ਅੱਜ ਥੰਮ ਜਾਵੇਗਾ ਪਹਿਲੇ ਪੜਾਅ ਦੀਆਂ 102 ਲੋਕ ਸਭਾ ਸੀਟਾਂ 'ਤੇ ਚੋਣ ਪ੍ਰਚਾਰ, 19 ਅਪ੍ਰੈਲ ਨੂੰ ਵੋਟਿੰਗ
Wednesday, Apr 17, 2024 - 01:59 PM (IST)
ਨਵੀਂ ਦਿੱਲੀ- ਲੋਕ ਸਭਾ ਚੋਣਾਂ 2024 ਦੇ ਪਹਿਲੇ ਪੜਾਅ ਲਈ ਬੁੱਧਵਾਰ ਯਾਨੀ ਕਿ ਅੱਜ ਸ਼ਾਮ 6 ਵਜੇ ਚੋਣ ਪ੍ਰਚਾਰ ਥੰਮ ਜਾਵੇਗਾ। ਵੋਟਿੰਗ ਤੋਂ 48 ਘੰਟੇ ਪਹਿਲਾਂ ਜਨਤਕ ਸਭਾ, ਰੋਡ ਸ਼ੋਅ ਦੇ ਪ੍ਰੋਗਰਾਮਾਂ 'ਤੇ ਰੋਕ ਲੱਗ ਜਾਵੇਗੀ। 19 ਅਪ੍ਰੈਲ ਨੂੰ ਪਹਿਲੇ ਪੜਾਅ ਲਈ ਵੋਟਾਂ ਪੈਣਗੀਆਂ। ਪਹਿਲੇ ਪੜਾਅ ’ਚ 21 ਰਾਜਾਂ ਦੀਆਂ 102 ਲੋਕ ਸਭਾ ਸੀਟਾਂ ’ਤੇ ਵੋਟਿੰਗ ਹੋਵੇਗੀ। 2019 ਦੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਨੇ ਬੰਪਰ ਬਹੁਮਤ ਨਾਲ ਜਿੱਤ ਹਾਸਲ ਕੀਤੀ ਸੀ। ਹੁਣ 2024 ਵਿਚ NDA 400 ਪਾਰ ਦੇ ਨਾਅਰੇ ਨਾਲ ਆਪਣੇ ਪੁਰਾਣੇ ਪ੍ਰਦਰਸ਼ਨ ਤੋਂ ਬਿਹਤਰ ਕਰਨ ਦੀ ਕੋਸ਼ਿਸ਼ ਵਿਚ ਹੈ। ਦੂਜੇ ਪਾਸੇ ਇੰਡੀਆ ਗਠਜੋੜ ਵੀ NDA ਦੇ ਵਿਜੇ ਰੱਥ ਨੂੰ ਰੋਕਣ ਦੀ ਕੋਸ਼ਿਸ਼ ਵਿਚ ਲੱਗਾ ਹੋਇਆ ਹੈ।
ਇਹ ਵੀ ਪੜ੍ਹੋ- ਚੋਣ ਕਮਿਸ਼ਨ ਵੱਲੋਂ 46 ਦਿਨਾਂ ’ਚ ਕਰੋੜਾਂ ਰੁਪਏ ਦੀ ਰਿਕਵਰੀ, ਰੋਜ਼ਾਨਾ ਬਰਾਮਦ ਹੋ ਰਹੀ 100 ਕਰੋੜ ਦੀ ਡਰੱਗਜ਼ ਤੇ ਨਕਦੀ
ਦੱਸ ਦੇਈਏ ਕਿ ਦੇਸ਼ ਦੇ 21 ਰਾਜਾਂ ਦੀਆਂ 102 ਲੋਕ ਸਭਾ ਸੀਟਾਂ ਲਈ 19 ਅਪ੍ਰੈਲ ਨੂੰ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਵੱਲੋਂ ਪਹਿਲੇ ਪੜਾਅ ਦੀ ਵੋਟਿੰਗ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋਵੇਗੀ। ਪਹਿਲੇ ਪੜਾਅ ਦੌਰਾਨ ਤਾਮਿਲਨਾਡੂ ਦੀਆਂ 39, ਰਾਜਸਥਾਨ ਦੀਆਂ 12, ਮੱਧ ਪ੍ਰਦੇਸ਼ 11, ਉੱਤਰ ਪ੍ਰਦੇਸ਼ 8, ਉੱਤਰਾਖੰਡ ਅਤੇ ਆਸਾਮ ਦੀਆਂ 5-5, ਬਿਹਾਰ ਦੀਆਂ 4, ਪੱਛਮੀ ਬੰਗਾਲ ਦੀਆਂ 3, ਅਰੁਣਾਚਲ ਪ੍ਰਦੇਸ਼, ਮਣੀਪੁਰ, ਤ੍ਰਿਪੁਰਾ ਦੀਆਂ 2-2, ਅੰਡੇਮਾਨ ਨਿਕੋਬਾਰ, ਛੱਤੀਸਗੜ੍ਹ, ਜੰਮੂ-ਕਸ਼ਮੀਰ, ਲਕਸ਼ਦੀਪ, ਨਾਗਾਲੈਂਡ, ਮਿਜ਼ੋਰਮ, ਪੁਡੂਚੇਰੀ ਦੀਆਂ 1-1 ਸੀਟਾਂ ’ਤੇ ਵੋਟਿੰਗ ਹੋਵੇਗੀ, ਜਦਕਿ ਪਹਿਲੇ ਪੜਾਅ ਵਿਚ 60 ਸੀਟਾਂ ਵਾਲੀ ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮੈਂਬਰਾਂ ਲਈ ਵੀ ਚੋਣ ਹੋਵੇਗੀ।
ਇਹ ਵੀ ਪੜ੍ਹੋ- ਮਾਨਸੂਨ ਨੂੰ ਲੈ ਕੇ ਆਇਆ ਨਵਾਂ ਅਪਡੇਟ, ਭਾਰਤੀ ਮੌਸਮ ਵਿਭਾਗ ਨੇ ਜਾਰੀ ਕੀਤੀ ਇਹ ਭਵਿੱਖਬਾਣੀ
ਪਹਿਲੇ ਪੜਾਅ ਵਿਚ ਕੁੱਲ 1625 ਉਮੀਦਵਾਰ ਚੋਣ ਮੈਦਾਨ ਵਿਚ ਹਨ ਅਤੇ ਇਨ੍ਹਾਂ ਉਮੀਦਵਾਰਾਂ ਦਾ ਭਵਿੱਖ 19 ਅਪ੍ਰੈਲ ਨੂੰ ਵੋਟਿੰਗ ਮਸ਼ੀਨਾਂ ਵਿਚ ਬੰਦ ਹੋ ਜਾਵੇਗਾ। ਇਸ ਦੌਰਾਨ ਚੋਣ ਕਮਿਸ਼ਨ ਨੇ ਪਹਿਲੇ ਪੜਾਅ ਦੀ ਵੋਟਿੰਗ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਚੋਣਾਂ ਵਿਚ ਨਿਰਪੱਖਤਾ ਬਣਾਈ ਰੱਖਣ ਲਈ ਚੋਣ ਕਮਿਸ਼ਨ ਨੇ 350 ਚੋਣ ਅਬਜ਼ਰਵਰਾਂ ਦੀ ਡਿਊਟੀ ਲਗਾਈ ਹੈ। ਇਨ੍ਹਾਂ ਵਿਚ 127 ਜਨਰਲ ਅਬਜ਼ਰਵਰ, 67 ਪੁਲਸ ਅਬਜ਼ਰਵਰ ਅਤੇ 167 ਐਕਸਪੈਂਡੇਚਰ (ਖਰਚਾ) ਅਬਜ਼ਰਬਰ ਸ਼ਾਮਲ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8