ਸਾਲ 1951 ਤੋਂ ਲੈ ਕੇ ਹੁਣ ਤੱਕ 71 ਹਜ਼ਾਰ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ, ਜਾਣੋ ਕਿੱਥੇ ਹੁੰਦਾ ਹੈ ਰਾਸ਼ੀ ਦਾ ਇਸਤੇਮਾਲ

Wednesday, Mar 20, 2024 - 01:36 PM (IST)

ਸਾਲ 1951 ਤੋਂ ਲੈ ਕੇ ਹੁਣ ਤੱਕ 71 ਹਜ਼ਾਰ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ, ਜਾਣੋ ਕਿੱਥੇ ਹੁੰਦਾ ਹੈ ਰਾਸ਼ੀ ਦਾ ਇਸਤੇਮਾਲ

ਨਵੀਂ ਦਿੱਲੀ- ਦੇਸ਼ 'ਚ 1951 'ਚ ਹੋਈਆਂ ਪਹਿਲੀਆਂ ਲੋਕ ਸਭਾ ਚੋਣਾਂ ਤੋਂ ਲੈ ਕੇ ਪਿਛਲੀਆਂ ਆਮ ਲੋਕਾਂ ਤੱਕ 71 ਹਜ਼ਾਰ ਤੋਂ ਵਧੇਰੇ ਉਮੀਦਵਾਰ ਕੁੱਲ ਪਈਆਂ ਵੋਟਾਂ ਦਾ 6ਵਾਂ ਹਿੱਸਾ ਹਾਸਲ ਨਾ ਕਰ ਸਕਣ ਕਾਰਨ ਜ਼ਮਾਨਤ ਜ਼ਬਤ ਕਰਵਾ ਚੁੱਕੇ ਹਨ। ਇਹ ਜਾਣਕਾਰੀ ਚੋਣ ਕਮਿਸ਼ਨ ਦੇ ਅੰਕੜਿਆਂ ਦੇ ਵਿਸ਼ਲੇਸ਼ਣ ਤੋਂ ਮਿਲੀ ਹੈ। ਸਾਲ 2019 ਦੀਆਂ ਲੋਕ ਸਭਾ ਚੋਣਾਂ ਵਿਚ 86 ਫ਼ੀਸਦੀ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ ਸੀ। ਚੋਣ ਕਮਿਸ਼ਨ ਦੇ ਨਿਯਮਾਂ ਤਹਿਤ ਜੋ ਉਮੀਦਵਾਰ ਕੁਲ ਵੈਧ ਵੋਟਾਂ ਦਾ ਛੇਵਾਂ ਹਿੱਸਾ ਪ੍ਰਾਪਤ ਕਰਨ ਵਿਚ ਅਸਫਲ ਰਹਿੰਦੇ ਹਨ, ਉਨ੍ਹਾਂ ਦੀ ਜ਼ਮਾਨਤ ਜ਼ਬਤ ਕਰ ਲਈ ਜਾਂਦੀ ਹੈ ਅਤੇ ਖਜ਼ਾਨੇ ਵਿਚ ਜਮ੍ਹਾ ਕਰ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ- ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਲਈ ਨੋਟੀਫ਼ਿਕੇਸ਼ਨ ਕੀਤੀ ਜਾਰੀ

ਪਹਿਲੀਆਂ ਲੋਕ ਸਭਾ ਚੋਣਾਂ ਤੋਂ ਲੈ ਕੇ 2019 ਦੀਆਂ ਆਮ ਚੋਣਾਂ ਤੱਕ 91,160 ਉਮੀਦਵਾਰਾਂ ਨੇ ਆਪਣੀ ਕਿਸਮਤ ਅਜ਼ਮਾਈ ਸੀ, ਜਿਨ੍ਹਾਂ ਵਿਚੋਂ 71,246 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ ਸੀ। ਇਹ ਅੰਕੜਾ ਕੁੱਲ ਉਮੀਦਵਾਰਾਂ ਦਾ 75 ਫੀਸਦੀ ਹੈ। ਸਾਲ 1951 ਵਿਚ ਜ਼ਮਾਨਤ ਰਾਸ਼ੀ ਆਮ ਸ਼੍ਰੇਣੀ ਦੇ ਉਮੀਦਵਾਰਾਂ ਲਈ 500 ਰੁਪਏ ਅਤੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ/ਐੱਸਸੀ/ਐੱਸਟੀ ਉਮੀਦਵਾਰਾਂ ਲਈ 250 ਰੁਪਏ ਸੀ, ਜੋ ਆਮ ਸ਼੍ਰੇਣੀ ਅਤੇ ਐੱਸਸੀ/ਐੱਸਟੀ ਵਰਗ ਦੇ ਉਮੀਦਵਾਰਾਂ ਲਈ ਹੁਣ ਵੱਧ ਕੇ ਕ੍ਰਮਵਾਰ 25 ਹਜ਼ਾਰ ਅਤੇ 12,500 ਹੋ ਗਈ ਹੈ।

ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ 2024: BJP ਨੇ ਚੋਣ ਮੈਦਾਨ 'ਚ ਉਤਾਰੇ 6 ਸਾਬਕਾ ਮੁੱਖ ਮੰਤਰੀ, ਖੱਟੜ ਸਣੇ ਇਹ ਆਗੂ ਲੜਨਗੇ ਚੋਣ

ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਜ਼ਮਾਨਤ ਬਚਾਅ ਲੈਣਾ ਉਮੀਦਵਾਰਾਂ ਲਈ ਮਾਣ ਦੀ ਗੱਲ ਹੁੰਦੀ ਹੈ, ਜਦਕਿ ਜ਼ਮਾਨਤ ਜ਼ਬਤ ਹੋਣ ਨੂੰ ਅਕਸਰ ਅਪਮਾਨਜਨਕ ਮੰਨਿਆ ਜਾਂਦਾ ਹੈ। ਸਾਲ 2019 ਦੀਆਂ ਲੋਕ ਸਭਾ ਚੋਣਾਂ ਵਿਚ ਸਭ ਤੋਂ ਜ਼ਿਆਦਾ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋਈ ਸੀ। ਬਸਪਾ ਨੇ 383 ਸੀਟਾਂ 'ਤੇ ਉਮੀਦਵਾਰ ਉਤਾਰੇ ਸਨ, ਜਿਨ੍ਹਾਂ ਵਿਚੋਂ 345 ਦੀ ਜ਼ਮਾਨਤ ਜ਼ਬਤ ਹੋ ਗਈ ਸੀ। ਇਸ ਤੋਂ ਬਾਅਦ ਕਾਂਗਰਸ ਆਉਂਦੀ ਹੈ, ਜਿਸ ਨੇ 421 ਸੀਟਾਂ 'ਤੇ ਚੋਣ ਲੜੀ ਸੀ ਅਤੇ 148 ਸੀਟਾਂ 'ਤੇ ਉਸ ਦੇ ਉਮੀਦਵਾਰ ਆਪਣੀ ਜ਼ਮਾਨਤ ਗੁਆ ਬੈਠੇ ਸਨ। ਅਧਿਕਾਰਤ ਰਿਕਾਰਡ ਮੁਤਾਬਕ ਭਾਜਪਾ ਦੇ 51 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ ਸੀ। ਭਾਰਤੀ ਕਮਿਊਨਿਸਟ ਪਾਰਟੀ (ਭਾਕਪਾ) ਦੇ 49 ਵਿਚੋਂ 41 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋਈ ਸੀ। ਸਾਲ 1951-52 ਵਿਚ ਹੋਈਆਂ ਪਹਿਲੀਆਂ ਲੋਕ ਸਭਾ ਚੋਣਾਂ ਲੜਨ ਵਾਲੇ ਕਰੀਬ 40 ਫ਼ੀਸਦੀ ਉਮੀਦਵਾਰ ਆਪਣੀ ਜ਼ਮਾਨਤ ਰਾਸ਼ੀ ਗੁਆ ਬੈਠੇ ਸਨ। ਉਹ ਚੋਣਾਂ 1874 ਉਮੀਦਵਾਰਾਂ ਨੇ ਲੜੀ ਸੀ, ਜਿਨ੍ਹਾਂ ਵਿਚੋਂ 745 ਦੀ ਜ਼ਮਾਨਤ ਜ਼ਬਤ ਹੋ ਗਈ ਸੀ।

ਇਹ ਵੀ ਪੜ੍ਹੋ- ਗਠਜੋੜ ਟੁੱਟਿਆ ਪਰ ਫਿਰ ਵੀ ਮਿਲੇ ਨੇ ਦਿਲ! ਲੋਕ ਸਭਾ ਚੋਣਾਂ 'ਚ BJP-JJP ਵਿਚਾਲੇ ਹੋਵੇਗਾ 'ਦੋਸਤਾਨਾ ਮੁਕਾਬਲਾ'

ਇਸ ਤੋਂ ਬਾਅਦ ਹੋਈਆਂ ਲੋਕ ਸਭਾ ਚੋਣਾਂ ਵਿਚ ਅਜਿਹੇ ਉਮੀਦਵਾਰਾਂ ਦੀ ਗਿਣਤੀ ਵਿਚ ਵਾਧਾ ਹੋਇਆ, ਜਿਨ੍ਹਾਂ ਦੀ ਜ਼ਮਾਨਤ ਜ਼ਬਤ ਹੋ ਗਈ ਸੀ। 11ਵੀਂ ਲੋਕ ਸਭਾ ਲਈ 1996 'ਚ ਹੋਈਆਂ ਚੋਣਾਂ 'ਚ 91 ਫੀਸਦੀ ਭਾਵ 13,952 ਉਮੀਦਵਾਰਾਂ ਵਿਚੋਂ 12,688 ਉਮੀਦਵਾਰਾਂ ਦੀ ਜ਼ਮਾਨਤ ਜਮਾਂ ਹੋ ਗਈ ਸੀ। ਇਸ ਚੋਣ 'ਚ ਸਭ ਤੋਂ ਵੱਧ ਉਮੀਦਵਾਰਾਂ ਨੇ ਚੋਣ ਲੜੀ ਸੀ।1991-92 ਦੀਆਂ ਲੋਕ ਸਭਾ ਚੋਣਾਂ ਵਿਚ 8749 ਵਿਚੋਂ 7539 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋਈ ਸੀ, ਜੋ ਕਿ 86 ਫੀਸਦੀ ਸੀ। 2009 ਦੀਆਂ ਚੋਣਾਂ ਵਿਚ 8070 'ਚੋਂ 6829 ਯਾਨੀ 85 ਫੀਸਦੀ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ ਸੀ। ਇਸ ਦੇ ਨਾਲ ਹੀ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ 8251 ਉਮੀਦਵਾਰਾਂ ਦੀ ਸੱਤ ਹਜ਼ਾਰ ਰੁਪਏ ਦੀ ਜ਼ਮਾਨਤ ਜ਼ਬਤ ਹੋਈ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Tanu

Content Editor

Related News