹਾਂ ਨੇਤਾਵਾਂ ਨੇ ਕਾਂਗਰਸ ਪ੍ਰਧਾਨ ਨਾਲ ਭਵਿੱਖ ਦੀ ਰਣਨੀਤੀ 'ਤੇ ਵਿਚਾਰ ਕੀਤਾ। ਪ੍ਰਿਯੰਕਾ ਨੇ ਸ਼ਾਮ ਨੂੰ ਯੂ.ਪੀ.ਏ. ਦੇ ਘਟਕ ਦਲਾਂ ਦੀ ਬੈਠਕ ਵੀ ਬੁਲਾਈ ਹੈ। ਕਾਂਗਰਸ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪ੍ਰਿਯੰਕਾ ਨੂੰ ਜਨਰਲ ਸਕੱਤਰ ਨਿਯੁਕਤ ਕਰਦੇ ਹੋਏ ਉਨ੍ਹਾਂ ਨੂੰ ਪੱਛਮੀ ਉੱਤਰ ਪ੍ਰਦੇਸ਼ ਦਾ ਇੰਚਾਰਜ ਨਿਯੁਕਤ ਕੀਤਾ ਸੀ। ਲੋਕ ਸਭਾ ਚੋਣਾਂ ਦੇ ਰੁਝਾਨਾਂ ਅਨੁਸਾਰ ਭਾਰਤੀ ਜਨਤਾ ਪਾਰਟੀ 300 ਸੀਟਾਂ ਅਤੇ ਕਾਂਗਰਸ 51 ਸੀਟਾਂ 'ਤੇ ਅੱਗੇ ਚੱਲ ਰਹੀ ਹੈ।


author

DIsha

Content Editor

Related News