ਲੋਕ ਸਭਾ ਚੋਣਾਂ : 'ਆਪ' ਲਈ ਚੋਣ ਪ੍ਰਚਾਰ ਕਰੇਗੀ ਸੁਨੀਤਾ, ਭਲਕੇ ਪੂਰਬੀ ਦਿੱਲੀ 'ਚ ਕਰੇਗੀ ਰੋਡ ਸ਼ੋਅ

04/26/2024 3:58:29 PM

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਲੋਕ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਲਈ ਚੋਣ-ਪ੍ਰਚਾਰ ਕਰੇਗੀ। ਪਾਰਟੀ ਦੀ ਸੀਨੀਅਰ ਨੇਤਾ ਆਤਿਸ਼ੀ ਨੇ ਸ਼ੁੱਕਰਵਾਰ ਨੂੰ ਇਸ ਗੱਲ ਦਾ ਐਲਾਨ ਕੀਤਾ। ਆਤਿਸ਼ੀ ਨੇ ਦੱਸਿਆ ਕਿ ਉਹ ਸ਼ਨੀਵਾਰ ਨੂੰ ਪੂਰਬੀ ਦਿੱਲੀ ਲੋਕ ਸਭਾ ਸੀਟ 'ਤੇ ਇਕ ਰੋਡ ਸ਼ੋਅ ਕਰਨ ਦੇ ਨਾਲ ਆਪਣੇ ਚੋਣ-ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕਰੇਗੀ। ਦਿੱਲੀ ਸਰਕਾਰ 'ਚ ਮੰਤਰੀ ਆਤਿਸ਼ੀ ਨੇ ਇੱਥੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕਿਹਾ,''ਸੁਨੀਤਾ ਕੇਜਰੀਵਾਲ ਦਿੱਲੀ ਦੀ ਜਨਤਾ ਨਾਲ ਆਮ ਆਦਮੀ ਪਾਰਟੀ (ਆਪ) ਲਈ ਵੋਟ ਅਤੇ ਆਸ਼ੀਰਵਾਦ ਮੰਗੇਗੀ।'' ਆਤਿਸ਼ੀ ਨੇ ਕਿਹਾ,''ਉਹ ਦਿੱਲੀ, ਪੰਜਾਬ, ਗੁਜਰਾਤ ਅਤੇ ਹਰਿਆਣਾ 'ਚ ਪਾਰਟੀ ਲਈ ਚੋਣ ਪ੍ਰਚਾਰ ਕਰੇਗੀ। ਉਹ ਸ਼ਨੀਵਾਰ ਨੂੰ ਪੂਰਬੀ ਦਿੱਲੀ 'ਚ ਆਪਣਾ ਪਹਿਲਾ ਰੋਡ ਸ਼ੇਅ ਕਰੇਗੀ ਅਤੇ ਫਿਰ ਐਤਵਾਰ ਨੂੰ ਪੱਛਮੀ ਦਿੱਲੀ 'ਚ ਇਕ ਹੋਰ ਰੋਡ ਸ਼ੋਅ ਕਰੇਗੀ।''

ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤੇ ਜਾਣ ਨਾਲ 'ਆਪ' ਦੀ ਚੋਣ ਪ੍ਰਚਾਰ ਮੁਹਿੰਮ ਬਹੁਤ ਪ੍ਰਭਾਵਿਤ ਹੋਈ ਹੈ। ਅਜਿਹੇ 'ਚ ਸੁਨੀਤਾ ਕੇਜਰੀਵਾਲ ਉਨ੍ਹਾਂ ਦੀ ਗੈਰ-ਮੌਜੂਦਗੀ 'ਚ ਚੋਣ ਪ੍ਰਚਾਰ ਨੂੰ ਗਤੀ ਦੇਣ ਲਈ ਖ਼ੁਦ ਰੋਡ ਸ਼ੋਅ ਕਰੇਗੀ। ਦਿੱਲੀ ਦੇ ਮੁੱਖ ਮੰਤਰੀ ਦੀ ਨਿਆਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਗਈ ਹੈ। ਦਿੱਲੀ 'ਚ ਕਾਂਗਰਸ ਨਾਲ ਗਠਜੋੜ ਕਰ ਕੇ ਲੋਕ ਸਭਾ ਚੋਣ ਲੜ ਰਹੀ 'ਆਪ' ਨੇ ਪੂਰਬੀ ਦਿੱਲੀ, ਪੱਛਮੀ ਦਿੱਲੀ, ਦੱਖਣੀ ਦਿੱਲੀ ਅਤੇ ਨਵੀਂ ਦਿੱਲੀ ਸੀਟਾਂ 'ਤੇ ਆਪਣੇ ਉਮੀਦਵਾਰ ਉਤਾਰੇ ਹਨ, ਜਦੋਂ ਕਿ ਕਾਂਗਰਸ ਨੇ ਉੱਤਰ ਪੂਰਬੀ ਦਿੱਲੀ, ਉੱਤਰ ਪੱਛਮੀ ਦਿੱਲੀ ਅਤੇ ਚਾਂਦਨੀ ਚੌਕ ਸੀਟਾਂ 'ਤੇ ਉਮੀਦਵਾਰ ਉਤਾਰੇ ਹਨ। ਈ.ਡੀ. ਵਲੋਂ 21 ਮਾਰਚ ਨੂੰ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਬਾਅਦ ਤੋਂ ਸੁਨੀਤਾ ਕੇਜਰੀਵਾਲ ਆਪਣੇ ਪਤੀ ਅਤੇ 'ਆਪ' ਦੇ ਵਿਧਾਇਕਾਂ ਦਰਮਿਆਨ ਸੰਚਾਰ ਦੇ ਮਾਧਿਅਮ ਵਜੋਂ ਕੰਮ ਕਰ ਰਹੀ ਹਨ। ਉਨ੍ਹਾਂ ਨੇ ਹੁਣ ਤੱਕ ਤਿੰਨ ਵਾਰ ਡਿਜੀਟਲ ਮਾਧਿਅਮ ਨਾਲ ਪ੍ਰੈੱਸ ਵਾਰਤਾ ਨੂੰ ਸੰਬੋਧਨ ਕੀਤਾ ਹੈ, ਜਿਸ 'ਚ ਉਨ੍ਹਾਂ ਨੇ ਮੁੱਖ ਰੂਪ ਨਾਲ ਮੁੱਖ ਮੰਤਰੀ ਦੇ ਸੰਦੇਸ਼ਾਂ ਨੂੰ ਲੋਕਾਂ ਅਤੇ ਦਿੱਲੀ ਕੈਬਨਿਟ ਮੰਤਰੀਆਂ ਤੱਕ ਪਹੁੰਚਾਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News