ਛੱਤੀਸਗੜ੍ਹ 'ਚ 3 ਪੜਾਵਾਂ 'ਚ ਹੋਣਗੀਆਂ ਲੋਕ ਸਭਾ ਚੋਣਾਂ
Saturday, Mar 16, 2024 - 07:40 PM (IST)
ਰਾਏਪੁਰ (ਵਾਰਤਾ)- ਛੱਤੀਸਗੜ੍ਹ ਦੀਆਂ 11 ਲੋਕ ਸਭਾ ਸੀਟਾਂ 'ਤੇ 3 ਪੜਾਵਾਂ 'ਚ ਵੋਟਾਂ ਪੈਣਗੀਆਂ। ਪਹਿਲੇ ਪੜਾਅ 'ਚ ਇਕ ਸੀਟ 'ਤੇ 19 ਅਪ੍ਰੈਲ ਨੂੰ, ਦੂਜੇ ਪੜਾਅ 'ਚ ਤਿੰਨ ਸੀਟਾਂ 'ਤੇ 26 ਅਪ੍ਰੈਲ ਨੂੰ ਅਤੇ ਤੀਜੇ ਪੜਾਅ 'ਚ 7 ਮਈ ਨੂੰ ਸੱਤ ਸੀਟਾਂ 'ਤੇ ਚੋਣਾਂ ਹੋਣਗੀਆਂ। ਚੋਣ ਕਮਿਸ਼ਨ ਵੱਲੋਂ ਅੱਜ ਜਾਰੀ ਕੀਤੇ ਗਏ ਚੋਣ ਪ੍ਰੋਗਰਾਮਾਂ ਅਨੁਸਾਰ ਪਹਿਲੇ ਪੜਾਅ ਵਿੱਚ ਘੂਰ ਨਕਸਲ ਬਸਤਰ ਸੰਸਦੀ ਸੀਟ ’ਤੇ 19 ਅਪਰੈਲ ਨੂੰ ਵੋਟਿੰਗ ਹੋਵੇਗੀ। ਇਸ ਪੜਾਅ ਲਈ ਨੋਟੀਫਿਕੇਸ਼ਨ 20 ਮਾਰਚ ਨੂੰ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਵੀ ਇਸੇ ਨਾਲ ਸ਼ੁਰੂ ਹੋ ਜਾਣਗੀਆਂ।
ਇਹ ਵੀ ਪੜ੍ਹੋ: ਦੁੱਧ 'ਤੇ MSP ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਹਿਮਾਚਲ: ਸੁੱਖੂ
ਦੂਜੇ ਪੜਾਅ 'ਚ ਨਕਸਲ ਪ੍ਰਭਾਵਿਤ ਕਾਂਕੇਰ ਅਤੇ ਰਾਜਨੰਦਗਾਓਂ ਤੋਂ ਇਲਾਵਾ ਮਹਾਸਮੁੰਦ ਸੀਟ 'ਤੇ 26 ਅਪ੍ਰੈਲ ਨੂੰ ਵੋਟਿੰਗ ਹੋਵੇਗੀ। ਇਸ ਪੜਾਅ ਲਈ ਨੋਟੀਫਿਕੇਸ਼ਨ 28 ਮਾਰਚ ਨੂੰ ਜਾਰੀ ਕੀਤਾ ਜਾਵੇਗਾ। ਤੀਜੇ ਅਤੇ ਆਖ਼ਰੀ ਪੜਾਅ ਵਿੱਚ ਰਾਏਪੁਰ, ਦੁਰਗ, ਬਿਲਾਸਪੁਰ, ਕੋਰਬਾ, ਜੰਜਗੀਰ, ਰਾਏਗੜ੍ਹ ਅਤੇ ਸੁਰਗੁਜਾ ਸੰਸਦੀ ਸੀਟਾਂ ਲਈ 7 ਮਈ ਨੂੰ ਵੋਟਿੰਗ ਹੋਵੇਗੀ। ਇਸ ਪੜਾਅ ਲਈ ਨੋਟੀਫਿਕੇਸ਼ਨ 12 ਅਪ੍ਰੈਲ ਨੂੰ ਜਾਰੀ ਕੀਤਾ ਜਾਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।