ਰਾਮ ਨੌਮੀ ਮੌਕੇ 'ਆਪ' ਨੇ ਲਾਂਚ ਕੀਤੀ 'ਆਪ ਕਾ ਰਾਮ ਰਾਜ' ਵੈੱਬਸਾਈਟ, ਮਿਲੇਗੀ ਸਰਕਾਰ ਦੇ ਕੰਮਾਂ ਦੀ ਜਾਣਕਾਰੀ

Wednesday, Apr 17, 2024 - 05:36 PM (IST)

ਰਾਮ ਨੌਮੀ ਮੌਕੇ 'ਆਪ' ਨੇ ਲਾਂਚ ਕੀਤੀ 'ਆਪ ਕਾ ਰਾਮ ਰਾਜ' ਵੈੱਬਸਾਈਟ, ਮਿਲੇਗੀ ਸਰਕਾਰ ਦੇ ਕੰਮਾਂ ਦੀ ਜਾਣਕਾਰੀ

ਨਵੀਂ ਦਿੱਲੀ- ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ 'ਰਾਮ ਰਾਜ' ਦੇ ਆਪਣੇ ਸੰਕਲਪ ਨੂੰ ਪ੍ਰਗਟ ਕਰਨ ਲਈ ਇੱਕ ਵੈਬਸਾਈਟ 'ਆਪ ਕਾ ਰਾਮ ਰਾਜ' ਲਾਂਚ ਕੀਤੀ ਅਤੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਸ਼ਟਰੀ ਰਾਜਧਾਨੀ ਵਿੱਚ ਭਗਵਾਨ ਰਾਮ ਦੇ ਆਦਰਸ਼ਾਂ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਅਤੇ ਰਾਮ ਨੌਮੀ ਵਾਲੇ ਦਿਨ 'ਆਪ' ਨੇ 'AapkaRamRajya.com' ਵੈੱਬਸਾਈਟ ਲਾਂਚ ਕੀਤੀ। 

ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਪ੍ਰੈੱਸ ਕਾਨਫਰੰਸ 'ਚ ਦੱਸਿਆ ਕਿ ਇਹ ਵੈੱਬਸਾਈਟ 'ਆਪ' ਦੇ 'ਰਾਮ ਰਾਜ' ਦੇ ਸੰਕਲਪ ਨੂੰ ਦਰਸਾਏਗੀ ਅਤੇ ਕੇਜਰੀਵਾਲ ਸਰਕਾਰ ਵੱਲੋਂ ਕੀਤੇ ਕੰਮਾਂ ਦੀ ਜਾਣਕਾਰੀ ਵੀ ਦੇਵੇਗੀ। ਸਿੰਘ ਨੇ ਕਿਹਾ ਕਿ 'ਰਾਮ ਰਾਜ' ਦੇ ਸੰਕਲਪ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਕੇਜਰੀਵਾਲ ਨੇ ਪਿਛਲੇ 10 ਸਾਲਾਂ ਵਿੱਚ ਦਿੱਲੀ ਵਿੱਚ ਚੰਗੇ ਸਕੂਲ, ਮੁਹੱਲਾ ਕਲੀਨਿਕ, ਮੁਫਤ ਪਾਣੀ ਅਤੇ ਬਿਜਲੀ ਅਤੇ ਔਰਤਾਂ ਲਈ ਮੁਫਤ ਬੱਸ ਯਾਤਰਾ ਦੀ ਸੁਵਿਧਾ ਪ੍ਰਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਰਾਮ ਨੌਮੀ ਦੇ ਮੌਕੇ 'ਤੇ ਕੇਜਰੀਵਾਲ ਆਪਣੇ ਲੋਕਾਂ ਵਿਚਕਾਰ ਮੌਜੂਦ ਨਹੀਂ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਮੁੱਖ ਮੰਤਰੀ ਨੂੰ ਝੂਠੇ ਗਵਾਹਾਂ ਦੇ ਬਿਆਨਾਂ ਦੇ ਆਧਾਰ ’ਤੇ ‘ਬੇਬੁਨਿਆਦ’ ਕੇਸ ਵਿੱਚ ਜੇਲ੍ਹ ਭੇਜਿਆ ਗਿਆ ਹੈ।

ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ‘ਰਾਮ ਰਾਜ’ ਦੇ ਸੰਕਲਪ ਵਿੱਚ ਕੋਈ ਵੱਡਾ ਜਾਂ ਛੋਟਾ ਨਹੀਂ ਹੈ ਅਤੇ ਕੰਮ ਹਰ ਕਿਸੇ ਦੇ ਹਿੱਤ ਵਿੱਚ ਹੁੰਦਾ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਵੈੱਬਸਾਈਟ ਰਾਮ ਨੌਮੀ 'ਤੇ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਮੁਹਿੰਮ ਦੇ ਹਿੱਸੇ ਵਜੋਂ ਲਾਂਚ ਕੀਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਰਵਿੰਦ ਕੇਜਰੀਵਾਲ ਅਤੇ 'ਆਪ' ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਦੁਨੀਆ ਸਿੱਖ ਰਹੀ ਹੈ।

ਅਮਰੀਕਾ ਦੀ ਸਾਬਕਾ ਪ੍ਰਥਮ ਮਹਿਲਾ ਮੇਲਾਨੀਆ ਟਰੰਪ ਦੀ ਫਰਵਰੀ 2020 ਵਿੱਚ ਦਿੱਲੀ ਦੇ ਇੱਕ ਸਰਕਾਰੀ ਸਕੂਲ ਵਿੱਚ ਫੇਰੀ ਦਾ ਜ਼ਿਕਰ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਨੇ ਕਿਹਾ ਕਿ ਪਹਿਲਾਂ ਲੋਕ ਕਹਿੰਦੇ ਸਨ ‘ਅਮਰੀਕਾ ਤੋਂ ਸਿੱਖੋ’ ਪਰ ਹੁਣ ਅਮਰੀਕੀ ਰਾਸ਼ਟਰਪਤੀ ਦੀ ਪਤਨੀ ਭਾਰਤ ਆਉਂਦੀ ਹੈ ਅਤੇ ਕਹਿੰਦੀ ਹੈ ਕਿ ਉਹ ਅਰਵਿੰਦ ਕੇਜਰੀਵਾਲ ਦੁਆਰਾ ਬਣਾਏ ਸਕੂਲ ਦੇਖਣਾ ਚਾਹੁੰਦੀ ਹੈ। ਹੁਣ ਅਮਰੀਕੀ ਕੇਜਰੀਵਾਲ ਦੇ ਕੰਮ ਤੋਂ ਸਿੱਖ ਰਹੇ ਹਨ। 'ਆਪ' ਨੇਤਾ ਆਤਿਸ਼ੀ, ਸੌਰਭ ਭਾਰਦਵਾਜ ਅਤੇ ਜੈਸਮੀਨ ਸ਼ਾਹ ਵੀ ਪ੍ਰੈੱਸ ਕਾਨਫਰੰਸ 'ਚ ਮੌਜੂਦ ਸਨ।

ਦਿੱਲੀ ਸਰਕਾਰ 'ਚ ਮੰਤਰੀ ਆਤਿਸ਼ੀ ਨੇ ਕਿਹਾ ਕਿ ਅਸੀਂ ਦਿੱਲੀ ਅਤੇ ਪੰਜਾਬ 'ਚ 'ਰਾਮ ਰਾਜ' ਦੇ ਸੰਕਲਪ 'ਤੇ ਕੰਮ ਕਰ ਰਹੇ ਹਾਂ। ਅਸੀਂ ਇਸ ਵੈੱਬਸਾਈਟ ਰਾਹੀਂ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਨੂੰ ਦੇਸ਼ ਅਤੇ ਦੁਨੀਆ ਵਿੱਚ ਫੈਲਾਉਣਾ ਚਾਹੁੰਦੇ ਹਾਂ। ਹਿੰਦੂ ਧਰਮ ਦੇ ਪਵਿੱਤਰ ਗ੍ਰੰਥ ਰਾਮਚਰਿਤਮਾਨਸ ਦੇ ਇੱਕ ਦੋਹੇ ਦਾ ਹਵਾਲਾ ਦਿੰਦੇ ਹੋਏ ਆਤਿਸ਼ੀ ਨੇ ਕਿਹਾ, ''ਜਿਵੇਂ ਭਗਵਾਨ ਰਾਮ ਨੇ ਮੁਸ਼ਕਲਾਂ ਦੇ ਵਿਚਕਾਰ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਉਸੇ ਤਰ੍ਹਾਂ ਕੇਜਰੀਵਾਲ ਹਰ ਮੁਸ਼ਕਲ ਨਾਲ ਲੜਦੇ ਹੋਏ ਲੋਕਾਂ ਲਈ ਕੰਮ ਕਰ ਰਹੇ ਹਨ ਅਤੇ ਆਪਣੇ ਵਾਅਦੇ ਪੂਰੇ ਕਰ ਰਹੇ ਹਨ।


author

Rakesh

Content Editor

Related News