PM ਮੋਦੀ ਦੀ ਵੋਟਰਾਂ ਨੂੰ ਅਪੀਲ- ਇਕ-ਇਕ ਚੋਣ ਮਾਇਨੇ ਰੱਖਦੀ ਹੈ, ਵੋਟ ਦੇ ਅਧਿਕਾਰ ਦਾ ਕਰੋ ਇਸਤੇਮਾਲ

Saturday, May 25, 2024 - 10:16 AM (IST)

PM ਮੋਦੀ ਦੀ ਵੋਟਰਾਂ ਨੂੰ ਅਪੀਲ- ਇਕ-ਇਕ ਚੋਣ ਮਾਇਨੇ ਰੱਖਦੀ ਹੈ, ਵੋਟ ਦੇ ਅਧਿਕਾਰ ਦਾ ਕਰੋ ਇਸਤੇਮਾਲ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਲੋਕਾਂ ਨੂੰ ਲੋਕ ਸਭਾ ਚੋਣਾਂ ਦੇ 6ਵੇਂ ਪੜਾਅ ਦੌਰਾਨ ਵੱਡੀ ਗਿਣਤੀ ਵਿਚ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਕ-ਇਕ ਵੋਟ ਮਾਇਨੇ ਰੱਖਦੀ ਹੈ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਜਦੋਂ ਲੋਕ ਚੋਣ ਪ੍ਰਕਿਰਿਆ ਵਿਚ ਸ਼ਾਮਲ ਹੁੰਦੇ ਹਨ ਤਾਂ ਲੋਕਤੰਤਰ ਵੱਧਦਾ ਫੂਲਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ 6ਵੇਂ ਪੜਾਅ ਦੇ ਸਾਰੇ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਵੋਟਾਂ ਲਈ ਅੱਗੇ ਆਉਣ। ਇਕ-ਇਕ ਵੋਟ ਮਾਇਨੇ ਰੱਖਦੀ ਹੈ ਅਤੇ ਤੁਹਾਡੀ ਵੋਟ ਵੀ ਓਨੀਂ ਹੀ ਮਹੱਤਵਪੂਰਨ ਹੈ।

ਇਹ ਵੀ ਪੜ੍ਹੋ- ਕੇਜਰੀਵਾਲ ਨੇ BJP 'ਤੇ ਕੱਢੀ ਭੜਾਸ, ਕਿਹਾ- ਮੇਰੇ ਮਾਪਿਆਂ ਨੂੰ ਤੰਗ-ਪਰੇਸ਼ਾਨ ਕਰਨਾ ਬੰਦ ਕਰ ਦਿਓ

PunjabKesari

ਪ੍ਰਧਾਨ ਮੰਤਰੀ ਮੋਦੀ ਨੇ ਅੱਗੇ ਕਿਹਾ ਕਿ ਲੋਕਤੰਤਰ ਉਦੋਂ ਹੀ ਪ੍ਰਫੁੱਲਤ ਅਤੇ ਜੀਵੰਤ ਦਿਖਾਈ ਦਿੰਦਾ ਹੈ ਜਦੋਂ ਚੋਣ ਪ੍ਰਕਿਰਿਆ ਵਿਚ ਜਨਤਾ ਦੀ ਸਰਗਰਮ ਭਾਗੀਦਾਰੀ ਹੁੰਦੀ ਹੈ। ਮੈਂ ਮਾਵਾਂ, ਭੈਣਾਂ ਅਤੇ ਧੀਆਂ ਦੇ ਨਾਲ-ਨਾਲ ਨੌਜਵਾਨ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਵਿਸ਼ੇਸ਼ ਅਪੀਲ ਕਰਦਾ ਹਾਂ। ਆਮ ਚੋਣਾਂ ਦੇ 6ਵੇਂ ਪੜਾਅ ਲਈ ਸ਼ਨੀਵਾਰ ਸਵੇਰੇ 6 ਸੂਬਿਆਂ ਅਤੇ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਵੋਟਾਂ ਪੈ ਰਹੀਆਂ ਹਨ।

ਇਹ ਵੀ ਪੜ੍ਹੋ- ਪਟਿਆਲਾ 'ਚ ਗਰਜੇ PM ਮੋਦੀ, ਕਿਹਾ- ਜਨਤਾ ਨੇ ਮੋਹਰ ਲਾ ਦਿੱਤੀ ਹੈ, ਫਿਰ ਇਕ ਵਾਰ ਮੋਦੀ ਸਰਕਾਰ

ਦੱਸ ਦੇਈਏ ਕਿ 6ਵੇਂ ਪੜਾਅ ਲਈ ਅੱਜ ਵੋਟਾਂ ਪੈ ਰਹੀਆਂ ਹਨ।  6 ਸੂਬਿਆਂ ਅਤੇ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 58 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਇਨ੍ਹਾਂ ਵਿਚ ਦਿੱਲੀ ਦੀਆਂ 7 ਅਤੇ ਹਰਿਆਣਾ ਦੀਆਂ 10 ਸੀਟਾਂ ਸਮੇਤ ਉੱਤਰ ਪ੍ਰਦੇਸ਼ ਦੀ 14, ਬਿਹਾਰ ਦੀਆਂ 8, ਪੱਛਮੀ ਬੰਗਾਲ ਦੀਆਂ 8, ਝਾਰਖੰਡ ਦੀਆਂ 4 ਅਤੇ ਓਡੀਸ਼ਾ ਦੀਆਂ 6 ਸੀਟਾਂ ਸ਼ਾਮਲ ਹਨ। ਇਸ ਦੇ ਨਾਲ ਹੀ ਜੰਮੂ ਕਸ਼ਮੀਰ ਦੀ ਅਨੰਤਨਾਗ-ਰਾਜੌਰੀ ਸੀਟ ਲਈ ਵੀ ਇਸੇ ਪੜਾਅ 'ਚ ਵੋਟਿੰਗ ਹੋ ਰਹੀ ਹੈ। 

ਇਹ ਵੀ ਪੜ੍ਹੋ- ਤਿਹਰਾ ਕਤਲਕਾਂਡ; ਵੱਡੇ ਭਰਾ ਨੇ ਪਲਾਂ 'ਚ ਤਬਾਹ ਕੀਤਾ ਛੋਟੇ ਭਰਾ ਦਾ ਟੱਬਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News