ਲੋਕ ਸਭਾ ਚੋਣਾਂ 2024: ਨਿਤੀਨ ਗਡਕਰੀ ਸਮੇਤ ਕਈ ਦਿੱਗਜ਼ ਨੇਤਾਵਾਂ ਨੇ ਪਾਈ ਵੋਟ, ਕਿਹਾ- ਵੋਟ ਜ਼ਰੂਰ ਪਾਓ

Friday, Apr 19, 2024 - 12:34 PM (IST)

ਲੋਕ ਸਭਾ ਚੋਣਾਂ 2024: ਨਿਤੀਨ ਗਡਕਰੀ ਸਮੇਤ ਕਈ ਦਿੱਗਜ਼ ਨੇਤਾਵਾਂ ਨੇ ਪਾਈ ਵੋਟ, ਕਿਹਾ- ਵੋਟ ਜ਼ਰੂਰ ਪਾਓ

ਨੈਸ਼ਨਲ ਡੈਸਕ- ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੀਆਂ ਵੋਟਾਂ ਪੈ ਰਹੀਆਂ ਹਨ। ਪਹਿਲੇ ਪੜਾਅ ਵਿਚ 21 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 102 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। 1625 ਤੋਂ ਵਧੇਰੇ ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਸ ਪੜਾਅ ਵਿਚ 8 ਕੇਂਦਰੀ ਮੰਤਰੀ, ਦੋ ਸਾਬਕਾ ਮੁੱਖ ਮੰਤਰੀ ਅਤੇ ਇਕ ਸਾਬਕਾ ਰਾਜਪਾਲ ਦੀ ਕਿਸਮਤ ਵੀ ਦਾਅ 'ਤੇ ਲੱਗੀ ਹੈ। ਚੋਣ ਕਮਿਸ਼ਨ ਮੁਤਾਬਕ ਪਹਿਲੇ ਪੜਾਅ ਵਿਚ 16.63 ਕਰੋੜ ਤੋਂ ਵਧੇਰੇ ਵੋਟਰ ਹਨ। ਇਨ੍ਹਾਂ ਵਿਚ 8.4 ਕਰੋੜ ਪੁਰਸ਼ ਅਤੇ 8.23 ਕਰੋੜ ਮਹਿਲਾ ਵੋਟਰ ਹਨ। ਵੋਟਿੰਗ ਨੂੰ ਲੈ ਕੇ ਜਿੱਥੇ ਲੋਕਾਂ ਵਿਚ ਉਤਸ਼ਾਹ ਵੇਖਣ ਨੂੰ ਮਿਲਿਆ, ਉੱਥੇ ਹੀ ਕਈ ਦਿੱਗਜ਼ ਨੇਤਾਵਾਂ ਵਲੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਗਈ। ਨੇਤਾਵਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੋਟ ਜ਼ਰੂਰ ਪਾਉਣ। 

ਇਹ ਵੀ ਪੜ੍ਹੋ- PM ਮੋਦੀ ਨੇ ਵੋਟਰਾਂ ਨੂੰ ਵੱਧ-ਚੜ੍ਹ ਕੇ ਵੋਟ ਪਾਉਣ ਦੀ ਕੀਤੀ ਅਪੀਲ, ਕਿਹਾ- ਹਰ ਵੋਟ ਹੈ ਕੀਮਤੀ

PunjabKesari

ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ. ਕੇ. ਸਟਾਲਿਨ ਨੇ ਚੇਨਈ ਵੋਟਿੰਗ ਕੇਂਦਰ ਪਹੁੰਚ ਕੇ ਵੋਟ ਪਾਈ। ਉੱਥੇ ਹੀ ਰਾਜਸਥਾਨ ਦੇ ਮੁੱਖ ਮੰਤਰੀ ਭਜਨਲਾਲ ਸ਼ਰਮਾ ਨੇ ਵੀ ਵੋਟ ਪਾਈ। ਵੋਟਿੰਗ ਮਗਰੋਂ ਉਨ੍ਹਾਂ ਨੇ ਕਿਹਾ ਕਿ ਬਹੁਤ ਉਤਸ਼ਾਹ ਹੈ। ਮੈਂ ਅੱਜ ਸਾਰਿਆਂ ਨੂੰ ਅਪੀਲ ਕਰਨਾ ਚਾਹੁੰਦਾ ਹਾਂ ਕਿ ਇਹ ਲੋਕਤੰਤਰ ਦਾ ਤਿਉਹਾਰ ਹੈ, ਆਪਣੀ ਵੋਟ ਜ਼ਰੂਰ ਪਾਓ। ਤੁਹਾਡੀ ਵੋਟ ਸਾਡੇ ਲੋਕਤੰਤਰ ਨੂੰ, ਸਾਡੇ ਦੇਸ਼ ਨੂੰ ਮਜ਼ਬੂਤ ਕਰੇਗੀ। ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਰਾਜਸਥਾਨ 2014 ਅਤੇ 2019 ਦੇ ਇਤਿਹਾਸ ਨੂੰ ਦੋਹਰਾਇਆ ਜਾਵੇਗਾ। ਮੈਨੂੰ ਭਰੋਸਾ ਹੈ।

ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ 2024: ਵੋਟਿੰਗ ਕੇਂਦਰ ਦੇ ਬਾਥਰੂਮ 'ਚ ਮਿਲੀ CRPF ਜਵਾਨ ਦੀ ਲਾਸ਼

PunjabKesari

ਓਧਰ ਕਾਂਗਰਸ ਨੇਤਾ ਪੀ. ਚਿਦਾਂਬਰਮ ਨੇ ਤਾਮਿਲਨਾਡੂ ਦੀ ਸ਼ਿਵਗੰਗਾ ਸੀਟ ਤੋਂ ਵੋਟ ਪਾਈ। ਉਨ੍ਹਾਂ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਅਤੇ ਮਾਣ ਹੈ ਕਿ ਮੈਂ ਲੋਕ ਸਭਾ ਚੋਣਾਂ 'ਚ ਆਪਣੀ ਵੋਟ ਪਾ ਸਕਿਆ। ਜਿੱਥੋਂ ਤੱਕ ਤਾਮਿਲਨਾਡੂ ਦਾ ਸਬੰਧ ਹੈ, ਮੈਨੂੰ ਭਰੋਸਾ ਹੈ ਕਿ ਇੰਡੀਆ ਗਰੁੱਪ ਤਾਮਿਲਨਾਡੂ ਦੀਆਂ ਸਾਰੀਆਂ 39 ਸੰਸਦੀ ਸੀਟਾਂ ਜਿੱਤੇਗਾ। ਇਹ ਚੋਣਾਂ ਦਾ ਪਹਿਲਾ ਪੜਾਅ ਹੈ, 6 ਪੜਾਅ ਹੋਰ ਹਨ। ਅੱਜ ਪੂਰੇ ਤਾਮਿਲਨਾਡੂ ਵਿਚ ਵੋਟਿੰਗ ਹੋ ਰਹੀ ਹੈ ਅਤੇ ਮੈਨੂੰ ਭਰੋਸਾ ਹੈ ਕਿ ਅਸੀਂ ਸਾਰੀਆਂ ਸੀਟਾਂ ਜਿੱਤਾਂਗੇ। ਇਸ ਤੋਂ ਇਲਾਵਾ ਕਿਰੇਨ ਰਿਜਿਜੂ, ਮੁਖਤਾਰ ਅੱਬਾਸ ਨਕਵੀ, ਅਰਜੁਨ ਰਾਮ ਮੇਘਵਾਲ, ਕਮਲਨਾਥ ਨੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। 

ਇਹ ਵੀ ਪੜ੍ਹੋ- ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੀ ਨੈਸਲੇ ਕੰਪਨੀ, Cerelac ਨੂੰ ਲੈ ਕੇ ਆਈ ਹੈਰਾਨ ਕਰਨ ਵਾਲੀ ਰਿਪੋਰਟ

PunjabKesari

ਦੱਸ ਦੇਈਏ ਕਿ ਇਸ ਵਾਰ ਲੋਕ ਸਭਾ ਚੋਣਾਂ 7 ਪੜਾਵਾਂ ਵਿਚ ਹੋਵੇਗੀ। ਪਹਿਲੇ ਪੜਾਅ ਵਿਚ 21 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਵੋਟਾਂ ਪੈ ਰਹੀਆਂ ਹਨ। ਦੂਜਾ ਪੜਾਅ 26 ਅਪ੍ਰੈਲ, ਤੀਜਾ 7 ਮਈ, ਚੌਥਾ 13 ਮਈ, ਪੰਜਵਾਂ 20 ਮਈ, ਛੇਵਾਂ 25 ਮਈ ਅਤੇ ਸੱਤਵਾਂ ਪੜਾਅ 1 ਜੂਨ ਨੂੰ ਹੋਵੇਗਾ। ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ। ਪਹਿਲੇ ਪੜਾਅ ਵਿਚ 102 ਲੋਕ ਸਭਾ ਸੀਟਾਂ 'ਤੇ ਵੋਟਾਂ ਪੈ ਰਹੀਆਂ ਹਨ। ਉਨ੍ਹਾਂ ਵਿਚ ਤਾਮਿਲਨਾਡੂ ਦੀਆਂ 39, ਰਾਜਸਥਾਨ ਦੀਆਂ 12, ਮੱਧ ਪ੍ਰਦੇਸ਼ 11, ਉੱਤਰ ਪ੍ਰਦੇਸ਼ 8, ਉੱਤਰਾਖੰਡ ਅਤੇ ਆਸਾਮ ਦੀਆਂ 5-5, ਬਿਹਾਰ ਦੀਆਂ 4, ਪੱਛਮੀ ਬੰਗਾਲ ਦੀਆਂ 3, ਅਰੁਣਾਚਲ ਪ੍ਰਦੇਸ਼, ਮਣੀਪੁਰ, ਤ੍ਰਿਪੁਰਾ ਦੀਆਂ 2-2, ਅੰਡੇਮਾਨ ਨਿਕੋਬਾਰ, ਛੱਤੀਸਗੜ੍ਹ, ਜੰਮੂ-ਕਸ਼ਮੀਰ, ਲਕਸ਼ਦੀਪ, ਨਾਗਾਲੈਂਡ, ਮਿਜ਼ੋਰਮ, ਪੁਡੂਚੇਰੀ ਦੀਆਂ 1-1 ਸੀਟਾਂ ’ਤੇ ਵੋਟਿੰਗ ਹੋ ਰਹੀ ਹੈ, ਜਦਕਿ ਪਹਿਲੇ ਪੜਾਅ ਵਿਚ 60 ਸੀਟਾਂ ਵਾਲੀ ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮੈਂਬਰਾਂ ਲਈ ਵੀ ਵੋਟਾਂ ਪੈ ਰਹੀਆਂ ਹਨ।

ਇਹ ਵੀ ਪੜ੍ਹੋ- ਕਹਿਰ ਮਚਾਏਗੀ ਗਰਮੀ; ਕਈ ਸੂਬਿਆਂ 'ਚ ਤਾਪਮਾਨ 41 ਡਿਗਰੀ ਤੋਂ ਪਾਰ, ਹੀਟਵੇਵ ਦੀ ਚਿਤਾਵਨੀ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News